ਸਿੱਧੂ ਮੂਸੇਵਾਲਾ ਤੋਂ ਬਾਅਦ ਲੱਚਰ ਗਾਇਕੀ ਨੂੰ ਲੈ ਕੇ ਹੁਣ ਇਹ ਪੰਜਾਬੀ ਗਾਇਕਾ ਵਿਵਾਦਾਂ ‘ਚ ਘਿਰੀ, ਵੀਡੀਓ ਵਾਇਰਲ

News18 Punjabi | News18 Punjab
Updated: February 3, 2020, 12:16 PM IST
share image
ਸਿੱਧੂ ਮੂਸੇਵਾਲਾ ਤੋਂ ਬਾਅਦ ਲੱਚਰ ਗਾਇਕੀ ਨੂੰ ਲੈ ਕੇ ਹੁਣ ਇਹ ਪੰਜਾਬੀ ਗਾਇਕਾ ਵਿਵਾਦਾਂ ‘ਚ ਘਿਰੀ, ਵੀਡੀਓ ਵਾਇਰਲ
ਸਿੱਧੂ ਮੂਸੇਵਾਲਾ ਤੋਂ ਬਾਅਦ ਲੱਚਰ ਗਾਇਕੀ ਨੂੰ ਲੈ ਕੇ ਹੁਣ ਇਹ ਪੰਜਾਬੀ ਗਾਇਕਾ ਵਿਵਾਦਾਂ ‘ਚ ਘਿਰੀ, ਵੀਡੀਓ ਵਾਇਰਲ

  • Share this:
  • Facebook share img
  • Twitter share img
  • Linkedin share img
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਤੋਂ ਬਾਅਦ ਇਕ ਹੋਰ ਪੰਜਾਬੀ ਗਾਇਕਾ ਵਿਵਾਦਾਂ ‘ਚ ਘਿਰ ਗਈ ਹੈ। ਇਹ ਗਾਇਕਾ ਕੋਈ ਹੋਰ ਨਹੀਂ ਅਫਸਾਨਾ ਖਾਨ ਹੈ। ਦਰਅਸਲ ਅਫਸਾਨਾ ਖਾਨ ਦੀ ਇਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਜਿਸ ਨੂੰ ਲੈ ਕੇ ਸਵਾਲ ਖੜੇ ਕੀਤੇ ਜਾ ਰਹੇ ਹਨ। ਉਹ ਇਸ ਵੀਡੀਓ ‘ਚ ਇਕ ਸਕੂਲ ‘ਚ ਵਿਖਾਈ ਦੇ ਰਹੀ ਹਨ। ਉਹ ਇਸ ਦੌਰਾਨ ਬੱਚਿਆਂ ਦੇ ਸਾਹਮਣੇ ਹੀ ਇਕ ਤੋਂ ਬਾਅਦ ਇਕ ਸਿੱਧੂ ਮੂਸੇਵਾਲਾ ਦੇ ਵਿਵਾਦਿਤ ਗੀਤ ਗਾ ਰਹੀ ਹਨ। ਵਿਵਾਦ ਵਧਣ ਤੋਂ ਬਾਅਦ ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਅਫਸਾਨਾ ਆਪਣੇ ਪੱਧਰ ਤੇ ਸਕੂਲ ‘ਚ ਆਈ ਸੀ। ਦੂਜੇ ਪਾਸੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਕਿਹਾ ਕਿ ਸਕੂਲ ਪ੍ਰਿੰਸੀਪਲ ਨੂੰ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ।




ਦਰਅਸਲ ਪੰਜਾਬੀ ਗਾਇਕਾ ਅਫਸਾਨਾ ਖਾਨ ਬਾਦਲ ਪਿੰਡ ਦੇ ਸੀਨੀਅਰ ਸੈਕੰਡਰੀ ਸਕੂਲ ਪਹੁੰਚੀ। ਇਸ ਦੌਰਾਨ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਅਫਸਾਨਾ ਨੇ ਇਕ ਤੋਂ ਬਾਅਦ ਇਕ ਸਿੱਧੂ ਮੂਸੇਵਾਲਾ ਦੇ ਵਿਵਾਦਿਤ ਗੀਤ ਗਾਉਣੇ ਸ਼ੁਰੂ ਕਰ ਦਿੱਤੇ। ਇਹ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ। ਸਕੂਲ ‘ਚ ਅਜਿਹੇ ਗੈਰ-ਜ਼ਿੰਮੇਵਾਰ ਤੇ ਲੱਚਰ ਗੀਤ ਗਾਉਣ ਤੇ ਅਫਸਾਨਾ ਦੀ ਕਾਫੀ ਆਲੋਚਨਾ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਅਫਸਾਨਾ ਖਾਨ ਬਾਦਲ ਪਿੰਡ ਦੀ ਹੀ ਰਹਿਣ ਵਾਲੀ ਹੈ। ਉਹ ਸਕੂਲ ‘ਚ ਆਪਣੇ ਸਾਬਕਾ ਅਧਿਆਪਕਾਂ ਨੂੰ ਮਿਲਣ ਲਈ ਆਈ ਸੀ। ਇਸ ਤੇ ਸਕੂਲ ਪ੍ਰਿੰਸੀਪਲ ਨੇ ਸਫਾਈ ਦਿੱਤੀ ਹੈ ਕਿ ਅਫਸਾਨਾ ਆਪਣੇ ਪੱਧਰ ਤੇ ਸਕੂਲ ‘ਚ ਆਈ ਸੀ ਅਤੇ ਵਿਦਿਆਰਥੀਆਂ ਦੇ ਕਹਿਣ ਤੇ ਉਸ ਨੇ ਗੀਤ ਗਾਏ। ਦੂਜੇ ਪਾਸੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਦਾ ਕਹਿਣਾ ਹੈ ਕਿ ਸਕੂਲ ਪ੍ਰਿੰਸੀਪਲ ਨੂੰ ਕਾਰਣ ਦੱਸੋ ਨੋਟਿਸ ਜਾਰੀ ਕਰ ਜਵਾਬ ਤਲਬੀ ਕੀਤੀ ਜਾਵੇਗੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਖ਼ਿਲਾਫ਼ ਭੜਕਾਊ ਗੀਤ ਗਾਉਣ ਅਤੇ ਹੱਥਿਆਰਾਂ ਨੂੰ ਪ੍ਰਮੋਟ ਕਰਨ ਨੂੰ ਲੈ ਕੇ ਮਾਨਸਾ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਨੇ ਪੰਜਾਬ ਸਰਕਾਰ ਤੇ ਸਵਾਲ ਖੜੇ ਕਰਦੇ ਹੋਏ ਉਸਨੂੰ ਹਥਿਆਰਾਂ ਅਤੇ ਸ਼ਰਾਬ ਤੇ ਰੋਕ ਲਾਉਣ ਲਈ ਕਿਹਾ ਸੀ।
First published: February 3, 2020
ਹੋਰ ਪੜ੍ਹੋ
ਅਗਲੀ ਖ਼ਬਰ