ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੂੰ ਜੇਲ੍ਹ ਸੁਪਰਡੈਂਟ ਕਰਨਾਲ ਨੇ ਕਿਰਤੀ ਕਾਰਕੁਨ ਨੌਦੀਪ ਕੌਰ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਇਸ ਸਬੰਧੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸਵੇਰੇ ਕਰਨਾਲ ਜੇਲ੍ਹ ਦੇ ਸੁਪਰਡੈਂਟ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫ਼ਤਰ ਵਿਖੇ ਫੋਨ ਕਰਕੇ ਕਿਹਾ ਕਿ ਸ੍ਰੀਮਤੀ ਗੁਲਾਟੀ ਨੂੰ ਨੌਦੀਪ ਕੌਰ ਨਾਲ ਮੁਲਾਕਾਤ ਕਰਨ ਲਈ ਪਹਿਲਾਂ ਹਰਿਆਣਾ ਸਰਕਾਰ ਤੋਂ ਪ੍ਰਵਾਨਗੀ ਲੈਣੀ ਹੋਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।