Home /News /punjab /

CM ਉਮੀਦਵਾਰ ਐਲਾਨ ਜਾਣ ਤੋਂ ਬਾਅਦ ਚਰਨਜੀਤ ਚੰਨੀ ਨੈਣਾ ਦੇਵੀ ਮੰਦਿਰ ਵਿਖੇ ਹੋਏ ਨਤਮਸਤਕ

CM ਉਮੀਦਵਾਰ ਐਲਾਨ ਜਾਣ ਤੋਂ ਬਾਅਦ ਚਰਨਜੀਤ ਚੰਨੀ ਨੈਣਾ ਦੇਵੀ ਮੰਦਿਰ ਵਿਖੇ ਹੋਏ ਨਤਮਸਤਕ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ਵ ਪ੍ਰਸਿੱਧ ਸ਼ਕਤੀਪੀਠ ਸ਼੍ਰੀ ਨੈਣਾ ਦੇਵੀ ਮੰਦਿਰ ਵਿਖੇ ਨਤਮਸਤਕ ਹੋਏ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ਵ ਪ੍ਰਸਿੱਧ ਸ਼ਕਤੀਪੀਠ ਸ਼੍ਰੀ ਨੈਣਾ ਦੇਵੀ ਮੰਦਿਰ ਵਿਖੇ ਨਤਮਸਤਕ ਹੋਏ।

CM Charanjit Singh Channi pays homage at Naina Devi Mandir- ਇਹ ਕਿਹਾ ਜਾਂਦਾ ਹੈ ਕਿ ਪੰਜਾਬ ਵਿਚ ਹਰਿਆਣਾ ਦੇ ਜ਼ਿਆਦਾਤਰ ਸ਼ਰਧਾਲੂ ਮਾਤਾ ਸ਼੍ਰੀ ਨੈਣਾ ਦੇਵੀ ਨੂੰ ਮੰਨਦੇ ਹਨ। ਇਸ ਕੜੀ 'ਚ ਜਿੱਥੇ ਕਈ ਸਿਆਸਤਦਾਨ ਮਾਤਾ ਜੀ ਦੇ ਦਰਬਾਰ 'ਚ ਹਾਜ਼ਰੀ ਭਰ ਚੁੱਕੇ ਹਨ, ਉਥੇ ਚਰਨਜੀਤ ਚੰਨੀ ਵੀ ਮਾਤਾ ਜੀ ਦੇ ਦਰਬਾਰ 'ਚ ਪਹੁੰਚ ਚੁੱਕੇ ਹਨ।

ਹੋਰ ਪੜ੍ਹੋ ...
 • Share this:

  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ਵ ਪ੍ਰਸਿੱਧ ਸ਼ਕਤੀਪੀਠ ਸ਼੍ਰੀ ਨੈਣਾ ਦੇਵੀ ਮੰਦਿਰ (Shri Naina Devi Mandir.)ਵਿਖੇ ਨਤਮਸਤਕ ਹੋ। ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਚੰਨੀ ( Charanjit Singh Channi ) ਮੱਥਾ ਟੇਕਣ ਲਈ ਮਾਤਾ ਦੇ ਦਰਬਾਰ ਪਹੁੰਚੇ। ਕਿਹਾ ਜਾਂਦਾ ਹੈ ਕਿ ਪੰਜਾਬ ਵਿਚ ਹਰਿਆਣਾ ਦੇ ਜ਼ਿਆਦਾਤਰ ਸ਼ਰਧਾਲੂ ਮਾਤਾ ਸ਼੍ਰੀ ਨੈਣਾ ਦੇਵੀ ਨੂੰ ਮੰਨਦੇ ਹਨ। ਇਸ ਕੜੀ 'ਚ ਜਿੱਥੇ ਕਈ ਸਿਆਸਤਦਾਨ ਮਾਤਾ ਜੀ ਦੇ ਦਰਬਾਰ 'ਚ ਹਾਜ਼ਰੀ ਭਰ ਚੁੱਕੇ ਹਨ, ਉਥੇ ਚਰਨਜੀਤ ਚੰਨੀ ਵੀ ਮਾਤਾ ਜੀ ਦੇ ਦਰਬਾਰ 'ਚ ਪਹੁੰਚ ਚੁੱਕੇ ਹਨ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮਾਤਾ ਦੇ ਭਗਤ ਹਨ। ਉਹ ਵੀ ਕਈ ਵਾਰ ਮਾਤਾ ਦੇ ਦਰਬਾਰ ਹਾਜ਼ਰੀ ਲਵਾ ਚੁੱਕੇ ਹਨ।

  ਕਾਂਗਰਸ ਆਗੂ ਰਾਹੁਲ ਗਾਂਧੀ ਨੇ ਐਤਵਾਰ ਨੂੰ ਲੁਧਿਆਣਾ ਵਿੱਚ ਐਲਾਨ ਕੀਤਾ ਕਿ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਦਾ ਚਿਹਰਾ ਹੋਣਗੇ।

  ਇਹ ਵੀ ਪੜ੍ਹੋ: ਚੰਨੀ ਨੂੰ ਸੀਐੱਮ ਚਿਹਰਾ ਐਲਾਨੇ ਜਾਣ 'ਤੇ ਸੁਖਬੀਰ ਬਾਦਲ ਨੇ ਕਿਹਾ, ਰੇਤ ਮਾਫੀਆ ਦੀ ਹੋਈ ਜਿੱਤ....

  ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

  Published by:Sukhwinder Singh
  First published:

  Tags: Charanjit Singh Channi, Punjab Election 2022