• Home
  • »
  • News
  • »
  • punjab
  • »
  • AGRICULTURE DR DALJIT SINGH CHEEMA QUESTIONS THE PERFORMANCE OF THE BJP GOVERNMENT ARSHDEEP ARSHI

ਡਾ. ਦਲਜੀਤ ਸਿੰਘ ਚੀਮਾ ਨੇ ਭਾਜਪਾ ਸਰਕਾਰ ਦੀ ਕਾਰਗੁਜਾਰੀ ਉੱਤੇ ਚੁੱਕੇ ਸਵਾਲ

ਡਾ. ਦਲਜੀਤ ਸਿੰਘ ਚੀਮਾ ਨੇ ਭਾਜਪਾ ਸਰਕਾਰ ਦੀ ਕਾਰਗੁਜਾਰੀ ਉੱਤੇ ਚੁੱਕੇ ਸਵਾਲ (file photo)

ਡਾ. ਦਲਜੀਤ ਸਿੰਘ ਚੀਮਾ ਨੇ ਭਾਜਪਾ ਸਰਕਾਰ ਦੀ ਕਾਰਗੁਜਾਰੀ ਉੱਤੇ ਚੁੱਕੇ ਸਵਾਲ (file photo)

  • Share this:
    ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਕਾਰਗੁਜਾਰੀ ਉੱਤੇ ਸਵਾਲ ਚੁੱਕੇ। ਉਹਨਾਂ ਕਿਹਾ ਕਿ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨ ਵਿੱਚ ਕੇਂਦਰ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।

    ਉਹਨਾਂ ਕਿਹਾ ਕਿ ਮਾਮਲਾ ਸੁਪਰੀਮ ਕੋਰਟ ਤੱਕ ਜਾਣਾ ਕੇਂਦਰ ਸਰਕਾਰ ਦੀ ਅਸਫਲਤਾ ਦਰਸਾਉਂਦਾ ਹੈ। ਉਹਨਾਂ ਕਿਹਾ ਕਿ ਜੇ ਸੁਪਰੀਮ ਕੋਰਟ ਨੂੰ ਕਮੇਟੀ ਬਣਾਉਣੀ ਪੈ ਰਹੀ ਹੈ ਤਾਂ ਕੇਂਦਰ ਸਰਕਾਰ ਦੀ ਕਾਰਗੁਜਾਰੀ ਉੱਤੇ ਗੰਭੀਰ ਸਵਾਲ ਉੱਠਦੇ ਹਨ।  ਉਹਨਾਂ ਕਿਹਾ ਕਿ ਭਾਜਪਾ ਕੋਲ ਕਾਨੂੰਨ ਵਾਪਸ ਨਾ ਕਰਨ ਲਈ ਕੋਈ ਤਰਕ ਨਹੀਂ। 

    ਡਾ ਚੀਮਾ ਦਾ ਕਹਿਣਾ ਹੈ ਕਿ ਪਾਰਲੀਮੈਂਟ ਦਾ ਸੈਸ਼ਨ ਨਾ ਬੁਲਾਉਣਾ ਜਮਹੂਰੀਅਤ ਦਾ ਕਤਲ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪਤਾ ਹੈ ਕਿ ਉਹ ਪਾਰਲੀਮੈਂਟ ਵਿੱਚ ਆਪਣਾ ਬਚਾਅ ਨਹੀਂ ਕਰ ਪਾਏਗੀ, ਇਸ ਲਈ ਕੋਵਿਡ- 19 ਦਾ ਬਹਾਨਾ ਕਰਕੇ ਪਾਰਲੀਮੈਂਟ ਨਹੀਂ ਬੁਲਾਈ ਜਾ ਰਹੀ।
    Published by:Ashish Sharma
    First published: