ਪੰਜਾਬ ਵਿਚ ਮੁਫਤ ਬਿਜਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਕ ਟਵੀਟ ਕੀਤਾ ਹੈ। ਉਨ੍ਹਾਂ ਨੇ ਇਕ ਅਖਬਾਰ ਦੀ ਕਤਰ ਸਾਂਝੀ ਕਰਦੇ ਹੋਏ ਆਖਿਆ ਹੈ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਦੇ ਲੋਕਾਂ ਨੂੰ ਵੀ ਜ਼ੀਰੋ ਬਿਜਲੀ ਬਿੱਲ ਆਉਣ ਲੱਗੇ ਹਨ। ਲੋਕਾਂ ਵਿਸ਼ਵਾਸ ਨਹੀਂ ਹੋ ਰਿਹਾ ਹੈ।
ਉਨ੍ਹਾਂ ਆਖਿਆ ਹੈ ਕਿ ਅਸੀਂ ਆਪਣੇ ਦੋਸਤਾਂ ਦੇ ਕਰਜੇ ਮੁਆਫ ਨਹੀਂ ਕਰਦੇ, ਗਰੀਬਾਂ ਦੇ ਬਿਜਲੀ ਦੇ ਬਿੱਲ ਮੁਆਫ ਕਰਦੇ ਹਾਂ। ਇਨ੍ਹਾਂ ਕਰੋੜਾਂ ਲੋਕਾਂ ਦੀਆਂ ਦੁਆਵਾਂ ਸਾਡੇ ਨਾਲ ਹਨ।
ਗੁਜਰਾਤ! ਇਹ ਚਮਤਕਾਰ ਉੱਥੇ ਵੀ ਹੋ ਸਕਦਾ ਹੈ। ਚਾਬੀ ਤੁਹਾਡੇ ਹੱਥ ਵਿੱਚ ਹੈ...
दिल्ली के बाद अब पंजाब के लोगों के भी ज़ीरो बिजली बिल आने लगे। लोगों को यक़ीन नहीं हो रहा
हम अपने दोस्तों के क़र्ज़े माफ़ नहीं करते, ग़रीब जनता के बिजली बिल माफ़ करते हैं। इन करोड़ों लोगों की दुआयें हमारे साथ हैं
गुजरात! वहाँ भी ये चमत्कार हो सकता है। चाबी आपके हाथ में है। pic.twitter.com/Iej2jbF074
— Arvind Kejriwal (@ArvindKejriwal) August 6, 2022
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਘਰੇਲੂ ਬਿਜਲੀ ਖਪਤਕਾਰਾਂ ਲਈ ਜੁਲਾਈ ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜੁਲਾਈ ਦੇ ਜੋ ਬਿੱਲ ਤਿਆਰ ਹੋਏ ਹਨ, ਉਨ੍ਹਾਂ ਵਿਚ 300 ਯੂਨਿਟ ਤੋਂ ਘੱਟ ਬਿਜਲੀ ਫੂਕਣ ਵਾਲੇ ਖਪਤਕਾਰਾਂ ਨੂੰ ਜੀਰੋ ਬਿੱਲ ਆਏ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Arvind Kejriwal, Bhagwant Mann, Electricity Bill