Home /News /punjab /

Kisaan Aandolan ਦੇ ਸਮਰਥਨ ਵਿਚ ਕੈਨੇਡਾ ਸਮੇਤ ਹੋਰ ਦੇਸ਼ਾਂ ‘ਚ ਵੀ ਪ੍ਰਦਰਸ਼ਨ ਜਾਰੀ

Kisaan Aandolan ਦੇ ਸਮਰਥਨ ਵਿਚ ਕੈਨੇਡਾ ਸਮੇਤ ਹੋਰ ਦੇਸ਼ਾਂ ‘ਚ ਵੀ ਪ੍ਰਦਰਸ਼ਨ ਜਾਰੀ

ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਭਲਕੇ ਜੰਤਰ-ਮੰਤਰ ਉਤੇ ਦੇਣਗੇ ਧਰਨਾ (ਸਕੇਤਕ ਫੋਟੋ)

ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਭਲਕੇ ਜੰਤਰ-ਮੰਤਰ ਉਤੇ ਦੇਣਗੇ ਧਰਨਾ (ਸਕੇਤਕ ਫੋਟੋ)

ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ੁੱਕਰਵਾਰ 8 ਦਸੰਬਰ ਨੂੰ ‘ਭਾਰਤ ਬੰਦ’ ਦਾ ਐਲਾਨ ਕੀਤਾ। ਉਨ੍ਹਾਂ ਇਸ ਦਿਨ ਟੋਲ ਪਲਾਜ਼ਾ ’ਤੇ ਕਬਜ਼ਾ ਕਰਨ ਦੀ ਚਿਤਾਵਨੀ ਵੀ ਦਿੱਤੀ।

  • Share this:
    ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ੁੱਕਰਵਾਰ 8 ਦਸੰਬਰ ਨੂੰ ‘ਭਾਰਤ ਬੰਦ’ ਦਾ ਐਲਾਨ ਕੀਤਾ।  ਉਨ੍ਹਾਂ ਇਸ ਦਿਨ ਟੋਲ ਪਲਾਜ਼ਾ ’ਤੇ ਕਬਜ਼ਾ ਕਰਨ ਦੀ ਚਿਤਾਵਨੀ ਵੀ ਦਿੱਤੀ।  ਕਿਸਾਨਾਂ ਦੇ ਅੰਦੋਲਨ ਨੂੰ ਭਾਰਤ ਹੀ ਨਹੀਂ ਬਲਕਿ ਵਿਦੇਸ਼ਾਂ ਤੋਂ ਵੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦੇ ਸਮਰਥਨ ਲਈ ਅੱਜ ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨ ਅਤੇ ਕਨਸਲੇਟ ਜਨਰਲ ਦੇ ਬਾਹਰ ਰੋਸ ਪ੍ਰਦਰਸ਼ਨ ਹੋ ਰਹੇ ਹਨ। ਇਸ ਦੌਰਾਨ ਯੂਕੇ ਦੇ ਕੁਝ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਸ ਬਿੱਲ ਬਾਰੇ ਵਿਚਾਰ ਵਟਾਂਦਰੇ ਦੀ ਗੱਲ ਕੀਤੀ ਹੈ। ਭਾਰਤੀ ਮੂਲ ਦੇ ਅਤੇ ਪੰਜਾਬ ਨਾਲ ਸਬੰਧਤ 36 ਸੰਸਦ ਮੈਂਬਰਾਂ ਨੇ ਇਸ ਮੁੱਦੇ ਨੂੰ ਖੇਤੀਬਾੜੀ ਬਿੱਲਾਂ 'ਤੇ ਪ੍ਰਧਾਨ ਮੰਤਰੀ ਮੋਦੀ ਕੋਲ ਉਠਾਉਣ ਲਈ ਕਿਹਾ ਹੈ।

    ਕਿਸਾਨ ਆਗੂ ਗੁਰਨਾਮ ਸਿੰਘ ਚਧੁਨੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਜੇ ਕੇਂਦਰ ਸਰਕਾਰ ਸ਼ਨੀਵਾਰ ਦੀ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ ਤਾਂ ਉਹ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਆਪਣਾ ਅੰਦੋਲਨ ਤੇਜ਼ ਕਰਨਗੇ। ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸੱਕਤਰ ਹਰਿੰਦਰ ਸਿੰਘ ਲਖਵਾਲ ਨੇ ਕਿਹਾ, "ਅੱਜ ਸਾਡੀ ਮੀਟਿੰਗ ਵਿੱਚ ਅਸੀਂ 8 ਦਸੰਬਰ ਨੂੰ ‘ਭਾਰਤ ਬੰਦ’ ਸੱਦਣ ਦਾ ਫੈਸਲਾ ਕੀਤਾ ਹੈ ਅਤੇ ਇਸ ਸਮੇਂ ਦੌਰਾਨ ਅਸੀਂ ਸਾਰੇ ਟੋਲ ਪਲਾਜ਼ਿਆਂ ‘ਤੇ ਵੀ ਕਬਜ਼ਾ ਕਰਾਂਗੇ। ਹੁਣ 5 ਦਸੰਬਰ ਨੂੰ ਗੱਲਬਾਤ ਦਾ ਪੰਜਵਾਂ ਦੌਰ ਕਿਸਾਨ ਅਤੇ ਸਰਕਾਰ ਦਰਮਿਆਨ ਹੋਵੇਗਾ।

    ਕਿਸਾਨ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਦੁਹਰਾਉਂਦਿਆਂ ਕਿਹਾ ਕਿ ਕੇਂਦਰੀ ਸੰਸਦ ਨੂੰ ਇਨ੍ਹਾਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਸ਼ੇਸ਼ ਸੈਸ਼ਨ ਬੁਲਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਨਵੇਂ ਕਾਨੂੰਨਾਂ ਵਿਚ ਸੋਧ ਨਹੀਂ ਕਰਨਾ ਚਾਹੁੰਦੇ ਪਰ ਉਹ ਚਾਹੁੰਦੇ ਹਨ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਦਿੱਲੀ, ਸਰਹੱਦੀ ਥਾਵਾਂ 'ਤੇ ਪੰਜਾਬ, ਹਰਿਆਣਾ ਅਤੇ ਹੋਰ ਰਾਜਾਂ ਦੇ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਨੌਂ ਦਿਨ ਜਾਰੀ ਹੈ। ਵੀਰਵਾਰ ਨੂੰ ਕਿਸਾਨ ਨੇਤਾਵਾਂ ਅਤੇ ਸਰਕਾਰ ਦਰਮਿਆਨ ਹੋਈ ਗੱਲਬਾਤ ਦਾ ਕੋਈ ਨਤੀਜਾ ਨਹੀਂ ਨਿਕਲ ਸਕਿਆ।
    Published by:Ashish Sharma
    First published:

    Tags: Agriculture, Canada, Delhi, Farmers Protest

    ਅਗਲੀ ਖਬਰ