BKU ਉਗਰਾਹਾਂ ਵੱਲੋਂ ਜ਼ਿਲ੍ਹਾ ਬਲਾਕ ਤੇ ਪਿੰਡ ਪੱਧਰ 'ਤੇ ਨਵੀਆਂ ਇਕਾਈਆਂ ਦਾ ਗਠਨ

Ashish Sharma | News18 Punjab
Updated: November 20, 2020, 9:44 AM IST
share image
BKU ਉਗਰਾਹਾਂ ਵੱਲੋਂ ਜ਼ਿਲ੍ਹਾ ਬਲਾਕ ਤੇ ਪਿੰਡ ਪੱਧਰ 'ਤੇ ਨਵੀਆਂ ਇਕਾਈਆਂ ਦਾ ਗਠਨ
BKU ਉਗਰਾਹਾਂ ਵੱਲੋਂ ਜ਼ਿਲ੍ਹਾ ਬਲਾਕ ਤੇ ਪਿੰਡ ਪੱਧਰ 'ਤੇ ਨਵੀਆਂ ਇਕਾਈਆਂ ਦਾ ਗਠਨ

  • Share this:
  • Facebook share img
  • Twitter share img
  • Linkedin share img
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਮਹਿਲ ਕਲਾਂ  ਇਕਾਈ ਵੱਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਅਗਵਾਈ ਹੇਠ ਪਿੰਡ ਭੱਦਲਵੱਡ ਵਿਖੇ ਨੌਜਵਾਨਾਂ ਦੀ ਇਕ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਜ਼ਿਲ੍ਹਾ ਬਰਨਾਲਾ ਇਕਾਈ ਦੇ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।

ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ ਅਤੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜਥੇਬੰਦਕ ਹੋ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਅੰਗ ਬਣ ਕੇ ਕੇਂਦਰ ਤੇ ਰਾਜ ਸਰਕਾਰਾਂ ਦੇ ਕਿਸਾਨ ਵਿਰੋਧੀ ਫ਼ੈਸਲਿਆਂ ਖਿਲਾਫ਼ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਲਾਕ ਪਿੰਡਾਂ ਅੰਦਰ ਕਿਸਾਨਾਂ ਅਤੇ ਨੌਜਵਾਨਾਂ ਦੀਆਂ ਨਵੀਆਂ ਇਕਾਈਆਂ ਦਾ ਲਗਾਤਾਰ ਗਠਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮਿਹਨਤੀ ਕਿਸਾਨਾਂ ਅਤੇ ਨੌਜਵਾਨਾਂ ਨੂੰ ਅੱਗੇ ਲਿਆ ਕੇ ਜਥੇਬੰਦੀ ਵਿੱਚ ਅਹੁਦੇਦਾਰੀਆਂ ਦੇ ਕੇ ਪੂਰਾ ਮਾਨ ਸਤਿਕਾਰ ਦਿੱਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਲੜੇ ਜਾ ਰਹੇ ਸੰਘਰਸ਼ ਦੀਆਂ ਪ੍ਰਾਪਤੀਆਂ ਨੂੰ ਦੇਖਦਿਆਂ ਵਧੇਰੇ ਕਿਸਾਨ ਅਤੇ ਨੌਜਵਾਨ  ਲਗਾਤਾਰ ਜਥੇਬੰਦੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਲੜੇ ਜਾ ਰਹੇ ਸੰਘਰਸ਼ ਵਿੱਚ ਨੌਜਵਾਨ ਵਧ ਚੜ੍ਹ ਕੇ ਯੋਗਦਾਨ ਪਾ ਰਹੇ ਹਨ। ਉਨ੍ਹਾਂ ਸਮੂਹ ਨੌਜਵਾਨਾਂ ਨੂੰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਬੀ ਕੇ ਯੂ ਉਗਰਾਹਾਂ ਦੀ ਪਿੰਡ ਭੱਦਲਵੱਢ ਦੀ ਨੌਜਵਾਨ ਇਕਾਈ ਦੀ ਸਰਬਸੰਮਤੀ ਨਾਲ ਚੋਣ ਕਰਵਾਈ ਗਈ, ਜਿਸ ਵਿਚ ਨੌਜਵਾਨ ਨਿਰਭੈ ਸਿੰਘ ਭੱਦਲਵੱਡ ਨੂੰ ਉਕਾਈ ਪ੍ਰਧਾਨ ਹਰਵਿੰਦਰ ਸਿੰਘ ਰਾਏ ਨੂੰ ਮੀਤ ਪ੍ਰਧਾਨ ਜਗਰਾਜ ਸਿੰਘ ਮੰਡੇਰ ਨੂੰ ਜਨਰਲ ਸਕੱਤਰ ਹਰਦੀਪ ਸਿੰਘ ਗਿੱਲ ਨੂੰ ਸਹਾਇਕ ਸਕੱਤਰ ਭੁਪਿੰਦਰ ਸਿੰਘ ਗਿੱਲ ਨੂੰ ਵਿੱਤ ਸਕੱਤਰ ਕੋਮਲਜੀਤ ਸਿੰਘ ਨੂੰ ਸਹਾਇਕ ਸਕੱਤਰ ਚੁਣੇ ਜਾਣ ਤੋਂ ਇਲਾਵਾ ਮਨਪ੍ਰੀਤ ਸਿੰਘ ਰਾਏ ਸਿਕੰਦਰ ਸਿੰਘ ਗਿੱਲ ਹਰਵਿੰਦਰ ਸਿੰਘ ਮੰਡੇਰ ਆਦਿ ਨੂੰ ਮੈਂਬਰ ਬਣਾਇਆ ਗਿਆ ਗਿਆ।
ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ ਅਤੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਅਗਵਾਈ ਹੇਠ ਪਿੰਡ ਭੱਦਲਵੱਡ ਵਿਖੇ ਬੀ ਕੇ ਯੂ ਉਗਰਾਹਾਂ ਦੇ ਨੌਜਵਾਨਾਂ ਦੀ ਨਵੀਂ ਗਠਨ ਕੀਤੀ ਗਈ ਇਕਾਈ ਦੇ ਨਵੇਂ ਅਹੁਦੇਦਾਰਾਂ ਨੂੰ ਸਰੋਪੇ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਨਵੇਂ ਚੁਣੇ ਇਕਾਈ ਭੱਦਲਵੱਡ ਦੇ ਪ੍ਰਧਾਨ ਨਿਰਭੈ ਸਿੰਘ ਨੇ ਜਥੇਬੰਦੀ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਵਾਇਆ ਜੋ ਜ਼ਿੰਮੇਵਾਰੀ ਮੈਨੂੰ ਸੌਂਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ ਅਤੇ ਜਥੇਬੰਦੀ ਨੂੰ ਪਿੰਡ ਪੱਧਰ ਤੇ ਹੋਰ ਵਧੇਰੇ ਮਜ਼ਬੂਤ ਕਰਨ ਲਈ ਨੌਜਵਾਨਾ ਨੂੰ ਜੋੜਿਆ ਜਾਵੇਗਾ।
Published by: Ashish Sharma
First published: November 19, 2020, 6:25 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading