ਨਵੀਂ ਦਿੱਲੀ : ਬੀਤੀ ਰਾਤ ਸਿੰਘੂ ਬਾਰਡਰ ਦੇ ਜ਼ਹਿਰ ਪੀਣ ਵਾਲੇ ਕਿਸਾਨ ਦੀ ਮੌਤ ਹੋ ਗਈ। ਉਸ ਦਾ ਐੱਫਆਈਐੱਮਐੱਸ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਕਿਸਾਨ ਵਲੋਂ ਲਿਖਿਆ ਇਕ ਖ਼ੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ, ਜਿਸ 'ਚ ਉਸ ਨੇ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮ੍ਰਿਤਕ ਕਿਸਾਨ ਦਾ ਨਾਂ ਲਾਭ ਸਿੰਘ ਪੁੱਤਰ ਜਗੀਰ ਸਿੰਘ ਹੈ। 49 ਸਾਲਾ ਇਹ ਕਿਸਾਨ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਿਰਥਲਾ ਨਾਲ ਸਬੰਧ ਰੱਖਦਾ ਹੈ।

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 49ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ ‘ਤੇ ਬੈਠੇ ਕਿਸਾਨਾਂ ‘ਤੇ ਠੰਡ ਵੀ ਭਾਰੀ ਪੈ ਰਹੀ ਹੈ। ਦਿੱਲੀ ਬਾਰਡਰ ‘ਤੇ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਰੋਜ਼ਾਨਾ ਔਸਤਨ ਦੋ ਜਾਨਾਂ ਜਾ ਰਹੀਆਂ ਹਨ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।