Home /News /punjab /

ਪਟਿਆਲਾ ਤੋਂ ਬਾਅਦ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਐਸਐਸਪੀ ਵੱਲੋਂ ਵੀ ਧਾਰਾ 144 ਲਾਗੂ ਕਰਨ ਦੀ ਸਿਫਾਰਸ਼

ਪਟਿਆਲਾ ਤੋਂ ਬਾਅਦ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਐਸਐਸਪੀ ਵੱਲੋਂ ਵੀ ਧਾਰਾ 144 ਲਾਗੂ ਕਰਨ ਦੀ ਸਿਫਾਰਸ਼

ਪਟਿਆਲਾ ਤੋਂ ਬਾਅਦ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਐਸਐਸਪੀ ਵੱਲੋਂ ਵੀ ਧਾਰਾ 144 ਲਾਗੂ ਕਰਨ ਦੀ ਸਿਫਾਰਸ਼ (ਫਾਇਲ ਫੋਟੋ)

ਪਟਿਆਲਾ ਤੋਂ ਬਾਅਦ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਐਸਐਸਪੀ ਵੱਲੋਂ ਵੀ ਧਾਰਾ 144 ਲਾਗੂ ਕਰਨ ਦੀ ਸਿਫਾਰਸ਼ (ਫਾਇਲ ਫੋਟੋ)

 • Share this:

  ਪਟਿਆਲਾ ਤੋਂ ਬਾਅਦ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਐਸਐਸਪੀ ਵੱਲੋਂ ਸੁਰੱਖਿਆ ਦੇ ਲਿਹਾਜ਼ ਨਾਲ ਜਿਲ੍ਹੇ ਵਿਚ ਧਾਰਾ 144 ਲਾਗੂ ਕਰਨ ਦੀ ਸਿਫਾਰਸ਼ ਕੀਤੀ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨ ਨੂੰ ਪੱਤਰ ਲਿਖ ਕੇ ਸੁਰੱਖਿਆ ਦੇ ਲਿਹਾਜ਼ ਨਾਲ ਜਿਲ੍ਹੇ ਵਿਚ ਧਾਰਾ 144 ਲਾਗੂ ਕਰਨ ਦੀ ਮੰਗ ਕੀਤੀ ਹੈ।

  ਉਨ੍ਹਾਂ ਕਿਹਾ ਹੈ ਕਿ ਕੱਲ਼੍ਹ ਪਟਿਆਲਾ  ਵਿਚ ਦੋ ਧੜਿਆਂ ਵਿਚ ਟਕਰਾਅ ਹੋਇਆ ਸੀ, ਜਿਸ ਕਾਰਨ ਅੱਜ 30 ਅਪਰੈਲ ਨੂੰ ਹਿੰਦੂ ਸੰਗਠਨਾਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਲਈ ਸੁਰਖਿਆ ਦੇ ਲਿਹਾਜ਼ ਨਾਲ ਜਿਲ੍ਹੇ ਵਿਚ ਧਾਰਾ 144 ਲਾਗੂ ਕੀਤੀ ਜਾਵੇ।

  ਦੱਸ ਦਈਏ ਕਿ ਕੱਲ੍ਹ ਪਟਿਆਲਾ ’ਚ ਉਸ ਸਮੇਂ ਭਾਰੀ ਤਣਾਅ ਦਾ ਮਾਹੌਲ ਬਣ ਗਿਆ ਜਦੋਂ ਦੋ ਧੜਿਆਂ ਵਿਚਕਾਰ ਸਿੱਧਾ ਟਕਰਾਅ ਹੋ ਗਿਆ। ਕਾਲੀ ਮਾਤਾ ਮੰਦਰ ਕੋਲ ਟਕਰਾਅ ਰੋਕਣ ਲਈ ਪੁਲਿਸ ਨੂੰ ਹਵਾ ’ਚ ਗੋਲੀਆਂ ਵੀ ਚਲਾਉਣੀਆਂ ਪਈਆਂ।

  ਹਾਲਾਤ ਤਣਾਅ ਵਾਲੇ ਬਣੇ ਹੋਣ ਕਾਰਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੁੱਚੇ ਪਟਿਆਲਾ ਜ਼ਿਲ੍ਹੇ ’ਚ ਸ਼ੁੱਕਰਵਾਰ ਸ਼ਾਮ 7 ਵਜੇ ਤੋਂ ਲੈ ਕੇੇੇੇ ਸਨਿਚਰਵਾਰ ਸਵੇਰੇ ਸਾਢੇ 6 ਵਜੇ ਤੱਕ ਕਰਫਿਊ ਲਾ ਦਿੱਤਾ ਸੀ। ਦੂਜੇ ਪਾਸੇ ਵੱਖ ਵੱੱਖ ਹਿੰਦੂ ਸੰਗਠਨਾਂ ਨੇ ਰੋਸ ਵਜੋਂ 30 ਅਪਰੈਲ ਨੂੰ ਪਟਿਆਲਾ ਸ਼ਹਿਰ ਬੰਦ ਰੱਖਣ ਦਾ ਸੱਦਾ ਦਿੱਤਾ ਹੈ।

  Published by:Gurwinder Singh
  First published:

  Tags: Patiala Clash, Violence