Home /News /punjab /

ਐਡਵੋਕੇਟ ਜਨਰਲ ਦੇ ਅਸਤੀਫੇ ਨੇ ਕੇਜਰੀਵਾਲ ਤੇ ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ 'ਤੇ ਖੜ੍ਹੇ ਕੀਤੇ ਸਵਾਲ: ਅਸ਼ਵਨੀ ਸ਼ਰਮਾ

ਐਡਵੋਕੇਟ ਜਨਰਲ ਦੇ ਅਸਤੀਫੇ ਨੇ ਕੇਜਰੀਵਾਲ ਤੇ ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ 'ਤੇ ਖੜ੍ਹੇ ਕੀਤੇ ਸਵਾਲ: ਅਸ਼ਵਨੀ ਸ਼ਰਮਾ

ਐਡਵੋਕੇਟ ਜਨਰਲ ਦੇ ਅਸਤੀਫੇ ਨੇ ਕੇਜਰੀਵਾਲ ਤੇ ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ 'ਤੇ ਖੜ੍ਹੇ ਕੀਤੇ ਸਵਾਲ: ਅਸ਼ਵਨੀ ਸ਼ਰਮਾ (file photo)

ਐਡਵੋਕੇਟ ਜਨਰਲ ਦੇ ਅਸਤੀਫੇ ਨੇ ਕੇਜਰੀਵਾਲ ਤੇ ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ 'ਤੇ ਖੜ੍ਹੇ ਕੀਤੇ ਸਵਾਲ: ਅਸ਼ਵਨੀ ਸ਼ਰਮਾ (file photo)

ਪੰਜਾਬ ਦੇ ਐਡਵੋਕੇਟ ਜਨਰਲ ਨੇ ਦਿੱਤਾ ਅਸਤੀਫਾ ਮਾਨ ਸਰਕਾਰ ਦੀ ਫੇਲੀਅਰ ਦਾ ਨਤੀਜਾ: ਅਸ਼ਵਨੀ ਸ਼ਰਮਾ

 • Share this:
  ਚੰਡੀਗੜ੍ਹ: ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ‘ਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ 'ਤੇ ਸਵਾਲ ਚੁਕਦੀਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਚਾਰ ਮਹੀਨਿਆਂ ਦੇ ਸ਼ਾਸਨ ਦੌਰਾਨ ਪੰਜਾਬ ਦੇ ਤਿੰਨ ਮੁੱਖ ਥੰਮ੍ਹ ਡਿੱਗ ਗਏ ਹਨ। ਪੰਜਾਬ ਦੇ ਡੀਜੀਪੀ ਪਹਿਲਾਂ ਹੀ ਛੁੱਟੀ 'ਤੇ ਚਲੇ ਗਏ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਨੂੰ ਬਦਲ ਦਿੱਤਾ ਹੈ ਅਤੇ ਹੁਣ ਪੰਜਾਬ ਦੇ ਐਡਵੋਕੇਟ ਜਨਰਲ ਨੇ ਅਸਤੀਫਾ ਦੇ ਦਿੱਤਾ ਹੈ।

  ਅਸ਼ਵਨੀ ਸ਼ਰਮਾ ਨੇ ਕਿਹਾ ਕਿ ਐਡਵੋਕੇਟ ਜਨਰਲ ਦਾ ਕੰਮ ਸੂਬੇ 'ਚ ਅਮਨ-ਕਾਨੂੰਨ ਅਤੇ ਇਸ ਦੇ ਮਾਮਲਿਆਂ ਨੂੰ ਦੇਖਣਾ ਹੁੰਦਾ ਹੈ, ਪਰ ਪੰਜਾਬ ਦੇ ਡੀ.ਜੀ.ਪੀ ਪਹਿਲਾਂ ਹੀ ਛੁੱਟੀ 'ਤੇ ਚਲੇ ਗਏ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਨੂੰ ਬਦਲ ਦਿੱਤਾ ਹੈ ਅਤੇ ਹੁਣ ਐਡਵੋਕੇਟ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ ਜਿਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਸਰਕਾਰ ਦੇ ਇਰਾਦਿਆਂ ਵਿੱਚ ਖੋਟ ਹੈ। ਆਪ ਸਰਕਾਰ ਦੇ ਵਿਧਾਇਕ ਅਤੇ ਆਗੂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਝਗੜੇ ਅਤੇ ਗਾਲ੍ਹਾਂ ਕੱਢਦੇ ਫਿਰਦੇ ਹਨ।

  ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਾਨ ਸਰਕਾਰ ਦੇ ਇੱਕ ਵਿਧਾਇਕ ਵਲੋਂ ਪਹਿਲਾਂ ਜਲੰਧਰ ਵਿੱਚ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਤੇ ਫਿਰ ਲੁਧਿਆਣਾ ਵਿੱਚ ਦੂਜੇ ਵਿਧਾਇਕ ਵਲੋਂ ਉਥੋਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਲੜਾਈ ਕੀਤੀ ਗਈ ਹੈ। ਭਗਵੰਤ ਮਾਨ ਸਰਕਾਰ ਦੇ ਆਗੂਆਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੇ ਗਏ ਝਗੜੇ ਇਸ ਸਰਕਾਰ ਦੀ ਨੌਸਿਖਿਅਤਾ ਨੂੰ ਸਾਫ਼ ਦਰਸਾਉਂਦੇ ਹਨ। ਪੰਜਾਬ ਦੇ ਇੱਕ ਵੱਡੇ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈਣਾ ਵੀ ਇਸ ਦਾ ਪ੍ਰਤੱਖ ਸਬੂਤ ਹੈ। ਮਾਨ ਸਰਕਾਰ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਕਰ ਦਿੱਤੀ ਹੈ। ਅਪਰਾਧੀ ਸ਼ਰੇਆਮ ਅਮਨ-ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ ਅਤੇ ਸਰਕਾਰ ਅਤੇ ਪੁਲਿਸ-ਪ੍ਰਸ਼ਾਸਨ ਚੁੱਪ-ਚਾਪ ਤਮਾਸ਼ਾ ਦੇਖ ਰਹੇ ਹਨ। ਲੋਕਾਂ ਵਿੱਚ ਡਰ ਦਾ ਮਾਹੌਲ ਹੈ।
  Published by:Ashish Sharma
  First published:

  Tags: Ashwani Sharma, BJP, Punjab BJP

  ਅਗਲੀ ਖਬਰ