ਦਿੱਲੀ ਪੁਲਿਸ ਕੱਲ੍ਹ 26 ਜਨਵਰੀ ਨੂੰ ਟਰੈਕਟਰ ਮਾਰਚ ਦੌਰਾਨ ਹੋਈ ਹਿੰਸਾ ਮਾਮਲੇ ਵਿਚ ਵੱਡੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਖਬਰ ਆਇਆ ਹੈ ਕਿ ਪੁਲਿਸ ਵੱਲੋਂ ਕੁਝ ਕਿਸਾਨ ਆਗੂਆਂ ਖਿਲਾਫ ਐਫਆਈਆਰ ਦਰਜ ਕਰ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਵਿਚ ਪੰਜਾਬ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਸ਼ਾਮਲ ਹਨ।
ਦਿੱਲੀ ਪੁਲਿਸ ਦੇ ਸੂਤਰਾਂ ਮੁਤਾਬਕ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ, ਯੋਗਿੰਦਰ ਯਾਦਵ, ਪੰਜਾਬ ਤੋਂ ਡਾ: ਦਰਸ਼ਨ ਪਾਲ ਅਤੇ ਬਲਜੀਤ ਰਾਜੇਵਾਲ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਗੱਲਬਾਤ ਦੇ ਨਿਯਮਾਂ ਨੂੰ ਤੋੜਨ ਵਾਲੇ ਸਾਰੇ ਕਿਸਾਨ ਨੇਤਾਵਾਂ ਖਿਲਾਫ ਐਫਆਈਆਰ ਦਰਜ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਪੁਲਿਸ ਨੇ 200 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ ਹੈ। ਦਿੱਲੀ ਪੁੁਲਿਸ ਵੱਲੋਂ ਸ਼ਾਮ ਨੂੰ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ ਜਿਸ ਵਿਚ ਸਾਰੀ ਸਥਿਤੀ ਨੂੰ ਸਪਸ਼ਟ ਕੀਤਾ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agriculture ordinance, Delhi, Farmers Protest, Fir, Kisan andolan