ਕੈਪਟਨ ਤੇ ਸਿੱਧੂ ਦੀ ਬੈਠਕ ਤੋਂ ਬਾਅਦ ਪੁਲਿਸ ਨੇ ਦਰਜ ਕੀਤਾ ਕੋਵਿਡ ਉਲੰਘਣਾ ਅਤੇ ਧਾਰਾ 144 ਦਾ ਕੇਸ

News18 Punjabi | News18 Punjab
Updated: July 24, 2021, 1:08 PM IST
share image
ਕੈਪਟਨ ਤੇ ਸਿੱਧੂ ਦੀ ਬੈਠਕ ਤੋਂ ਬਾਅਦ ਪੁਲਿਸ ਨੇ ਦਰਜ ਕੀਤਾ ਕੋਵਿਡ ਉਲੰਘਣਾ ਅਤੇ ਧਾਰਾ 144 ਦਾ ਕੇਸ
ਕੈਪਟਨ ਤੇ ਸਿੱਧੂ ਦੀ ਬੈਠਕ ਤੋਂ ਬਾਅਦ ਪੁਲਿਸ ਨੇ ਦਰਜ ਕੀਤਾ ਕੋਵਿਡ ਉਲੰਘਣਾ

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ: ਪੰਜਾਬ ਕਾਂਗਰਸ ਭਵਨ ਵਿੱਚ ਨਵਜੋਤ ਸਿੱਧੂ ਦੀ ਮੁਲਾਕਾਤ ਤੋਂ ਬਾਅਦ ਪੁਲਿਸ ਨੇ ਕੋਵਿਡ ਨਿਯਮਾਂ ਦੀ ਉਲੰਘਣਾ ਅਤੇ ਧਾਰਾ 144 ਤਹਿਤ ਕੇਸ ਦਰਜ ਕੀਤਾ ਹੈ।

ਜ਼ਿਕਰਯੋਗ ਹੈ ਕਿ ਲੰਘੇ ਦਿਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਅਤੇ ਸੰਸਦ ਮੈਂਬਰਾਂ  ਨੂੰ ਚਾਹ ਪਾਰਟੀ ਦਾ ਸੱਦਾ ਦਿੱਤਾ ਗਿਆ ਸੀ, ਜਿਸ ਵਿੱਚ ਵੱਡੀ ਗਿਣਤੀ ਕਾਂਗਰਸੀ ਆਗੂ ਸ਼ਾਮਲ ਹੋਏ ਸਨ।

ਇਸ ਕਾਰਵਾਈ ਬਾਰੇ ਨਿਊਜ਼ 18 ਨਾਲ ਗੱਲਬਾਤ ਕਰਦਿਆਂ ਉਪ ਪੁਲਿਸ ਕਪਤਾਨ ਰਾਮ ਗੋਪਾਲ ਨੇ ਦੱਸਿਆ ਕਿ ਦੇਰ ਸ਼ਾਮ ਇੱਕ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕੋਈ ਵੀ ਸਰਕਾਰ ਵੱਲੋਂ ਜਾਰੀ ਕੋਵਿਡ 19 ਨਿਯਮਾਂ ਦੀ ਉਲੰਘਣਾ ਕੀਤੀ ਗਈ, ਕਿਤੇ ਵੀ ਸਾਮਾਜਿਕ ਦੂਰੀ ਨਹੀਂ ਵਿਖਾਈ ਦਿੱਤੀ।
ਉਨ੍ਹਾਂ ਦੱਸਿਆ ਕਿ ਇਹ ਕੇਸ ਸਾਰੇ ਵੀਡੀਓ ਅਤੇ ਸਬੂਤ ਦੇ ਅਧਾਰ 'ਤੇ ਦਰਜ ਕੀਤਾ ਗਿਆ ਹੈ। ਵੀਡੀਓ ਵਿੱਚ ਇਹ ਵੀ ਵੇਖਿਆ ਕਿਸੇ ਨੇ ਮਾਸਕ ਨਹੀਂ ਪਹਿਨਿਆ ਹੋਇਆ ਸੀ।

ਇਸਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਧਾਰਾ 144 ਲੱਗੇ ਹੋਣ ਦੇ ਬਾਵਜੂਦ ਵੀ ਮੌਕੇ 'ਤੇ ਭੀੜ ਇਕੱਠੀ ਹੋਈ ਸੀ। ਹਾਲਾਂਕਿ ਉਨ੍ਹਾਂ ਦਰਜ ਕੇਸ ਵਿੱਚ ਅਜੇ ਤੱਕ ਕਿਸੇ ਦਾ ਨਾਂਅ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ ਅਤੇ ਇਹ ਅਣਪਛਾਤੇ ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।
Published by: Krishan Sharma
First published: July 24, 2021, 12:43 PM IST
ਹੋਰ ਪੜ੍ਹੋ
ਅਗਲੀ ਖ਼ਬਰ