ਫ਼ਿਰੋਜ਼ਪੁਰ ਵਿਚ ਸਵੈਟ ਟੀਮ ਵਿਚ ਤਾਇਨਾਤ ਕਾਂਸਟੇਬਲ ਗੁਰਸੇਵਕ ਸਿੰਘ ਨੇ ਇਕ ਮਹਿਲਾ ਕਾਂਸਟੇਬਲ ਦੀ ਹੱਤਿਆ ਕਰਨ ਮਗਰੋਂ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਇਹ ਘਟਨਾ ਦੇਰ ਰਾਤ ਛਾਉਣੀ ਸਥਿਤ ਸ਼ੇਰ ਸ਼ਾਹ ਵਾਲੀ ਚੌਂਕ ਵਿਚ ਵਾਪਰੀ ਹੈ।
ਜਾਣਕਾਰੀ ਮੁਤਾਬਕ ਥਾਣਾ ਛਾਉਣੀ ਵਿਚ ਸੀਸੀਟੀਐਨਐਸ ਵਿੰਗ ਵਿਚ ਤਾਇਨਾਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੇਰ ਰਾਤ ਆਪਣੀ ਡਿਊਟੀ ਖ਼ਤਮ ਕਰ ਕੇ ਪੁਲਿਸ ਲਾਈਨ ਸਥਿਤ ਆਪਣੇ ਪਿਤਾ ਦੇ ਸਰਕਾਰੀ ਕੁਆਟਰ ਵਿਚ ਵਾਪਸ ਆ ਰਹੀ ਸੀ।
ਜਦੋਂ ਉਹ ਸ਼ੇਰ ਸ਼ਾਹ ਵਾਲੀ ਚੌਂਕ ਵਿਚ ਪਹੁੰਚੀ ਤਾਂ ਉਥੇ ਪਹਿਲਾਂ ਤੋਂ ਮੌਜੂਦ ਕਾਰ ਸਵਾਰ ਗੁਰਸੇਵਕ ਸਿੰਘ ਨੇ ਐਕਟਿਵਾ ਉਤੇ ਆ ਰਹੀ ਅਮਨਦੀਪ ਨੂੰ ਰੋਕ ਲਿਆ।
ਦੋਹਾਂ ਦਰਮਿਆਨ ਝਗੜਾ ਹੋ ਗਿਆ ਤੇ ਗੁਰਸੇਵਕ ਨੇ ਆਪਣੇ ਲਾਇਸੰਸੀ ਹਥਿਆਰ ਨਾਲ ਅਮਨਦੀਪ ਨੂੰ ਪੰਜ ਗੋਲੀਆਂ ਮਾਰ ਦਿੱਤੀਆਂ।
ਇਸ ਮਗਰੋਂ ਗੁਰਸੇਵਕ ਫ਼ਰਾਰ ਹੋ ਗਿਆ ਤੇ ਇਥੋਂ ਤੀਹ ਕਿਲੋਮੀਟਰ ਦੂਰ ਤਲਵੰਡੀ ਭਾਈ ਦੇ ਨਜ਼ਦੀਕ ਉਸ ਨੇ ਖ਼ੁਦ ਨੂੰ ਵੀ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime, Crime against women, Crime news