ਕਿਸਾਨ ਅੰਦੋਲਨ ਹੋਵੇਗਾ ਹੋਰ ਤਿੱਖਾ, ਖਾਪ ਪੰਚਾਇਤਾਂ ਨੇ ਪਾਸ ਕੀਤੇ 10 ਮਤੇ, ਦਿੱਲੀ ਕੂਚ ਦਾ ਸੱਦਾ

News18 Punjabi | News18 Punjab
Updated: July 8, 2021, 9:49 AM IST
share image
ਕਿਸਾਨ ਅੰਦੋਲਨ ਹੋਵੇਗਾ ਹੋਰ ਤਿੱਖਾ, ਖਾਪ ਪੰਚਾਇਤਾਂ ਨੇ ਪਾਸ ਕੀਤੇ 10 ਮਤੇ, ਦਿੱਲੀ ਕੂਚ ਦਾ ਸੱਦਾ

  • Share this:
  • Facebook share img
  • Twitter share img
  • Linkedin share img
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਹਰਿਆਣਾ ਦੀਆਂ ਸਰਬ ਜਾਤੀ ਖਾਪ ਪੰਚਾਇਤਾਂ ਜਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਚਰਖੀ ਦਾਦਰੀ ਸਥਿਤ ਕਿਤਲਾਣਾ ਟੌਲ ਪਲਾਜ਼ਾ ’ਤੇ ਇਕੱਠੀਆਂ ਹੋਈਆਂ। ਇਸ ਮੌਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ 10 ਮਤੇ ਪਾਸ ਕੀਤੇ ਅਤੇ ਜੁਲਾਈ ਮਹੀਨੇ ਵਿੱਚ ਖਾਪ ਪੰਚਾਇਤਾਂ ਨੇ ਦਿੱਲੀ ਕੂਚ ਕਰਨ ਦਾ ਸੱਦਾ ਦਿੱਤਾ।

ਇਸ ਖਾਪ ਮਹਾਪੰਚਾਇਤ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਯੋਗੇਂਦਰ ਯਾਦਵ, ਸਾਂਗਵਾਨ ਖਾਪ ਦੇ ਪ੍ਰਧਾਨ ਸੋਮਵੀਰ ਸਾਂਗਵਾਨ, ਫੌਗਾਟ ਖਾਪ ਦੇ ਪ੍ਰਧਾਨ ਬਲਵੰਤ ਫੌਗਾਟ, ਅਲਾਵਤ ਖਾਪ ਦੇ ਪ੍ਰਧਾਨ ਜੈ ਸਿੰਘ, ਕੁੰਡੂ ਖਾਪ ਦੇ ਪ੍ਰਧਾਨ ਧਰਮਪਾਲ ਕੁੰਡੂ, ਜਾਖਲ ਖਾਪ ਦੇ ਪ੍ਰਧਾਨ ਕਸ਼ਮੀਰ ਸਿੰਘ, ਸਤਰੌਲ ਖਾਪ ਦੇ ਪ੍ਰਧਾਨ ਰਾਮ ਨਿਵਾਸ, ਨੈਨ ਖਾਰ ਦੇ ਪ੍ਰਧਾਨ ਸੂਬਾ ਸਿੰਘ, 360 ਪਾਲਮ ਖਾਪ ਦਿੱਲੀ ਦੇ ਪ੍ਰਧਾਨ ਸੁਰਿੰਦਰ ਸੋਲੰਕੀ ਹਾਜ਼ਰ ਸਨ।

ਵਿਧਾਨ ਸਭਾ ਹਲਕਾ ਚਰਖੀ ਦਾਦਰੀ ਤੋਂ ਆਜ਼ਾਦ ਵਿਧਾਇਕ ਅਤੇ ਸਾਂਗਵਾਨ ਖਾਪ ਦੇ ਪ੍ਰਧਾਨ ਸੋਮਵੀਰ ਸਾਂਗਵਾਨ ਨੇ ਕਿਹਾ ਕਿ ਹਰਿਆਣਾ ਦੀਆਂ ਖਾਪ ਪੰਚਾਇਤਾਂ ਇਕ ਹੋ ਕੇ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਡਟ ਗਈਆਂ ਹਨ। ਇਹ ਅੰਦੋਲਨ ਦੀ ਮਜ਼ਬੂਤੀ ਦੇ ਨਾਲ-ਨਾਲ ਸ਼ਰਾਰਤੀ ਅਨਸਰਾਂ ’ਤੇ ਵੀ ਨਜ਼ਰ ਰੱਖਣਗੀਆਂ।
ਉਨ੍ਹਾਂ ਦੱਸਿਆ ਕਿ ਖਾਪ ਮਹਾਪੰਚਾਇਤ ਵਿੱਚ 10 ਮਤੇ ਪਾਸ ਕੀਤੇ ਗਏ ਹਨ ਜਿਸ ’ਚ ਤਿੰਨੋਂ ਖੇਤੀ ਕਾਨੂੰਨ ਅਤੇ ਹਰਿਆਣਾ ਸਰਕਾਰ ਦਾ ਸੰਪਤੀ ਤੋੜ ਫੋੜ ਵਸੂਲੀ ਬਿੱਲ ਰੱਦ ਕਰਕੇ ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ ਦੀ ਗਾਰੰਟੀ ਦਾ ਕਾਨੂੰਨ ਲਿਆਉਣ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਮੰਗ ਕੀਤੀ ਗਈ ਹੈ ਕਿ ਬਿਜਲੀ ਆਰਡੀਨੈਂਸ ਵਾਪਸ ਲਿਆ ਜਾਵੇ। ਇਸ ਤੋਂ ਇਲਾਵਾ ਦੇਸ਼ ਵਿੱਚ ਵੱਧ ਰਹੇ ਨਿੱਜੀਕਰਨ ਨੂੰ ਰੋਕਿਆ ਜਾਣਾ ਚਾਹੀਦਾ ਹੈ।
Published by: Gurwinder Singh
First published: June 30, 2021, 1:18 PM IST
ਹੋਰ ਪੜ੍ਹੋ
ਅਗਲੀ ਖ਼ਬਰ