• Home
  • »
  • News
  • »
  • punjab
  • »
  • AGRICULTURE DURING THE DHARNA ORGANIZED BY THE FARMERS ORGANIZATIONS THE MUSLIM COMMUNITY PLAYED A RELIGIOUS ROLE NARESH SETHI AK

ਕਿਸਾਨ ਜਥੇਬੰਦੀਆਂ ਵੱਲੋਂ ਲਾਏ ਧਰਨੇ ਦੌਰਾਨ ਮੁਸਲਿਮ ਭਾਈਚਾਰੇ ਨੇ ਨਿਭਾਈ ਧਾਰਮਿਕ ਸਾਂਝ

ਦੇਸ਼ ਭਰ ਵਿਚ ਖੇਤੀਬਾੜੀ ਬਿੱਲਾਂ ਦਾ ਲਗਾਤਰ ਵਿਰੋਧ ਕੀਤਾ ਜਾ ਰਿਹਾ ਹੈ।ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੰਜਾਬ ਵਿਚ ਕਾਫੀ ਸਿਆਸਤ ਗਰਮਾਈ ਹੋਈ ਹੈ।

ਪਾਣੀ ਦੀ ਸੇਵਾ ਕਰਦੇ ਹੋਏ ਮੁਸਲਿਮ ਭਾਈਚਾਰੇ ਦੇ ਲੋਕ

  • Share this:
    Naresh Sethi

    ਫ਼ਰੀਦਕੋਟ  - ਦੇਸ਼ ਭਰ ਵਿਚ ਖੇਤੀਬਾੜੀ ਬਿੱਲਾਂ ਦਾ ਲਗਾਤਰ ਵਿਰੋਧ ਕੀਤਾ ਜਾ ਰਿਹਾ ਹੈ।ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੰਜਾਬ ਵਿਚ ਕਾਫੀ ਸਿਆਸਤ ਗਰਮਾਈ ਹੋਈ ਹੈ। ਅੱਜ ਪੰਜਾਬ ਭਰ ਦੀਆਂ ਕਰੀਬ 32 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਸੋਧ ਬਿਲ ਦੇ ਖ਼ਿਲਾਫ਼ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਚਾਰ ਵਜੇ ਸ਼ਾਮ ਤੱਕ ਹਾਈ ਵੇ ਜਾਮ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ,  ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ, ਮੁਲਾਜ਼ਮ, ਵਪਾਰੀ, ਦੁਕਾਨਦਾਰ ਅਤੇ ਅਲੱਗ ਅਲੱਗ ਯੂਨੀਅਨਾਂ ਦੇ ਮੈਂਬਰ ਇਸ ਜਾਮ ਵਿਚ ਸ਼ਾਮਿਲ ਹੋਏ।

    ਇਸ ਇਕੱਠ ਵਿਚ ਪਿੰਡ ਵਾਸੀਆਂ ਅਤੇ ਹੋਰ ਲੋਕਾਂ ਵਲੋਂ ਰੋਟੀ ਦਾ ਲੰਗਰ,ਚਾਹ ਦਾ ਲੰਗਰ ਵੀ ਲਗਾਇਆ ਗਿਆ ਸੀ।ਪਰ ਇਸ ਲੰਗਰ ਵਿੱਚ ਖ਼ਾਸ ਦੇਖਣ ਨੂੰ ਮਿਲਿਆ ਕੇ ਫਰੀਦਕੋਟ ਦੇ ਮੁਸਲਿਮ ਭਾਈਚਾਰੇ ਵੱਲੋਂ ਏਕਤਾ ਦੀ ਮਿਸਾਲ ਦਿੰਦੇ ਹੋਏ ਧਰਨੇ ਵਿਚ ਪਹੁੰਚਣ ਵਾਲੀ ਸੰਗਤ ਲਈ ਪਾਣੀ ਦੀ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਗਿਆ ਕਿ ਜੇਕਰ ਸਾਡੇ ਕਿਸਾਨ ਵੀਰ ਏਨੀ ਤਪਦੀ ਗਰਮੀ ਵਿੱਚ ਆਪਣੇ ਹੱਕਾਂ ਲਈ ਸੰਗਰਸ਼ ਕਰ ਰਹੇ ਹਨ ਤਾਂ ਅਸੀਂ ਵੀ ਇਸੇ ਪੰਜਾਬ ਦਾ ਅਨਾਜ ਖਾਣੇ ਆ ਤੇ ਸਾਡਾ ਵੀ ਫਰਜ਼ ਬਣਦਾ ਹੈ ਕੇ ਕਿਸਾਨਾਂ ਦੇ ਨਾਲ ਖੜੀਏ। ਜਿਨ੍ਹਾਂ ਅਸੀਂ ਕਰ ਸਕਦੇ ਹਾਂ ਕਰ ਰਹੇ ਹਾਂ ਤੇ ਆਪਣੇ ਕਿਸਾਨ ਵੀਰਾਂ ਲਈ ਠੰਡੇ ਜਲ ਵਰਤਾ ਰਹੇ ਹਾਂ।

    ਦੱਸਣਯੋਗ ਹੈ ਖੇਤੀ ਬਿੱਲਾਂ ਦੇ ਵਿਰੋਧ ਨੂੰ ਲੈ ਕੇ ਪੰਜਾਬ ਵਿਚ ਕਿਸਾਨਾਂ ਦੇ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿਚ ਦੁਕਾਨਾਂ ਬੰਦ ਰਹੀਆ। ਬਾਜ਼ਾਰਾਂ ਤੇ ਸੜਕਾਂ ਤੇ ਸਨਾਟਾ ਛਾਇਆ ਹੋਇਆ ਹੈ। ਸਿਰਫ ਪੰਜਾਬ ਦੇ ਮੁਖ ਥਾਵਾਂ ਤੇ ਕਿਸਾਨਾਂ ਦੇ ਪ੍ਰਦਰਸ਼ਨ ਹੀ ਦਿਖਾਈ ਦੇ ਰਹੇ ਹਨ। ਕਿਸਾਨ ਸੰਗਠਨਾਂ ਵਲੋਂ ਦਿੱਤੇ ਸੱਦੇ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਆੜ੍ਹਤੀਏ, ਮਜ਼ਦੂਰਾਂ, ਕਲਾਕਾਰਾਂ, ਗਾਇਕਾਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵਲੋਂ ਸਭ ਮਤਭੇਦਾਂ ਤੋਂ ਉੱਪਰ ਉੱਠ ਕੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕੀਤੀ ਗਈ ਹੈ।  ਕਿਸਾਨਾਂ ਦੇ ਸਮਰਥਨ ਵਿਚ ਪੰਜਾਬ ਦੀਆ ਵੱਖ ਵੱਖ ਰਾਜਨੀਤਿਕ ਪਾਰਟੀਆ ਕਿਸਾਨਾਂ ਦੇ ਸਮਰਥਨ ਵਿਚ ਆਈਆ ਹਨ।
    Published by:Ashish Sharma
    First published: