Home /News /punjab /

ਐਡਵੋਕੇਟ ਧਾਮੀ ਨੇ ਸ੍ਰੀ ਨਰਿੰਦਰ ਮੋਦੀ ਦੀ ਮਾਤਾ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ

ਐਡਵੋਕੇਟ ਧਾਮੀ ਨੇ ਸ੍ਰੀ ਨਰਿੰਦਰ ਮੋਦੀ ਦੀ ਮਾਤਾ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ

 (ਫਾਈਲ ਫੋਟੋ)

(ਫਾਈਲ ਫੋਟੋ)

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।

  • Share this:

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਮਾਤਾ ਹੀਰਾ ਬੇਨ ਦੇ ਚਲਾਣੇ ’ਤੇ ਅਫਸੋਸ ਪ੍ਰਗਟ ਕੀਤਾ। ਐਡਵੋਕੇਟ ਧਾਮੀ ਨੇ ਸ੍ਰੀ ਨਰਿੰਦਰ ਮੋਦੀ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ਵਿੱਚੋਂ ਸਭ ਤੋਂ ਪਵਿੱਤਰ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਸੰਸਾਰ ਤੋਂ ਤੁਰ ਜਾਣਾ ਬੱਚਿਆਂ ਲਈ ਬੇਹੱਦ ਪੀੜਾਮਈ ਹੁੰਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।

ਹੀਰਾ ਬੇਨ ਦੇ ਦਿਹਾਂਤ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ-

ਪ੍ਰਧਾਨ ਮੰਤਰੀ @narendramodi ਦੀ ਮਾਤਾ ਦੇ ਦਿਹਾਂਤ ਦੀ ਦੁਖਦਾਈ ਖ਼ਬਰ ਮਿਲੀ... ਇਕ ਮਾਂ ਦਾ ਜ਼ਿੰਦਗੀ ਵਿਚੋਂ ਜਾਣਾ ਜੀਵਨ ਵਿਚੋਂ ਸਭਾ ਤੋਂ ਵੱਡੀ ਨਾ ਪੂਰੀ ਹੋਣ ਵਾਲੀ ਕਮੀ ਹੈ...

ਮੈਂ ਇਸ ਦੁੱਖ ਦੀ ਘੜੀ ਵਿੱਚ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ... ਪ੍ਰਮਾਤਮਾ ਮਾਤਾ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।਼

Published by:Ashish Sharma
First published:

Tags: Advocate, Amritsar, Dhami, SGPC