'ਕੀ ਇਹ ਕਿਸਾਨ ਵੱਖਵਾਦੀ ਤੇ ਅਤਿਵਾਦੀ ਜਾਪਦੇ ਹਨ?'' ਕੈਪਟਨ ਨੇ NIA ਦੇ ਨੋਟਿਸਾਂ 'ਤੇ ਕੇਂਦਰ ਨੂੰ ਕੀਤਾ ਸਵਾਲ

News18 Punjabi | News18 Punjab
Updated: January 18, 2021, 8:53 PM IST
share image
'ਕੀ ਇਹ ਕਿਸਾਨ ਵੱਖਵਾਦੀ ਤੇ ਅਤਿਵਾਦੀ ਜਾਪਦੇ ਹਨ?'' ਕੈਪਟਨ ਨੇ NIA ਦੇ ਨੋਟਿਸਾਂ 'ਤੇ ਕੇਂਦਰ ਨੂੰ ਕੀਤਾ ਸਵਾਲ
'ਕੀ ਇਹ ਕਿਸਾਨ ਵੱਖਵਾਦੀ ਤੇ ਅਤਿਵਾਦੀ ਜਾਪਦੇ ਹਨ?'' ਕੈਪਟਨ ਨੇ NIA ਦੇ ਨੋਟਿਸਾਂ 'ਤੇ ਕੇਂਦਰ ਨੂੰ ਕੀਤਾ ਸਵਾਲ

  • Share this:
  • Facebook share img
  • Twitter share img
  • Linkedin share img
ਖੇਤੀ ਕਾਨੂੰਨਾਂ ਦੇ ਵਿਰੋਧ ਚੱਲ ਰਹੇ ਸੰਘਰਸ਼ ਦੌਰਾਨ ਕਈ ਕਿਸਾਨ ਆਗੂਆਂ ਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਦੇ ਨੋਟਿਸ ਜਾਰੀ ਕਰਨ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਡਰਾਉਣ ਧਮਕਾਉਣ ਵਾਲੇ ਅਜਿਹੇ ਹੱਥਕੰਡੇ ਕਿਸਾਨਾਂ ਨੂੰ ਆਪਣੇ ਹੱਕਾਂ ਅਤੇ ਭਵਿੱਖ ਦੀ ਲੜਾਈ ਲੜਨ ਲਈ ਲਏ ਗਏ ਅਹਿਦ ਨੂੰ ਕਮਜ਼ੋਰ ਨਹੀਂ ਕਰ ਸਕਦੇ।

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਘੋਲ ਨੂੰ ਕਮਜ਼ੋਰ ਕਰਨ ਲਈ ਅਜਿਹੀਆਂ ਦਮਨਕਾਰੀ ਤੇ ਨਿੰਦਣਯੋਗ ਕਾਰਵਾਈਆਂ ਦਾ ਸਹਾਰਾ ਲੈਣ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਪੁੱਛਿਆ, ''ਕੀ ਇਹ ਕਿਸਾਨ ਵੱਖਵਾਦੀ ਤੇ ਅਤਿਵਾਦੀ ਜਾਪਦੇ ਹਨ?'' ਉਨ੍ਹਾਂ ਕੇਂਦਰ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਅਜਿਹੇ ਹੋਛੇ ਢੰਗ-ਤਰੀਕੇ ਕਿਸਾਨਾਂ ਵੱਲੋਂ ਲਏ ਗਏ ਅਹਿਦ ਨੂੰ ਕਮਜ਼ੋਰ ਕਰਨ ਦੀ ਬਜਾਏ ਉਨ੍ਹਾਂ ਨੂੰ ਆਪਣਾ ਰੁਖ਼ ਹੋਰ ਸਖਤ ਕਰਨ ਲਈ ਮਜਬੂਰ ਕਰਨਗੇ।

ਉਨ੍ਹਾਂ ਭਾਰਤ ਸਰਕਾਰ ਦੀ ਨੀਅਤ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਅਜਿਹੀਆਂ ਡਰਾਉਣੀਆਂ ਕਾਰਵਾਈਆਂ ਦੇ ਜ਼ਰੀਏ ਉਹ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਉਤੇ ਤੁਲੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਥਿਤੀ ਹੱਥੋਂ ਬਾਹਰ ਨਿਕਲ ਗਈ ਤਾਂ ਇਸ ਉਤੇ ਕਾਬੂ ਪਾਉਣ ਲਈ ਭਾਜਪਾ ਦੇ ਸਭ ਤੋਂ ਸ਼ਕਤੀਸ਼ਾਲੀ ਆਗੂ ਵੀ ਕੁੱਝ ਨਹੀਂ ਕਰ ਸਕਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਖਤਰਨਾਕ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਸੰਕਟ ਨੂੰ ਹੱਲ ਕਰਨ ਦੀ ਬਜਾਏ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅੰਦੋਲਨਕਾਰੀ ਕਿਸਾਨਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਸਤਾਉਣ ਅਤੇ ਤੰਗ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਦਮ ਨਾਲ ਕਿਸਾਨ ਹੋਰ ਵੀ ਸਖਤ ਰੁਖ਼ ਅਖਤਿਆਰ ਕਰਨ ਲਈ ਮਜਬੂਰ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਾਹਰ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੂੰ ਨਾ ਤਾਂ ਕਿਸਾਨਾਂ ਦੀ ਚਿੰਤਾ ਹੈ ਅਤੇ ਨਾ ਹੀ ਉਨ੍ਹਾਂ ਦੀ ਮਾਨਸਿਕਤਾ ਦੀ ਸਮਝ ਹੈ। ਉਨ੍ਹਾਂ ਕਿਹਾ, ''ਪੰਜਾਬੀ ਸੁਭਾਅ ਤੋਂ ਹੀ ਜੁਝਾਰੂ ਹੁੰਦੇ ਹਨ ਅਤੇ ਉਨ੍ਹਾਂ ਦੀ ਜੂਝਣ ਦੀ ਭਾਵਨਾ ਉਨ੍ਹਾਂ ਨੂੰ ਦੁਨੀਆ ਵਿੱਚ ਸਰਵੋਤਮ ਯੋਧੇ ਬਣਾਉਂਦੀ ਹੈ।'' ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਸਖਤ ਕਦਮਾਂ ਨਾਲ ਪੰਜਾਬ ਦੇ ਕਿਸਾਨ ਇਸ ਦੀ ਨਕਰਾਤਮਕ ਪ੍ਰਤੀਕਿਰਿਆ ਦੇਣਗੇ।

ਇਸ ਸਬੰਧੀ ਵਿੱਚ ਇਕ ਮਹੀਨਾ ਪਹਿਲਾਂ ਪੰਜਾਬ ਦੇ ਕਈ ਵੱਡੇ ਆੜ੍ਹਤੀਆਂ ਨੂੰ ਆਮਦਨ ਕਰ ਦਾ ਨੋਟਿਸ ਭੇਜੇ ਜਾਣ ਅਤੇ ਹੁਣ ਐਨ.ਆਈ.ਏ. ਵੱਲੋਂ ਨੋਟਿਸ ਭੇਜੇ ਜਾਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਕਾਰਵਾਈਆਂ ਕਿਸਾਨਾਂ ਉਤੇ ਆਪਣਾ ਅੰਦੋਲਨ ਵਾਪਸ ਲੈਣ ਲਈ ਦਬਾਅ ਪਾਉਣ ਲਈ ਕੀਤੀਆਂ ਜਾ ਰਹੀਆਂ ਹਨ।
Published by: Gurwinder Singh
First published: January 18, 2021, 4:51 PM IST
ਹੋਰ ਪੜ੍ਹੋ
ਅਗਲੀ ਖ਼ਬਰ