Home /News /punjab /

ਰਿਸ਼ਵਤ ਲੈਣ ਤੋਂ ਇਨਕਾਰ ਕਰਨ 'ਤੇ ਹੈੱਡ ਕਾਂਸਟੇਬਲ ਨੂੰ ਇਮਾਨਦਾਰੀ ਲਈ ਕੀਤਾ ਸਨਮਾਨਿਤ

ਰਿਸ਼ਵਤ ਲੈਣ ਤੋਂ ਇਨਕਾਰ ਕਰਨ 'ਤੇ ਹੈੱਡ ਕਾਂਸਟੇਬਲ ਨੂੰ ਇਮਾਨਦਾਰੀ ਲਈ ਕੀਤਾ ਸਨਮਾਨਿਤ

ਏਡੀਜੀਪੀ ਟ੍ਰੈਫਿਕ ਏ.ਐਸ ਰਾਏ ਨੇ ਰਿਸ਼ਵਤ ਲੈਣ ਤੋਂ ਇਨਕਾਰ ਕਰਨ 'ਤੇ ਟਰੈਫਿਕ ਵਿੰਗ ਮਾਨਸਾ ਵਿੱਚ ਤਾਇਨਾਤ ਮੁਲਾਜ਼ਮ ਦਾ ਕੀਤਾ ਸਨਮਾਨ।

ਏਡੀਜੀਪੀ ਟ੍ਰੈਫਿਕ ਏ.ਐਸ ਰਾਏ ਨੇ ਰਿਸ਼ਵਤ ਲੈਣ ਤੋਂ ਇਨਕਾਰ ਕਰਨ 'ਤੇ ਟਰੈਫਿਕ ਵਿੰਗ ਮਾਨਸਾ ਵਿੱਚ ਤਾਇਨਾਤ ਮੁਲਾਜ਼ਮ ਦਾ ਕੀਤਾ ਸਨਮਾਨ।

ਹੈੱਡ ਕਾਂਸਟੇਬਲ (HC) ਗੁਰਪ੍ਰੀਤ ਸਿੰਘ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਸੀ। ਇਸ ਵਿੱਚ ਉਸਨੂੰ ਇੱਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵੱਲੋਂ ਚਲਾਨ ਤੋਂ ਛੋਟ ਦੇਣ ਦੇ ਬਦਲੇ 200 ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਨੂੰ ਠੁਕਰਾਉਂਦੇ ਹੋਏ ਦੇਖਿਆ ਗਿਆ ਸੀ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ : ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ADGP) ਟ੍ਰੈਫਿਕ ਅਮਰਦੀਪ ਸਿੰਘ ਰਾਏ ਨੇ ਵੀਰਵਾਰ ਨੂੰ ਮਾਨਸਾ ਜ਼ਿਲ੍ਹਾ ਪੁਲਿਸ ਦੇ ਟ੍ਰੈਫਿਕ ਵਿੰਗ ਵਿੱਚ ਤਾਇਨਾਤ ਹੈੱਡ ਕਾਂਸਟੇਬਲ (HC) ਗੁਰਪ੍ਰੀਤ ਸਿੰਘ ਨੂੰ ਇੱਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਆਰਾ ਰਿਸ਼ਵਤ ਦੀ ਪੇਸ਼ਕਸ਼ ਨੂੰ ਠੁਕਰਾਉਣ ਲਈ ਪ੍ਰਸ਼ੰਸਾ ਪੱਤਰ (ਕਲਾਸ-1) ਪ੍ਰਦਾਨ ਕੀਤਾ।

  ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਸੀ। ਇਸ ਵਿੱਚ ਉਸਨੂੰ ਇੱਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵੱਲੋਂ ਚਲਾਨ ਤੋਂ ਛੋਟ ਦੇਣ ਦੇ ਬਦਲੇ 200 ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਨੂੰ ਠੁਕਰਾਉਂਦੇ ਹੋਏ ਦੇਖਿਆ ਗਿਆ ਸੀ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ।

  ਗੁਰਪ੍ਰੀਤ ਰਿਸ਼ਵਤ ਦੀ ਪੇਸ਼ਕਸ਼ ਨੂੰ ਠੁਕਰਾਉਂਦੇ ਹੋਏ ਆਪਣੇ ਸੀਨੀਅਰ ਨੂੰ ਇਹ ਦੱਸਦਾ ਦੇਖਿਆ ਗਿਆ ਕਿ  “ਜਨਾਬ, (ਟ੍ਰੈਫਿਕ ਦੀ ਉਲੰਘਣਾ ਕਰਨ ਵਾਲੇ ਦੀ) ਵੀਡੀਓ ਬਣਾਓ, ਦੇਖੋ ਉਹ ਮੈਨੂੰ 200 ਰੁਪਏ ਰਿਸ਼ਵਤ ਵਜੋਂ ਦੇ ਰਿਹਾ ਹੈ। ਅਸੀਂ ਇਹ ਵੀਡੀਓ CM ਭਗਵੰਤ ਮਾਨ ਦੇ ਗਰੁੱਪ ਨੂੰ ਭੇਜਾਂਗੇ ਤਾਂ ਜੋ ਉਹ ਦਿਖਾ ਸਕਣ ਕਿ ਕਿਵੇਂ ਲੋਕ ਪੁਲਿਸ ਨੂੰ ਜ਼ਬਰਦਸਤੀ ਰਿਸ਼ਵਤ ਦੀ ਪੇਸ਼ਕਸ਼ ਕਰ ਰਹੇ ਹਨ।”

  ਏਡੀਜੀਪੀ ਰਾਏ ਨੇ ਕਿਹਾ ਕਿ ਵਾਇਰਲ ਹੋਈ ਵੀਡੀਓ ਦਾ ਨੋਟਿਸ ਲੈਂਦਿਆਂ ਜਿਸ ਵਿੱਚ ਐਚਸੀ ਗੁਰਪ੍ਰੀਤ ਨੇ ਆਪਣੀ ਡਿਊਟੀ ਪ੍ਰਤੀ ਸਮਰਪਣ ਅਤੇ ਇਮਾਨਦਾਰੀ ਦਾ ਪ੍ਰਦਰਸ਼ਨ ਕੀਤਾ ਹੈ, ਉਨ੍ਹਾਂ ਨੇ ਉਸਦੇ ਚੰਗੇ ਕੰਮ ਨੂੰ ਸਨਮਾਨਿਤ ਕਰਨ ਅਤੇ ਪ੍ਰਸ਼ੰਸਾ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਉਸ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਅਤੇ ਭਵਿੱਖ ਵਿੱਚ ਵੀ ਆਪਣੀ ਡਿਊਟੀ ਹਮੇਸ਼ਾ ਇਮਾਨਦਾਰੀ ਕਰਨ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਨਗੇ।
  Published by:Sukhwinder Singh
  First published:

  Tags: Corruption, Traffic Police

  ਅਗਲੀ ਖਬਰ