Home /News /punjab /

ਸਸਤੀ ਬਿਜਲੀ ਦੇ ਐਲਾਨ ਪਿੱਛੋਂ ਸਾਬਕਾ ਮੰਤਰੀ ਧਰਮਸੋਤ ਨੇ ਵੰਡੇ ਲੱਡੂ

ਸਸਤੀ ਬਿਜਲੀ ਦੇ ਐਲਾਨ ਪਿੱਛੋਂ ਸਾਬਕਾ ਮੰਤਰੀ ਧਰਮਸੋਤ ਨੇ ਵੰਡੇ ਲੱਡੂ

ਸਸਤੀ ਬਿਜਲੀ ਦੇ ਐਲਾਨ ਪਿੱਛੋਂ ਸਾਬਕਾ ਮੰਤਰੀ ਧਰਮਸੋਤ ਨੇ ਵੰਡੇ ਲੱਡੂ

ਸਸਤੀ ਬਿਜਲੀ ਦੇ ਐਲਾਨ ਪਿੱਛੋਂ ਸਾਬਕਾ ਮੰਤਰੀ ਧਰਮਸੋਤ ਨੇ ਵੰਡੇ ਲੱਡੂ

  • Share this:
    Bhupinder Singh 

    ਨਾਭਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਤਿੰਨ ਰੁਪਏ ਯੂਨਿਟ ਸਸਤੀ ਬਿਜਲੀ ਦੇਣ ਅਤੇ ਸਰਕਾਰੀ ਮੁਲਾਜ਼ਮਾਂ ਨੂੰ 11 ਫ਼ੀਸਦੀ ਡੀਏ ਵਿੱਚ ਵਾਧਾ ਕਰਨ ਦੇ ਐਲਾਨ ਤੋਂ ਬਾਅਦ ਨਾਭਾ ਵਿੱਚ ਹਲਕਾ ਵਿਧਾਇਕ   ਤੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਕਾਂਗਰਸੀ ਵਰਕਰਾਂ ਵੱਲੋਂ ਲੱਡੂ ਵੰਡੇ ਗਏ।

    ਇਸ ਮੌਕੇ ਧਰਮਸੋਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਉਤੇ ਵਾਰ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਤਾਂ ਸਿਰਫ਼ ਗੱਲਾਂ ਕਰਦੇ ਸੀ, ਕੰਮ ਨਹੀਂ ਕੀਤਾ, ਪਰ ਅਸੀਂ ਜੋ ਵਾਅਦੇ ਕੀਤੇ, ਉਨ੍ਹਾਂ ਨੂੰ ਪੂਰਾ ਕੀਤਾ ਹੈ।

    ਉਨ੍ਹਾਂ ਕਿਹਾ ਕਿ ਅੱਜ ਵਿਰੋਧੀ ਪਾਰਟੀਆਂ ਨੂੰ ਬਿਲਕੁਲ ਵੀ ਨੀਂਦ ਨਹੀਂ ਆਉਣੀ,  ਜਿਵੇਂ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਬਿਜਲੀ ਸਸਤੀ ਅਤੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ, ਉਸ ਤੋਂ ਬਾਅਦ ਕਾਂਗਰਸੀ ਵਰਕਰਾਂ ਅਤੇ ਵਿਧਾਇਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਪਈ।

    ਨਾਭਾ ਵਿਖੇ ਹਲਕਾ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਕਿਹਾ ਕਿ ਇਸ ਐਲਾਨ ਤੋਂ ਬਾਅਦ ਵਿਰੋਧੀਆਂ ਦੀ ਨੀਂਦ ਉੱਡ ਜਾਵੇਗੀ।

    ਪੰਜਾਬ ਸਰਕਾਰ ਵੱਲੋਂ ਸਸਤੀ ਬਿਜਲੀ ਦਾ ਜੋ ਵਾਅਦਾ ਕੀਤਾ ਸੀ, ਉਸ ਨੂੰ ਨਿਭਾਇਆ ਹੈ। ਇਸ ਮੌਕੇ ਨਾਭਾ ਨਗਰ ਕੌਂਸਲ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਅਤੇ ਨਾਭਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਮਰਦੀਪ ਸਿੰਘ ਖੰਨਾ ਨੇ ਕਿਹਾ ਕਿ ਇਸ ਦਾ ਹਰੇਕ ਵਰਗ ਨੂੰ ਬਹੁਤ ਵੱਡਾ ਲਾਭ ਮਿਲੇਗਾ ਜੋ ਮੁੱਖ ਮੰਤਰੀ ਚੰਨੀ ਵਲੋਂ ਐਲਾਨ ਕੀਤਾ ਗਿਆ ਹੈ ਬਹੁਤ ਹੀ ਸ਼ਲਾਘਾਯੋਗ ਕਦਮ ਹੈ।
    Published by:Gurwinder Singh
    First published:

    Tags: Sadhu singh dharmsot

    ਅਗਲੀ ਖਬਰ