Home /News /punjab /

Sangur : ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੇ ਘਰ ਦੇ ਸਾਹਮਣੇ ਲੱਗਿਆ ਪਹਿਲਾ ਧਰਨਾ

Sangur : ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੇ ਘਰ ਦੇ ਸਾਹਮਣੇ ਲੱਗਿਆ ਪਹਿਲਾ ਧਰਨਾ

ਪੰਥਕ ਚੇਤਨਾ ਲਹਿਰ ਦੇ ਪ੍ਰਧਾਨ ਪੁਰਸ਼ੋਤਮ ਸਿੰਘ ਫੱਗੂਵਾਲਾ ਵੱਲੋਂ ਭਗਵੰਤ ਮਾਨ ਦੇ ਘਰ ਦੇ ਸਾਹਮਣੇ ਲੱਗਿਆ ਪਹਿਲਾ ਧਰਨਾ

ਪੰਥਕ ਚੇਤਨਾ ਲਹਿਰ ਦੇ ਪ੍ਰਧਾਨ ਪੁਰਸ਼ੋਤਮ ਸਿੰਘ ਫੱਗੂਵਾਲਾ ਵੱਲੋਂ ਭਗਵੰਤ ਮਾਨ ਦੇ ਘਰ ਦੇ ਸਾਹਮਣੇ ਲੱਗਿਆ ਪਹਿਲਾ ਧਰਨਾ

First dharna held in front of CM Bhagwant Mann's house-ਪੰਥਕ ਚੇਤਨਾ ਲਹਿਰ ਦੇ ਪ੍ਰਧਾਨ ਪੁਰਸ਼ੋਤਮ ਸਿੰਘ ਫੱਗੂਵਾਲਾ ਨੇ ਸੀਐੱਮ ਭਗਵੰਤ ਮਾਨ ਦੇ ਘਰ ਅੱਗੇ ਧਰਨਾ ਦਿੰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਵੱਲੋਂ ਰਾਜ ਸਭਾ ਲਈ ਨਾਮਜ਼ਦ ਕੀਤੇ ਗਏ ਪੰਜ ਚਿਹਰਿਆਂ ਦਾ ਪੰਜਾਬ ਲਈ ਕੋਈ ਯੋਗਦਾਨ ਨਹੀਂ ਹੈ। ਉਹ ਭਾਜਪਾ ਅਤੇ ਆਰਐਸਐਸ ਨਾਲ ਜੁੜੇ ਹੋਏ ਵਰਕਰ ਹਨ ਅਤੇ ਰਾਜ ਸਭਾ ਵਿੱਚ ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਉਨ੍ਹਾਂ ਨੂੰ ਭੇਜ ਕੇ ਭਾਜਪਾ ਦਾ ਸਮਰਥਨ ਕਰ ਰਹੀ ਹੈ।

ਹੋਰ ਪੜ੍ਹੋ ...
  • Share this:
    ਸੰਗਰੂਰ : ਮੁੱਖ ਮੰਤਰੀ ਬਣਨ ਤੋਂ ਬਾਅਦ ਸੰਗਰੂਰ 'ਚ ਭਗਵੰਤ ਮਾਨ ਦੇ ਘਰ ਦੇ ਸਾਹਮਣੇ ਪਹਿਲਾ ਧਰਨਾ ਦਿੱਤਾ ਗਿਆ ਹੈ। ਪੰਥਕ ਚੇਤਨਾ ਲਹਿਰ ਦੇ ਪ੍ਰਧਾਨ ਪੁਰਸ਼ੋਤਮ ਸਿੰਘ ਫੱਗੂਵਾਲਾ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਰਾਜ ਸਭਾ ਲਈ ਨੁਮਾਇੰਦੇ ਲਏ ਜਾਣ ਦੇ ਖਿਲਾਫ ਸੰਗਰੂਰ ਵਿਖੇ ਭਗਵੰਤ ਮਾਨ ਦੇ ਘਰ ਅੱਗੇ ਧਰਨਾ ਦਿੱਤਾ ਜਾਵੇਗਾ।

    ਪੁਰਸ਼ੋਤਮ ਸਿੰਘ ਪੰਥਕ ਚੇਤਨਾ ਲਹਿਰ ਨੇ ਭਗਵੰਤ ਮਾਨ ਦੇ ਘਰ ਅੱਗੇ ਧਰਨਾ ਦਿੰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਵੱਲੋਂ ਰਾਜ ਸਭਾ ਲਈ ਨਾਮਜ਼ਦ ਕੀਤੇ ਗਏ ਪੰਜ ਚਿਹਰਿਆਂ ਦਾ ਪੰਜਾਬ ਲਈ ਕੋਈ ਯੋਗਦਾਨ ਨਹੀਂ ਹੈ।

    ਉਨ੍ਹਾਂ ਕਿਹਾ ਕਿ ਉਹ ਭਾਜਪਾ ਅਤੇ ਆਰਐਸਐਸ ਨਾਲ ਜੁੜੇ ਹੋਏ ਵਰਕਰ ਹਨ ਅਤੇ ਰਾਜ ਸਭਾ ਵਿੱਚ ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਉਨ੍ਹਾਂ ਨੂੰ ਭੇਜ ਕੇ ਭਾਜਪਾ ਦਾ ਸਮਰਥਨ ਕਰ ਰਹੀ ਹੈ।

    ਪੁਰਸ਼ੋਤਮ ਸਿੰਘ ਨੇ ਕਿਹਾ ਕਿ ਅੱਜ ਮੈਂ ਭਗਵੰਤ ਮਾਨ ਦੇ ਘਰ ਅੱਗੇ ਧਰਨਾ ਦੇ ਕੇ ਲੋਕਾਂ ਸਾਹਮਣੇ ਆਪਣੀ ਆਵਾਜ਼ ਬੁਲੰਦ ਕਰਨਾ ਚਾਹੁੰਦਾ ਹਾਂ।
    Published by:Sukhwinder Singh
    First published:

    Tags: Bhagwant Mann, Protest, Rajya sabha, Rajya Sabha Polls, Sangrur

    ਅਗਲੀ ਖਬਰ