ਨਵੀਂ ਦਿੱਲੀ : ਬੀਤੇ ਦਿਨ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਆਦ ਦੀਪ ਸਿੱਧੂ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੀਪ ਸਿੱਧੂ ਦਾ ਸੁਆਗਤ ਕੀਤਾ। ਫਿਰ ਉਸ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਣ ਨਾਲ ਗਏ। ਸਿਰਸਾ ਨੇ ਟਵੀਟ ਕਰਦਿਆਂ ਕਿਹਾ ਕਿ ਦੀਪ ਸਿੱਧੂ ਜੇਲ੍ਹ ਤੋਂ ਰਿਹਾਅ ਹੋ ਗਏ। ਅਸੀਂ ਉਸ ਦਾ ਸਵਾਗਤ ਕੀਤਾ ਅਤੇ ਫਿਰ ਉਸ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਣ ਵਿਚ ਸਹਾਇਤਾ ਕੀਤੀ ਮੈਂ DSGMC ਕਾਨੂੰਨੀ ਟੀਮ ਨੂੰ ਵਧਾਈ ਦਿੰਦਾ ਹਾਂ. ਵਾਹਿਗੁਰੂ ਸਾਨੂੰ ਕਿਸਾਨਾਂ ਦਾ ਸਮਰਥਨ ਜਾਰੀ ਰੱਖਣ ਲਈ ਹੋਰ ਵਧੇਰੇ ਬਲ ਬਖਸਣ।
A big victory in Farmers’ movement: Deep Sidhu released from Jail today. We welcomed him and then accompanied him in paying obeisance at Gurdwara Rakabganj Sahib 🙏🏻
I congratulate DSGMC Legal Team. May Waheguru bless us with more strength to continue supporting farmers pic.twitter.com/iSETMqT4aP
— Manjinder Singh Sirsa (@mssirsa) April 26, 2021
ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਦੋਸ਼ੀ ਦੀਪ ਸਿੱਧੂ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਥਾਣਾ ਕੋਤਵਾਲੀ ਵੱਲੋਂ ਦਰਜ ਕੀਤੇ ਗਏ ਕੇਸ ਵਿਚ ਤੀਸ ਹਜ਼ਾਰੀ ਕੋਰਟ ਨੇ ਉਸ ਦੀ ਜ਼ਮਾਨਤ ਮਨਜ਼ੂਰ ਕੀਤੀ। ਅਦਾਲਤ ਨੇ ਸੋਮਵਾਰ ਨੂੰ ਕਿਹਾ ਨੇ ਇਹ ਵੀ ਕਿਹਾ ਹੈ ਕਿ ਦੀਪ ਸਿੱਧੂ ਤੋਂ ਪੁਲੀਸ 14 ਦਿਨਾਂ ਤੱਕ ਪੁੱਛ-ਪੜਤਾਲ ਕਰ ਚੁੱਕੀ ਹੈ ਤੇ ਉਹ 70 ਦਿਨਾਂ ਤੋਂ ਜੇਲ੍ਹ ਵਿਚ ਹੈ। ਇਸ ਲਈ ਉਸ ਦੀ ਰਿਹਾਈ ’ਤੇ ਪਾਬੰਦੀ ਨਹੀਂ ਲਗਾਈ ਜਾ ਸਕਦੀ।
ਇਸ ਤੋਂ ਪਹਿਲਾਂ ਦੀਪ ਸਿੱਧੂ ਨੂੰ 17 ਅਪ੍ਰੈਲ ਨੂੰ ਦਿੱਲੀ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ। ਜ਼ਰੂਰੀ ਕਾਗਜ਼ਾਤ ਲੈਣ ਤੋਂ ਬਾਅਦ ਦੀਪ ਸਿੱਧੂ ਜੇਲ੍ਹ ਛੱਡਣ ਦੀ ਤਿਆਰੀ ਕਰ ਰਿਹਾ ਸੀ ਪਰ ਉਸ ਤੋਂ ਪਹਿਲਾਂ ਹੀ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦੀਪ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫਤਾਰ ਕੀਤਾ ਸੀ। ਇਹ ਗ੍ਰਿਫਤਾਰੀ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਏਐਸਆਈ ਵੱਲੋਂ ਦਰਜ ਐਫਆਈਆਰ ਦੇ ਮਾਮਲੇ ਵਿਚ ਕੀਤੀ ਗਈ ਸੀ।
ਇਸ ਤੋਂ ਬਾਅਦ ਉਸ ਦੇ ਵਕੀਲ ਅਭਿਸ਼ੇਕ ਗੁਪਤਾ ਨੇ ਦੀਪ ਸਿੱਧੂ ਨੂੰ ਰਿਹਾ ਕਰਨ ਲਈ ਤੀਸ ਹਜ਼ਾਰੀ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ। ਵਕੀਲ ਨੇ ਕਿਹਾ ਕਿ ਦੀਪਾ ਨੂੰ 17 ਅਪ੍ਰੈਲ ਨੂੰ ਜ਼ਮਾਨਤ ਮਿਲੀ ਸੀ ਅਤੇ ਉਹ ਉਸੇ ਦਿਨ ਜੇਲ੍ਹ ਤੋਂ ਬਾਹਰ ਨਹੀਂ ਆ ਸਕਿਆ, ਇਸ ਲਈ ਉਸ ਨੂੰ ਇਕ ਹੋਰ ਕੇਸ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਆਪਣੀ ਤਾਕਤ ਦੀ ਦੁਰਵਰਤੋਂ ਕਰ ਰਹੀ ਹੈ। ਦੀਪ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਅਦਾਲਤ ਨੇ ਪੁਲਿਸ ਤੋਂ ਜਵਾਬ ਮੰਗਿਆ। ਪੁਲਿਸ ਦੇ ਜਵਾਬ ਤੋਂ ਬਾਅਦ ਦੀਪ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਮੀਡੀਆ ਨੂੰ ਦੱਸਿਆ ਕਿ ਕਮੇਟੀ ਵੱਲੋਂ ਲੱਖਾ ਸਿਧਾਣਾ ਦੇ ਭਰਾ ਗੁਰਦੀਪ ਸਿੰਘ ਮੁੰਡੀ ਨੂੰ ਕਥਿਤ ਗ਼ੈਰ ਕਾਨੂੰਨੀ ਹਿਰਾਸਤ ਵਿਚ ਰੱਖ ਕੇ ਉਸ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਦਿੱਲੀ ਪੁਲੀਸ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਾਏ ਗਏ ਕੇਸ ਦੀ ਸੁਣਵਾਈ 27 ਅਪਰੈਲ ਨੂੰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਹਾਈ ਕੋਰਟ ਪੰਜਾਬ ਪੁਲੀਸ ਨੂੰ ਦਿੱਲੀ ਪੁਲੀਸ ਦੀ ਉਸ ਟੀਮ ਖ਼ਿਲਾਫ਼ ਕੇਸ ਦਰਜ ਕਰਨ ਦੀ ਹਦਾਇਤ ਕਰੇਗਾ ਜਿਸ ਨੇ ਗੁਰਦੀਪ ਨਾਲ ਮਾੜਾ ਸਲੂਕ ਕੀਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural law, Deep Sidhu, Delhi Violence, Farmers Protest, Red fort