ਖੇਤੀ ਕਾਨੂੰਨਾਂ ਤੇ ਕਿਸਾਨ ਪ੍ਰਦਰਸ਼ਨ ਬਾਰੇ ਸੁਪਰੀਮ ਕੋਰਟ ’ਚ ਸੁਣਵਾਈ ਬੁੱਧਵਾਰ ਨੂੰ

News18 Punjabi | News18 Punjab
Updated: January 18, 2021, 12:50 PM IST
share image
ਖੇਤੀ ਕਾਨੂੰਨਾਂ ਤੇ ਕਿਸਾਨ ਪ੍ਰਦਰਸ਼ਨ ਬਾਰੇ ਸੁਪਰੀਮ ਕੋਰਟ ’ਚ ਸੁਣਵਾਈ ਬੁੱਧਵਾਰ ਨੂੰ
ਖੇਤੀ ਕਾਨੂੰਨਾਂ ਤੇ ਕਿਸਾਨ ਪ੍ਰਦਰਸ਼ਨ ਬਾਰੇ ਸੁਪਰੀਮ ਕੋਰਟ ’ਚ ਸੁਣਵਾਈ ਸੁਣਵਾਈ ਕੱਲ੍ਹ

  • Share this:
  • Facebook share img
  • Twitter share img
  • Linkedin share img
ਸੁਪਰੀਮ ਕੋਰਟ ਸੋਮਵਾਰ ਨੂੰ ਖੇਤੀ ਕਾਨੂੰਨਾਂ ਅਤੇ ਦਿੱਲੀ ਸਰਹੱਦਾਂ 'ਤੇ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ ਕਰੇਗੀ। ਸੁਪਰੀਮ ਕੋਰਟ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਵਿਚਲੀ ਖੜੋਤ ਤੋੜਨ ਲਈ ਬਣਾਈ ਚਾਰ ਮੈਂਬਰੀ ਕਮੇਟੀ ਦੇ ਇਕ ਮੈਂਬਰ ਵੱਲੋਂ ਅਸਤੀਫਾ ਦੇਣ ਬਾਅਦ ਪੈਦਾ ਹੋਈ ਸਥਿਤੀ ’ਤੇ ਵੀ ਗੌਰ ਕਰ ਸਕਦੀ ਹੈ, ਹੋ ਸਕਦਾ ਹੈ ਕਿ ਉਹ ਨਵੇਂ ਮੈਂਬਰ ਦੀ ਨਿਯੁਕਤੀ ਵੀ ਕਰ ਦੇਵੇ।

ਅਦਾਲਤ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪ੍ਰਸਤਾਵਿਤ ਟਰੈਕਟਰ ਮਾਰਚ ਜਾਂ ਕਿਸੇ ਹੋਰ ਪ੍ਰਦਰਸ਼ਨ ‘ਤੇ ਰੋਕ ਲਗਾਉਣ ਬਾਰੇ ਦਿੱਲੀ ਪੁਲਿਸ ਵੱਲੋਂ ਦਾਇਰ ਕੀਤੀ ਗਈ ਕੇਂਦਰ ਸਰਕਾਰ ਦੀ ਪਟੀਸ਼ਨ‘ ਤੇ ਵੀ ਸੁਣਵਾਈ ਕਰੇਗੀ।

ਚੀਫ਼ ਜਸਟਿਸ ਐਸ.ਏ. ਬੋਬੜੇ ਦੀ ਅਗਵਾਈ ਵਾਲੇ ਅਦਾਲਤ ਦੇ ਬੈਂਚ ਨੇ ਇੱਕ ਅੰਤਰਿਮ ਆਦੇਸ਼ ਵਿੱਚ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਲਾਗੂ ਹੋਣ ਉਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਸੀ ਤੇ ਸ਼ਿਕਾਇਤਾਂ ਦੀ ਸੁਣਵਾਈ ਕਰਨ ਅਤੇ ਸੁਝਾਅ ਲਈ ਇਕ ਚਾਰ ਮੈਂਬਰੀ ਕਮੇਟੀ ਵੀ ਬਣਾਈ ਸੀ।
Published by: Gurwinder Singh
First published: January 17, 2021, 5:24 PM IST
ਹੋਰ ਪੜ੍ਹੋ
ਅਗਲੀ ਖ਼ਬਰ