
fact check: ਪੰਜਾਬ ਵਿੱਚ ਇੰਟਰਨੈੱਟ ਸਰਵਿਸ ਬੰਦ ਦੀ ਖਬਰ ਵਾਇਰਲ(Photo by William Iven on Unsplash)
ਚੰਡੀਗੜ੍ਹ : ਸੋਸ਼ਲ ਮੀਡੀਆ ਤੇ ਇੱਕ ਖ਼ਬਰ ਬੜੀ ਤੇਜੀ ਨਾਲ ਵਾਇਰਲ ਹੋ ਰਹੀ ਹੈ। ਇਸ ਖਬਰ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਇੰਟਰਨੈੱਸ ਸਰਵਿਸ ਬੰਦ ਹੋਵੇਗੀ। ਇਸ ਖ਼ਬਰ ਦੀ ਜਾਂਚ ਕਰਨ ਤੋਂ ਬਾਅਦ ਪਤਾ ਲੱਗਾ ਹੈ ਕਿ ਇਸ ਵਿੱਚ ਕੋਈ ਸਚਾਈ ਨਹੀਂ ਹੈ। ਵਾਇਰਲ ਹੋਣ ਕਾਰਨ ਪੰਜਾਬ ਸਰਕਾਰ ਨੂੰ ਵੀ ਸਪਸ਼ਟੀਕਰਨ ਦਿੱਤਾ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਇੰਟਰਨੈੱਟ ਬੰਦ ਹੋਣ ਦੀਆਂ ਝੂਠੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਸਰਕਾਰ ਵੱਲੋਂ ਇੰਟਰਨੈੱਸ ਸਰਵਿਸ ਬੰਦ ਕਰਨ ਦਾ ਕੋਈ ਫਰਮਾਨ ਜਾਰੀ ਨਹੀਂ ਹੋਇਆ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਦੱਸਿਆ ਹੈ ਕਿ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਐਲਾਨ ਨਹੀਂ ਕੀਤਾ ਗਿਆ। ਕਿਰਪਾ ਕਰਕੇ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਅਫਵਾਹਾਂ' ਤੇ ਵਿਸ਼ਵਾਸ ਨਾ ਕਰੋ।
ਜ਼ਿਕਰਯੋਗ ਹੈ ਕਿ ਨਵੇਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕੱਲ ਨੂੰ ਕਿਸਾਨਾਂ ਨੇ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਜਿਸ ਦੇ ਮੱਦੇ ਨਜ਼ਰ ਅਜਿਹੀ ਅਫਵਾਹਾਂ ਵਾਇਰਲ ਕੀਤੀਆਂ ਜਾ ਰਹੀਆਂ ਹਨ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।