
ਪੁੱਤ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਣ ਪਿੱਛੋਂ ਭਾਵੁਕ ਹੋਈ ਭਗਵੰਤ ਮਾਨ ਦੀ ਮਾਂ, ਸੁਣੋ ਕੀ ਕਿਹਾ
ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਵੱਲੋਂ ਭਗਵੰਤ ਮਾਨ ਮੁੱਖ ਮੰਤਰੀ ਦਾ ਚਿਹਰਾ ਹੋਵੇਗਾ। ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਭਗਵੰਤ ਮਾਨ ਦੇ ਨਾਂ ਦਾ ਰਸਮੀ ਐਲਾਨ ਕੀਤਾ।
ਇਸ ਐਲਾਨ ਪਿੱਛੋਂ ਜਿਥੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਭਗਵੰਤ ਮਾਨ ਦੀ ਮਾਤਾ ਸਟੇਜ ਤੋਂ ਸੰਬੋਧਨ ਕਰਦੇ ਸਮੇਂ ਭਾਵੁਕ ਹੋ ਗਈ। ਉਨ੍ਹਾਂ ਨੇ ਇਸ ਐਲਾਨ ਪਿੱਛੋਂ ਆਪਣੀ ਖੁਸ਼ੀ ਸਾਂਝੀ ਕਰਦੇ ਹੋਏ ਪਰਮਾਤਮਾ ਅੱਗੇ ਪੁੱਤ ਦੇ ਸਿਰ ਉਤੇ ਮਿਹਰ ਭਰਿਆ ਹੱਥ ਰੱਖਣ ਦੀ ਅਰਦਾਸ ਕੀਤੀ।
ਇਸ ਤੋਂ ਪਹਿਲਾਂ ਕੇਜਰੀਵਾਲ ਨੇ ਕਿਹਾ ਕਿ ਸਰਵੇ ਵਿੱਚ ਪੰਜਾਬ ਦੇ 21 ਲੱਖ ਤੋਂ ਵੱਧ ਲੋਕਾਂ ਦਾ ਫੀਡਬੈਕ ਮਿਲਿਆ ਹੈ। ਜਿਸ ਵਿੱਚ 93 ਫੀਸਦੀ ਲੋਕਾਂ ਨੇ ਭਗਵੰਤ ਮਾਨ ਨੂੰ ਪੰਜਾਬ ਦੇ ਮੁਖ ਮੰਤਰੀ ਵੱਜੋਂ ਪਹਿਲੀ ਪਸੰਦ ਕੀਤਾ ਹੈ ਜਦਕਿ ਦੂਜੇ ਨੰਬਰ ਉੱਤੇ ਨਵਜੋਤ ਸਿੱਧੂ ਦਾ ਨਾਮ ਆਇਆ ਹੈ।
ਕੇਜਰੀਵਾਲ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ। ਕੇਜਰੀਵਾਲ ਨੇ ਭਗਵੰਤ ਮਾਨ ਨੂੰ ਆਪਣਾ ਛੋਟਾ ਭਰਾ ਦੱਸਿਆ। ਆਮ ਆਦਮੀ ਪਾਰਟੀ ਨੇ 17 ਜਨਵਰੀ ਨੂੰ ਸ਼ਾਮ 5 ਵਜੇ ਤੱਕ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਬਾਰੇ ਲੋਕਾਂ ਤੋਂ ਰਾਏ ਮੰਗੀ ਸੀ।
'ਆਪ' ਦਾ ਦਾਅਵਾ ਹੈ ਕਿ ਪੰਜਾਬ 'ਚ 'ਆਪ' ਨੂੰ ਮੁੱਖ ਮੰਤਰੀ ਉਮੀਦਵਾਰ ਬਣਾਉਣ ਲਈ 21 ਲੱਖ ਤੋਂ ਵੱਧ ਲੋਕਾਂ ਨੇ ਆਪਣੀ ਰਾਏ ਭੇਜੀ ਹੈ। ਦਾਅਵੇ ਮੁਤਾਬਕ 17 ਜਨਵਰੀ ਤੱਕ 21.59 ਲੱਖ ਲੋਕਾਂ ਨੇ ਵਟਸਐਪ, ਕਾਲ ਅਤੇ ਮੈਸੇਜ 'ਤੇ ਮੁੱਖ ਮੰਤਰੀ ਉਮੀਦਵਾਰ ਦੇ ਚਿਹਰੇ 'ਤੇ ਸੁਝਾਅ ਦਿੱਤੇ ਹਨ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।