ਕਿਸਾਨ ਅੰਦੋਲਨ 'ਚ ਸ਼ਾਮਿਲ ਹੋਣ ਪੁੱਜੀ ਸ਼ਾਹੀਨ ਬਾਗ ਦੀ ਦਾਦੀ ਬਿਲਕੀਸ ਬਾਨੋ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਕਿਸਾਨ ਅੰਦੋਲਨ 'ਚ ਸ਼ਾਮਿਲ ਹੋਣ ਪੁੱਜੀ ਸ਼ਾਹੀਨ ਬਾਗ ਦੀ ਦਾਦੀ ਬਿਲਿਕਸ ਬਾਨੋ ਗ੍ਰਿਫਤਾਰ
Farmers Protest: ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਪੁਜੀ ਸ਼ਾਹੀਨ ਬਾਗ ਦੀ ਦਾਦੀ ਬਿਲਕੀਸ ਬਾਨੋ ਨੂੰ ਸਿੰਘੂ ਸਰਹੱਦ 'ਤੇ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
- news18-Punjabi
- Last Updated: December 1, 2020, 5:31 PM IST
ਨਾਗਰਿਕਤਾ ਸੋਧ ਐਕਟ (CAA) ਅਤੇ ਨੈਸ਼ਨਲ ਸਿਟੀਜ਼ਨਸ਼ਿਪ ਰਜਿਸਟਰ (NRC) ਪ੍ਰੋਟੈਸਟ ਦਾ ਚਿਹਰੇ ਅਤੇ ਸ਼ਾਹੀਨ ਬਾਗ ਦੀ ਦਾਦੀ ਬਿਲਕੀਸ ਬਾਨੋ ਨੂੰ ਦਿੱਲੀ ਪੁਲਿਸ ਨੇ ਸਿੰਘੂ ਸਰਹੱਦ 'ਤੇ ਗ੍ਰਿਫਤਾਰ ਕੀਤਾ ਹੈ। ਉਹ ਅੱਜ ਕਿਸਾਨ ਵਿਰੋਧ ਪ੍ਰਦਰਸ਼ਨ ਦੀ ਹਮਾਇਤ ਲਈ ਸਿੰਘੂ ਸਰਹੱਦ 'ਤੇ ਪਹੁੰਚੀ ਸੀ। ਇਸ ਤੋਂ ਪਹਿਲਾਂ ਬਿਲਕੀਸ ਬਾਨੋ ਨੇ ਕਿਹਾ ਸੀ ਕਿ ਅਸੀਂ ਕਿਸਾਨਾਂ ਦੀਆਂ ਧੀਆਂ ਹਾਂ ਅਤੇ ਅਸੀਂ ਅੱਜ ਕਿਸਾਨਾਂ ਦੇ ਵਿਰੋਧ ਦਾ ਸਮਰਥਨ ਕਰਾਂਗੇ। ਅਸੀਂ ਆਪਣੀ ਆਵਾਜ਼ ਬੁਲੰਦ ਕਰਾਂਗੇ, ਸਰਕਾਰ ਨੂੰ ਸਾਡੀ ਗੱਲ ਸੁਣਨੀ ਚਾਹੀਦੀ ਹੈ।
ਦੱਸ ਦਈਏ ਕਿ ਸੋਮਵਾਰ ਰਾਤ ਨੂੰ ਬਿਲਕੀਸ ਦਾਦੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਸੀ। ਵੀਡੀਓ ਵਿੱਚ ਦਾਦੀ ਕਿਸਾਨਾਂ ਦੇ ਇੱਕ ਪ੍ਰਦਰਸ਼ਨ ਸਥਾਨ ਉਤੇ ਦਿਖਾਈ ਦਿੱਤੀ। ਵੀਡੀਓ ਵਿਚ ਦਾਦੀ ਨਾਲ ਤੁਰਦੇ ਲੋਕਾਂ ਨੂੰ ਇਹ ਕਹਿੰਦੇ ਸੁਣਿਆ ਗਿਆ ਕਿ ਯੂਪੀ ਤੋਂ ਪਰਤਦਿਆਂ ਉਹ ਕਿਸਾਨਾਂ ਦਾ ਹਾਲਚਾਲ ਪੁੱਛਣ ਲਈ ਰੁਕੀ ਹੈ। ਦੱਸ ਦਈਏ ਕਿ ਬਿਲਕੀਸ ਦਾਦੀ ਸਿਟੀਜ਼ਨਸ਼ਿਪ ਸੋਧ ਐਕਟ ਦੇ ਵਿਰੋਧ ਦੌਰਾਨ ਸ਼ਾਹੀਨ ਬਾਗ ਵਿਚ ਲੱਗੇ ਮੋਰਚੇ ਦੌਰਾਨ ਮੁੱਖ ਚਿਹਰੇ ਵਜੋਂ ਸਾਹਮਣੇ ਆਈ ਸੀ।
ਟਾਈਮ ਮੈਗਜ਼ੀਨ ਦੇ ਪੱਤਰਕਾਰ ਰਾਣਾ ਅਯੂਬ ਨੇ ਆਪਣੇ ਲੇਖ ਵਿੱਚ ਬਿਲਕਿਸ ਦਾਦੀ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਹੈ। ਉਸਨੇ ਦੱਸਿਆ ਕਿ ਕਿਵੇਂ ਬਿਲਕੀਸ ਦਾਦੀ ਦਿੱਲੀ ਦੀ ਕੜਾਕੇ ਦੀ ਠੰਡ ਵਿੱਚ ਰੋਸ ਪ੍ਰਦਰਸ਼ਨ ਵਾਲੀ ਥਾਂ ਉਤੇ ਖੜੇ ਹੋਏ ਅਤੇ ਸ਼ਾਹੀਨ ਬਾਗ ਦੇ ਪ੍ਰਦਰਸ਼ਨ ਵਿੱਚ ਲੋਕਾਂ ਦੀ ਅਵਾਜ਼ ਬਣ ਗਏ।
ਬਿਲਕਿਸ ਬਾਨੋ, ਜੋ ਬਿਲਕਿਸ ਦਾਦੀ ਦੇ ਨਾਮ ਨਾਲ ਮਸ਼ਹੂਰ ਹੈ, ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦੀ ਰਹਿਣ ਵਾਲੀ ਹੈ, ਪਰ ਫਿਲਹਾਲ ਉਹ ਆਪਣੇ ਬੱਚਿਆਂ ਨਾਲ ਦਿੱਲੀ ਵਿਚ ਰਹਿ ਰਹੀ ਹੈ। ਉਸਦਾ ਪਤੀ ਖੇਤੀ ਮਜ਼ਦੂਰੀ ਕਰਦਾ ਸੀ ਜੋ ਕਿ ਹੁਣ ਇਸ ਦੁਨੀਆ ਵਿੱਚ ਨਹੀਂ ਹੈ। ਸਿਰਫ ਇਹੀ ਨਹੀਂ, ਵਿਰੋਧ ਪ੍ਰਦਰਸ਼ਨ ਦੌਰਾਨ ਬਿਲਕਿਸ ਦਾਦੀ ਨੇ ਦੱਸਿਆ ਸੀ ਕਿ ਉਸਨੇ ਆਪਣੀ ਜ਼ਿੰਦਗੀ ਵਿਚ ਕਦੇ ਵੀ ਕਿਸੇ ਰਾਜਨੀਤਿਕ ਲਹਿਰ ਵਿਚ ਹਿੱਸਾ ਨਹੀਂ ਲਿਆ ਸੀ। ਪਹਿਲਾਂ ਉਹ ਸਿਰਫ ਇੱਕ ਘਰੇਲੂ ਔਰਤ ਹੁੰਦੀ ਸੀ। ਉਹਨਾਂ ਪਹਿਲਾਂ ਕਦੇ ਆਪਣਾ ਘਰ ਨਹੀਂ ਛੱਡਿਆ ਸੀ। ਪਰ ਇਸ ਪ੍ਰਦਰਸ਼ਨ ਵਿਚ ਉਨ੍ਹਾਂ ਦਾ ਖਾਣਾ-ਪੀਣਾ ਅਤੇ ਸੋਨਾ ਧਰਨਾ ਸਥਾਨ ਉਤੇ ਹੁੰਦਾ ਸੀ। ਉਨ੍ਹਾਂ ਕਿਹਾ ਕਿ ਉਹ ਕੁਝ ਸਮੇਂ ਲਈ ਘਰ ਸਿਰਫ ਕੱਪੜੇ ਬਦਲਣ ਲਈ ਜਾਂਦੀ ਸੀ।

Delhi: Police detain Shaheen Bagh activist Bilkis Dadi who reached Singhu border (Delhi-Haryana border) to join farmers' protest. https://t.co/UTnTit1oso pic.twitter.com/34lCCtXy5u
— ANI (@ANI) December 1, 2020