• Home
 • »
 • News
 • »
 • punjab
 • »
 • AGRICULTURE AAP DEMANDS POLICE PROTECTION FOR FARMERS IRRATIONAL ABSURD AND ILLEGAL CAPT AMARINDER SINGH

'ਆਪ' ਵੱਲੋਂ ਕਿਸਾਨਾਂ ਲਈ ਪੁਲਿਸ ਸੁਰੱਖਿਆ ਦੀ ਮੰਗ ‘ਤਰਕਹੀਣ, ਬੇਤੁਕੀ ਤੇ ਕਾਨੂੰਨ ਵਿਰੋਧੀ: ਕੈਪਟਨ

'ਆਪ' ਵੱਲੋਂ ਕਿਸਾਨਾਂ ਲਈ ਪੁਲਿਸ ਸੁਰੱਖਿਆ ਦੀ ਮੰਗ ‘ਤਰਕਹੀਣ, ਬੇਤੁਕੀ ਤੇ ਕਾਨੂੰਨ ਵਿਰੋਧੀ: ਕੈਪਟਨ

 • Share this:
  ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਪੰਜਾਬ ਕਿਸਾਨਾਂ ਦੀ ਸੁਰੱਖਿਆ ਲਈ ਸੂਬੇ ਦੀ ਪੁਲਿਸ ਫੋਰਸ ਨੂੰ ਤਾਇਨਾਤ ਕਰਨ ਦੀ ਮੰਗ ਨੂੰ ਆਪਹੁਦਰੀ, ਬੇਤੁਕੀ ਤੇ ਤਰਕਹੀਣ ਕਰਾਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਪਾਰਟੀ ਸਪੱਸ਼ਟ ਤੌਰ ’ਤੇ ਸੰਵਿਧਾਨਕ ਅਤੇ ਕਾਨੂੰਨੀ ਪ੍ਰਕਿਰਿਆ ਦੇ ਸਾਰੇ ਅਰਥ ਭੁੱਲ ਚੁੱਕੀ ਹੈ। ਇਥੋਂ ਤੱਕ ਕਿ ਆਪ ਸਰਵਉੱਚ ਅਦਾਲਤ ਵੱਲੋਂ ਨਿਰਧਾਰਤ ਕੀਤੇ ਕਾਨੂੰਨਾਂ ਤੋਂ ਪੂਰੀ ਤਰਾਂ ਅਣਜਾਨ ਹੈ।

  ਆਪ ਵੱਲੋਂ ਉਨ੍ਹਾਂ ਦੇ ਦਫਤਰ ਨੂੰ ਲਿਖੇ ਪੱਤਰ ਜਿਸ ਵਿੱਚ ਪੰਜਾਬ ਦੇ ਅੰਦੋਲਨਕਾਰੀ ਕਿਸਾਨਾਂ ਲਈ ਸੁਰੱਖਿਆ ਦੀ ਮੰਗ ਕੀਤੀ ਹੈ, ਉਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਗ ਨਾ ਸਿਰਫ ਪੂਰੀ ਤਰਾਂ ਗੈਰਕਾਨੂੰਨੀ ਤੇ ਤਰਕਹੀਣ ਹੈ ਸਗੋਂ ਕਾਨੂੰਨ ਦੇ ਸਾਰੇ ਸਿਧਾਤਾਂ ਅਤੇ ਨਿਯਮਾਂ ਦੇ ਖਿਲਾਫ ਹੈ। ਆਪ ਦੀ ਅਰਥਹੀਣ ਮੰਗ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ ਅਤੇ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਕਿਸੇ ਵੀ ਦੂਜੇ ਸੂਬੇ ਵਿੱਚ ਕਿਸੇ ਦੀ ਰੱਖਿਆ ਲਈ 72 ਘੰਟੇ ਤੋਂ ਵੱਧ ਨਹੀਂ ਠਹਿਰ ਸਕਦੀ।

  ਉਨ੍ਹਾਂ ਅੱਗੇ ਕਿਹਾ, ‘‘ਤਾਂ ਇਸ ਦਾ ਅਰਥ ਇਹ ਹੋਵੇਗਾ ਜੇ ਮੈਂ ਅੱਜ ਅਜਿਹੇ ਕਿਸੇ ਵੀ ਹੁਕਮ ਉਤੇ ਦਸਤਖਤ ਕਰ ਵੀ ਦੇਵਾ ਤਾਂ ਜਿਸ ਅਨੁਸਾਰ ਸਿਰਫ ਕੁਝ ਕੁ ਹੀ, ਜੇਕਰ ਸਾਰੇ ਨਹੀਂ, ਕਿਸਾਨਾਂ ਨੂੰ ਸੁਰੱਖਿਅਕ (ਸੁਰੱਖਿਆ ਦੀ ਲੋੜ ਵਾਲੇ) ਐਲਾਨਿਆ ਜਾ ਸਕੇ ਤਾਂ ਵੀ ਇਸ ਦਾ ਅਰਥ ਇਹ ਹੋਵੇਗਾ ਕਿ ਪੰਜਾਬ ਪੁਲਿਸ ਉਥੇ ਉਨਾਂ ਦੇ ਨਾਲ 72 ਘੰਟਿਆਂ ਦੀ ਮਿਆਦ ਤੋਂ ਵੱਧ ਨਹੀਂ ਰੁਕ ਸਕਦੀ।

  ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ, ‘‘ਇਸ ਦਾ ਅਰਥ ਇਹ ਹੋਵੇਗਾ ਕਿ ਬਤੌਰ ਮੁੱਖ ਮੰਤਰੀ ਪੰਜਾਬ ਜੋ ਕਿ ਮੈਂ ਹਾਂ ਭਾਵੇਂ ਆਮ ਆਦਮੀ ਪਾਰਟੀ ਕੁੱਝ ਵੀ ਸੋਚੇ, ਮੇਰੇ ਹੱਥ ਕਾਨੂੰਨ ਨਾਲ ਬੱਝੇ ਹੋਏ ਹਨ ਜਿਸ ਕਾਨੂੰਨ ਦੀ ਤੁਹਾਡੀ ਪਾਰਟੀ ਕੋਈ ਸਤਿਕਾਰ ਨਹੀਂ ਕਰਦੀ।’’ ਆਪ ਦੇ ਅਫਸੋਸਨਾਕ ਪੱਤਰ ਜਿਸ ਨੇ ਸਿਰਫ ਪੰਜਾਬ ਨੂੰ ਹਾਸਲ ਕਰਨ ਲਈ ਕਿਸੇ ਵੀ ਹੱਦ ਤੱਕ ਜਾਣ ਵਾਸਤੇ ਆਪ ਦੇ ਉਤਾਵਲੇਪਣ ਨੂੰ ਉਜਾਗਰ ਕੀਤਾ ਹੈ, ’ਤੇ ਚੁਟਕੀ ਲੈਂਦਿਆਂ ਉਨਾਂ ਕਿਹਾ ਕਿ ਕੇਜਰੀਵਾਲ ਦੀ ਪਾਰਟੀ ਮੁਹੱਲਾ ਪੱਧਰ ਦੀ ਰਾਜਨੀਤੀ ’ਤੇ ਉਤਰ ਆਈ ਹੈ ਅਤੇ ਸਾਰੇ ਕਾਨੂੰਨੀ ਪੱਖਾਂ ਨੂੰ ਹਵਾ ਵਿੱਚ ਉਡਾ ਦਿੱਤਾ ਹੈ।
  Published by:Gurwinder Singh
  First published: