ਕੈਪਟਨ ਨੇ ਪੰਜਾਬੀ ਗਾਇਕ ਸ਼੍ਰੀ ਬਰਾੜ ਦੀ ਗ੍ਰਿਫਤਾਰੀ ਨੂੰ ਸਹੀ ਕਰਾਰ ਦਿੱਤਾ

News18 Punjabi | News18 Punjab
Updated: January 6, 2021, 6:51 PM IST
share image
ਕੈਪਟਨ ਨੇ ਪੰਜਾਬੀ ਗਾਇਕ ਸ਼੍ਰੀ ਬਰਾੜ ਦੀ ਗ੍ਰਿਫਤਾਰੀ ਨੂੰ ਸਹੀ ਕਰਾਰ ਦਿੱਤਾ
ਕੈਪਟਨ ਵੱਲੋਂ ਪੰਜਾਬੀ ਗਾਇਕ ਸ਼੍ਰੀ ਬਰਾੜ ਦੀ ਗ੍ਰਿਫਤਾਰੀ ਸਹੀ ਕਰਾਰ

  • Share this:
  • Facebook share img
  • Twitter share img
  • Linkedin share img
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਸੰਗੀਤਕ ਵੀਡੀਓ ਵਿੱਚ ਬੰਦੂਕ ਸਭਿਆਚਾਰ ਦੇ ਪ੍ਰਚਾਰ ਕਰਨ ਦੇ ਦੋਸ਼ ਵਿਚ ਪੰਜਾਬੀ ਗਾਇਕ ਸ਼੍ਰੀ ਬਰਾੜ ਦੀ ਗ੍ਰਿਫਤਾਰੀ ਨੂੰ ਸਹੀ ਕਰਾਰ ਦਿੱਤਾ। ਉਹਨਾਂ ਕਿਹਾ ਕਿ ਇਸ ਢੰਗ ਨਾਲ ਗੈਂਗਸਟਰਵਾਦ ਅਤੇ ਬੰਦੂਕ ਸਭਿਆਚਾਰ ਦਾ ਪ੍ਰਚਾਰ ਕਰਨਾ ਬਿਲਕੁਲ ਗਲਤ ਹੈ।

ਉਹਨਾਂ ਅੱਗੇ ਕਿਹਾ ਕਿ ਇਸ ਮਾਮਲੇ ਵਿਚ ਕੇਸ ਸਹੀ ਢੰਗ ਨਾਲ ਦਰਜ ਕੀਤਾ ਗਿਆ ਜੋ ਇਸ ਗਾਇਕ ਦੇ ਪੁਰਾਣੇ ਗੀਤ ਨਾਲ ਸਬੰਧਤ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਇਸ ਗਿ੍ਰਫਤਾਰੀ ਦਾ ਗਾਇਕ ਦੀ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਪਾਈ ਵੀਡੀਓ ਨਾਲ ਕੋਈ ਸਬੰਧ ਨਹੀਂ ਹੈ ਜੋ ਅਸਲ ਵਿੱਚ ਸ਼ਲਾਘਾਯੋਗ ਹੈ।

ਹਾਲਾਂਕਿ, ਗਾਇਕ ਵਲੋਂ ਕੀਤੇ ਚੰਗੇ ਕੰਮਾਂ ਦੇ ਬਾਵਜੂਦ ਵੀ ਨੌਜਵਾਨਾਂ ਦਰਮਿਆਨ ਬੰਦੂਕ ਸਭਿਆਚਾਰ ਦਾ ਪ੍ਰਚਾਰ ਕਰਨ ਵਾਲੇ ਉਸਦੇ ਪੁਰਾਣੇ ਗੀਤਾਂ ਦੇ ਮਾੜਾ ਪ੍ਰਭਾਵ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਸਰਹੱਦੋਂ ਪਾਰ ਖਤਰਿਆਂ ਦਾ ਸਾਹਮਣਾ ਕਰਦਾ ਆ ਰਿਹਾ ਹੈ। ਉਹਨਾਂ ਅੱਗੇ ਕਿਹਾ, “ਅਸੀਂ ਸੂਬੇ ਦੀ ਸ਼ਾਂਤੀ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦੇਵਾਂਗੇ।” ਜੋ ਅਜਿਹੀਆਂ ਕੋਝੀਆਂ ਹਰਕਤਾਂ ਕਾਰਨ ਭੰਗ ਹੋ ਸਕਦੀ ਹੈ।
Published by: Gurwinder Singh
First published: January 6, 2021, 6:43 PM IST
ਹੋਰ ਪੜ੍ਹੋ
ਅਗਲੀ ਖ਼ਬਰ