Home /News /punjab /

ਦਿੱਲੀ ਮੋਰਚੇ ਤੋਂ ਪਰਤੇ ਕਿਸਾਨ ਵੱਲੋਂ ਖ਼ੁਦਕੁਸ਼ੀ, ਆਰਥਿਕ ਹਾਲਾਤਾਂ ਤੇ ਕਿਸਾਨਾਂ ਦੀ ਸੁਣਵਾਈ ਨਾ ਹੋਣ ਤੋਂ ਸੀ ਪ੍ਰੇਸ਼ਾਨ 

ਦਿੱਲੀ ਮੋਰਚੇ ਤੋਂ ਪਰਤੇ ਕਿਸਾਨ ਵੱਲੋਂ ਖ਼ੁਦਕੁਸ਼ੀ, ਆਰਥਿਕ ਹਾਲਾਤਾਂ ਤੇ ਕਿਸਾਨਾਂ ਦੀ ਸੁਣਵਾਈ ਨਾ ਹੋਣ ਤੋਂ ਸੀ ਪ੍ਰੇਸ਼ਾਨ 

ਦਿੱਲੀ ਮੋਰਚੇ ਤੋਂ ਪਰਤੇ ਕਿਸਾਨ ਵੱਲੋਂ ਖ਼ੁਦਕੁਸ਼ੀ, ਆਰਥਿਕ ਹਾਲਾਤਾਂ ਤੇ ਕਿਸਾਨਾਂ ਦੀ ਸੁਣਵਾਈ ਨਾ ਹੋਣ ਤੋਂ ਸੀ ਪ੍ਰੇਸ਼ਾਨ  (ਫਾਇਲ ਫੋਟੋ)

ਦਿੱਲੀ ਮੋਰਚੇ ਤੋਂ ਪਰਤੇ ਕਿਸਾਨ ਵੱਲੋਂ ਖ਼ੁਦਕੁਸ਼ੀ, ਆਰਥਿਕ ਹਾਲਾਤਾਂ ਤੇ ਕਿਸਾਨਾਂ ਦੀ ਸੁਣਵਾਈ ਨਾ ਹੋਣ ਤੋਂ ਸੀ ਪ੍ਰੇਸ਼ਾਨ  (ਫਾਇਲ ਫੋਟੋ)

 • Share this:
  Ashish Sharma

  ਦਿੱਲੀ ਕਿਸਾਨ ਮੋਰਚੇ ਵਿਚੋਂ ਵਾਪਸ ਪਰਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਧੌਲਾ ਦੇ ਕਿਸਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ। ਮ੍ਰਿਤਕ ਕਿਸਾਨ ਨਿਰਮਲ ਸਿੰਘ (54) ਪਿਛਲੇ 25 ਦਿਨਾਂ ਤੋਂ ਦਿੱਲੀ ਮੋਰਚੇ ਵਿਚ ਗਿਆ ਹੋਇਆ ਸੀ। ਪਰਿਵਾਰ ਦੀ ਮਾੜੀ ਆਰਥਿਕ ਹਾਲਤ ਅਤੇ ਦਿੱਲੀ ਮੋਰਚੇ ਵਿੱਚ ਕਿਸਾਨਾਂ ਦੀ ਸੁਣਵਾਈ ਨਾ ਹੋਣ ਤੋਂ ਨਿਰਮਲ ਸਿੰਘ ਦੁਖੀ ਸੀ। ਜਿਸ ਕਰਕੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਬੀਤੀ ਰਾਤ ਆਪਣੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ।

  ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਆਗੂ ਗੁਰਦੇਵ ਸਿੰਘ ਮਾਂਗੇਵਾਲ ਨੇ ਦੱਸਿਆ ਕਿ ਨਿਰਮਲ ਸਿੰਘ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੀ ਜਥੇਬੰਦੀ ਨਾਲ ਜੁੜਿਆ ਹੋਇਆ ਸੀ। ਪੰਜਾਬ ਸਮੇਤ ਦਿੱਲੀ ਦੇ ਮੋਰਚੇ ਵਿੱਚ ਲਗਾਤਾਰ ਸ਼ਾਮਲ ਹੋ ਰਿਹਾ ਸੀ। ਦਿੱਲੀ ਮੋਰਚੇ ਵਿੱਚ ਕਿਸਾਨ ਦੇ ਮਾੜੇ ਹਾਲਾਤਾਂ ਅਤੇ ਆਪਣੇ ਪਰਿਵਾਰ ਦੀ ਮਾੜੀ ਆਰਥਿਕ ਹਾਲਤ ਤੋਂ ਨਿਰਾਸ਼ ਸੀ। ਬੀਤੇ ਦਿਨੀਂ ਉਹ ਦਿੱਲੀ ਮੋਰਚੇ ਤੋਂ ਵਾਪਸ ਪਰਤਿਆ ਸੀ ਅਤੇ ਬੀਤੀ ਰਾਤ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

  ਮ੍ਰਿਤਕ ਕਿਸਾਨ ਦੀ ਪਤਨੀ ਸਰਬਜੀਤ ਕੌਰ ਨੇ ਕਿਹਾ ਕਿ ਲਗਾਤਾਰ ਕਿਸਾਨੀ ਸੰਘਰਸ਼ ਦਾ ਹਿੱਸਾ ਬਣ ਰਿਹਾ ਸੀ ਤੇ ਕਿਸਾਨਾਂ ਦੀ ਹੋ ਰਹੀ ਦੁਰਦਸ਼ਾ ਤੋਂ ਉਹ ਬਹੁਤ ਪ੍ਰੇਸ਼ਾਨ ਸੀ। ਘਰ ਦੇ ਮਾੜੇ ਹਾਲਾਤਾਂ ਕਾਰਨ ਵੀ ਉਸ ਦਾ ਪਤੀ ਪ੍ਰੇਸ਼ਾਨ ਹੋਵੇਗਾ। ਉਸ ਦਾ ਪਤੀ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ।

  ਉਨ੍ਹਾਂ ਦੇ ਇਕ ਬੇਟੇ ਦੇ ਗੁਰਦੇ ਫੇਲ੍ਹ ਹੋਣ ਕਾਰਨ ਸਾਰੀ ਜ਼ਮੀਨ ਉਸ ਦੇ ਇਲਾਜ ਵਿੱਚ ਚਲੀ ਗਈ ਅਤੇ ਬੱਚੇ ਦਾ ਵੀ ਬਚਾਅ ਨਾ ਹੋ ਸਕਿਆ। ਇਸ ਨਿਰਾਸ਼ਤਾ ਦੇ ਚਲਦਿਆਂ ਉਸ ਦੇ ਪਤੀ ਦੀ ਮੌਤ ਹੋਈ ਹੈ। ਬੀਕੇਯੂ ਡਕੌਂਦਾ ਦੇ ਆਗੂ ਦਰਸ਼ਨ ਸਿੰਘ ਮਹਿਤਾ ਨੇ ਕਿਹਾ ਕਿ ਦਿਨੋਂ ਦਿਨ ਕਿਸਾਨਾਂ ਦੀਆਂ ਸੰਘਰਸ਼ ਵਿੱਚ ਹੋ ਰਹੀਆਂ ਜਾਨਾਂ ਲਈ ਕੇਂਦਰ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ।

  ਉਨ੍ਹਾਂ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਦਾਨੀ ਸੱਜਣਾਂ ਅਤੇ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ ਵਿੱਚ ਖੋਏ ਵਗੈਰਾ ਲਿਜਾਣ ਦੀ ਥਾਂ 'ਤੇ ਅਜਿਹੇ ਗਰੀਬ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਕੀਤੀ ਜਾਵੇ।
  Published by:Gurwinder Singh
  First published:

  Tags: Agriculture ordinance, Farmer suicide, Kisan andolan

  ਅਗਲੀ ਖਬਰ