Home /News /punjab /

ਕੇਂਦਰੀ ਏਜੰਸੀਆਂ ਨੇ ਅੰਮ੍ਰਿਤਪਾਲ ਸਿੰਘ ਦੀ ਤਾਜਪੋਸ਼ੀ ਨੂੰ ਦੇਸ਼ ਦੀ ਅਖੰਡਤਾ ਲਈ ਖਤਰਾ ਦੱਸਿਆ

ਕੇਂਦਰੀ ਏਜੰਸੀਆਂ ਨੇ ਅੰਮ੍ਰਿਤਪਾਲ ਸਿੰਘ ਦੀ ਤਾਜਪੋਸ਼ੀ ਨੂੰ ਦੇਸ਼ ਦੀ ਅਖੰਡਤਾ ਲਈ ਖਤਰਾ ਦੱਸਿਆ

ਕੇਂਦਰੀ ਏਜੰਸੀਆਂ ਨੇ ਅੰਮ੍ਰਿਤਪਾਲ ਸਿੰਘ ਦੀ ਤਾਜਪੋਸ਼ੀ ਨੂੰ ਦੇਸ਼ ਦੀ ਅਖੰਡਤਾ ਲਈ ਖਤਰਾ ਦੱਸਿਆ

ਕੇਂਦਰੀ ਏਜੰਸੀਆਂ ਨੇ ਅੰਮ੍ਰਿਤਪਾਲ ਸਿੰਘ ਦੀ ਤਾਜਪੋਸ਼ੀ ਨੂੰ ਦੇਸ਼ ਦੀ ਅਖੰਡਤਾ ਲਈ ਖਤਰਾ ਦੱਸਿਆ

ਅੰਮ੍ਰਿਤਪਾਲ ਸਿੰਘ ਦੀ ਤਾਜਪੋਸ਼ੀ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਇੱਕ ਰਿਪੋਰਟ ਤਿਆਰ ਕੀਤੀ ਹੈ, ਜਿਸ ਵਿੱਚ ਦੇਸ਼ ਦੀ ਅਖੰਡਤਾ ਨੂੰ ਖਤਰਾ ਦੱਸਿਆ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਏਜੰਸੀ ਦੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਦੇ ਪ੍ਰੋਗਰਾਮ 'ਵਾਰਿਸ ਪੰਜਾਬ ਦੇ' 'ਚ ਕਈ ਅਜਿਹੀਆਂ ਦੇਸ਼ ਵਿਰੋਧੀ ਗੱਲਾਂ ਕਹੀਆਂ ਗਈਆਂ ਹਨ, ਜਿਸ ਕਾਰਨ ਪੰਜਾਬ ਦਾ ਮਾਹੌਲ ਖਰਾਬ ਹੋਣ ਦੇ ਨਾਲ-ਨਾਲ ਦੇਸ਼ ਦੀ ਅਖੰਡਤਾ ਨੂੰ ਵੀ ਖ਼ਤਰਾ ਪੈਦਾ ਹੋ ਗਿਆ ਹੈ।

ਹੋਰ ਪੜ੍ਹੋ ...
  • Share this:

    ਅੰਮ੍ਰਿਤਪਾਲ ਸਿੰਘ ਦੀ ਤਾਜਪੋਸ਼ੀ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਇੱਕ ਰਿਪੋਰਟ ਤਿਆਰ ਕੀਤੀ ਹੈ, ਜਿਸ ਵਿੱਚ ਦੇਸ਼ ਦੀ ਅਖੰਡਤਾ ਨੂੰ ਖਤਰਾ ਦੱਸਿਆ ਗਿਆ ਹੈ।

    ਸੂਤਰਾਂ ਦੀ ਮੰਨੀਏ ਤਾਂ ਏਜੰਸੀ ਦੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਦੇ ਪ੍ਰੋਗਰਾਮ 'ਵਾਰਿਸ ਪੰਜਾਬ ਦੇ' 'ਚ ਕਈ ਅਜਿਹੀਆਂ ਦੇਸ਼ ਵਿਰੋਧੀ ਗੱਲਾਂ ਕਹੀਆਂ ਗਈਆਂ ਹਨ, ਜਿਸ ਕਾਰਨ ਪੰਜਾਬ ਦਾ ਮਾਹੌਲ ਖਰਾਬ ਹੋਣ ਦੇ ਨਾਲ-ਨਾਲ ਦੇਸ਼ ਦੀ ਅਖੰਡਤਾ ਨੂੰ ਵੀ ਖ਼ਤਰਾ ਪੈਦਾ ਹੋ ਗਿਆ ਹੈ।

    ਇਸ ਪ੍ਰੋਗਰਾਮ ਦੌਰਾਨ ਪੁਲਿਸ ਨੂੰ ਇਹ ਵੀ ਸ਼ਿਕਾਇਤਾਂ ਮਿਲੀਆਂ ਹਨ ਕਿ ਪ੍ਰੋਗਰਾਮ ਦੌਰਾਨ ਸਵਿਫ਼ਟ ਗੱਡੀ ਵੀ ਚੋਰੀ ਹੋ ਗਈ ਹੈ ਅਤੇ ਇੱਕ ਨਿੱਜੀ ਸੁਰੱਖਿਆ ਮੁਲਾਜ਼ਮ ਦਾ ਪਿਸਤੌਲ ਵੀ ਚੋਰੀ ਹੋ ਗਿਆ ਹੈ।

    ਸੂਤਰਾਂ ਦੀ ਮੰਨੀਏ ਤਾਂ ਏਜੰਸੀਆਂ ਇਸ 'ਤੇ ਡੂੰਘਾਈ ਨਾਲ ਕੰਮ ਕਰ ਰਹੀਆਂ ਹਨ। ਦੱਸ ਦਈਏ ਕਿ ਮੋਗਾ ਦੇ ਗੁਰਦੁਆਰਾ ਖਾਲਸਾ ਰੋਡੇ ਸਾਹਿਬ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਆਗੂ ਥਾਪੇ ਜਾਣ ਤੋਂ ਬਾਅਦ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਅੰਮ੍ਰਿਤਪਾਲ ਜਿੱਥੇ ਆਪਣੇ ਬਿਆਨਾਂ ਨੂੰ ਲੈ ਕੇ ਸਰਕਾਰ ਦੀ ਰਡਾਰ ਉੱਤੇ ਹੈ, ਉੱਥੇ ਹੀ ਸਾਂਸਦ ਸਿਮਰਨਜੀਤ ਮਾਨ ਉਸ ਨੂੰ ਪੰਜਾਬ ਦੇ ਨੌਜਵਾਨਾਂ ਦੀ ਨਵੀਂ ਆਸ ਦੱਸ ਰਹੇ ਹਨ।

    ਏਜੰਸੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਗਰਮ ਖਿਆਲੀ ਹੋਣ ਦੇ ਨਾਲ-ਨਾਲ ਖਾਲਿਸਤਾਨੀ ਸਮਰਥਕਾਂ ਨੂੰ ਭੜਕਾਉਣ ਦਾ ਕੰਮ ਕਰ ਰਿਹਾ ਹੈ। ਇਸ ਲਈ ਅੰਮ੍ਰਿਤਪਾਲ ਨੂੰ ਜਥੇਬੰਦੀ ਦਾ ਆਗੂ ਥਾਪੇ ਜਾਣ ਉੱਤੇ ਲਗਾਤਾਰ ਵਿਵਾਦ ਬਣਿਆ ਹੋਇਆ ਹੈ। ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਦਿਆਂ ਕਿਹਾ ਕਿ ਉਸ ਦੀ ਦਸਤਾਰਬੰਦੀ ਕਰਕੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ।

    ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਆਗੂ ਥਾਪੇ ਜਾਣ ਤੋਂ ਬਾਅਦ ਸਰਕਾਰ ਘਬਰਾਈ ਹੋਈ ਹੈ ਕਿਉਂਕਿ ਅੰਮ੍ਰਿਤਪਾਲ ਸਿੰਘ ਦੇ ਬਿਆਨ ਨੂੰ ਨੌਜਵਾਨਾਂ ਨੂੰ ਵੰਗਾਰਨ ਵਾਲੇ ਹਨ।

    Published by:Gurwinder Singh
    First published:

    Tags: Babbar Khalsa terrorist, Khal, Khalistan Liberation Force, Khalistan Zindabad Force, Khalistani, Nihang Sikhs, Sikh prisoners