ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਦਾ ਦਿੱਲੀ ਦੀਆਂ ਹੱਦਾਂ ’ਤੇ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਦਰਮਿਆਨ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ’ਚ ਵੱਖ ਵੱਖ ਪਿੰਡਾਂ ਵਿੱਚੋਂ ਸੈਂਕੜੇ ਕਿਸਾਨਾਂ ਦੇ ਕਾਫ਼ਲੇ ਟਰੈਕਟਰ-ਟਰਾਲੀਆਂ ਅਤੇ ਬੱਸਾਂ ਰਾਹੀਂ ਦਿੱਲੀ ਵੱਲ ਰਵਾਨਾ ਹੋਏ। ਜ਼ਿਲੇ ਭਰ ਵਿੱਚੋਂ 80 ਦੇ ਕਰੀਬ ਟਰੈਕਟਰ ਟਰਾਲੀਆਂ ਅਤੇ ਬੱਸਾਂ ਰਾਹੀਂ ਕਿਸਾਨਾਂ ਵਲੋਂ ਦਿੱਲੀ ਮੋਰਚੇ ਲਈ ਰਵਾਨਗੀ ਪਾਈ ਗਈ।
ਇਸ ਮੌਕੇ ਗੱਲਬਾਤ ਕਰਦੇ ਕਿਸਾਨ ਆਗੂ ਦਰਸ਼ਨ ਸਿੰਘ, ਕਰਨੈਲ ਸਿੰਘ ਥਿੰਦ, ਜਗਤਾਰ ਸਿੰਘ ਚੀਮਾ, ਸੰਦੀਪ ਕੌਰ ਪੱਤੀ, ਗੁਰਪ੍ਰੀਤ ਸਿੰਘ ਕਾਲਾ ਨੇ ਕਿਹਾ ਕਿ ਦਿੱਲੀ ਵਿਚ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਲਗਾਤਾਰ ਇਕ ਮਹੀਨਾ ਬੀਤ ਗਿਆ ਹੈ, ਪਰ ਇਸ ਦੇ ਬਾਵਜੂਦ ਕਿਸਾਨਾਂ ਦੇ ਹੌਂਸਲੇ ਅਜੇ ਵੀ ਬੁਲੰਦ ਹਨ। ਏਨੀ ਕੜਕਦੀ ਠੰਡ ਵਿਚ ਘਰ ਬਾਰ ਛੱਡ ਕੇ ਦਿੱਲੀ ਜਾਣਾ ਸਾਡਾ ਕੋਈ ਸ਼ੌਂਕ ਨਹੀਂ ਹੈ, ਬਲਕਿ ਮੋਦੀ ਸਰਕਾਰ ਵਲੋਂ ਖੇਤੀ ਵਿਰੋਧੀ ਬਣਾਏ ਕਾਨੂੰਨਾਂ ਕਾਰਨ ਘਰਾਂ ਤੋਂ ਬਾਹਰ ਨਿਕਲ ਕੇ ਗੁਜਾਰਨੀਆਂ ਪੈ ਰਹੀਆਂ ਹਨ। ਸਰਕਾਰ ਨੂੰ ਇਹ ਭੁਲੇਖਾ ਕੱਢ ਲੈਣਾ ਚਾਹੀਦਾ ਹੈ ਕਿ ਕਿਸਾਨ ਕੁਝ ਦੇਣ ਧਰਨੇ ਲਗਾ ਕੇ ਵਾਪਸ ਘਰਾਂ ਨੂੰ ਪਰਤ ਜਾਣਗੇ।
ਕਿਸਾਨਾਂ ਨੇ ਇੱਕ ਮਹੀਨੇ ਦੀ ਪ੍ਰਾਪਤੀ ਦੱਸਦੇ ਹੋਏ ਕਿਹਾ ਕਿ ਜਿਹੜੀ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਭਕਾਰੀ ਦੱਸ ਰਹੀ ਸੀ। ਉਹੀ ਸਰਕਾਰ ਹੁਣ ਇਹਨਾਂ ਕਾਨੂੰਨਾਂ ਵਿੱਚ ਖਾਮੀਆਂ ਦੀ ਗੱਲ ਮੰਨ ਰਹੀ ਹੈ ਅਤੇ ਸੋਧਾਂ ਕਰਨ ਲਈ ਤਿਆਰ ਹੋ ਗਈ ਹੈ। 90 ਫ਼ੀਸਦੀ ਕਿਸਾਨਾਂ ਦੀ ਜਿੱਤ ਹੋ ਚੁੱਕੀ ਹੈ ਅਤੇ 100 ਫ਼ੀਸਦੀ ਜਿੱਤ ਵੀ ਨਜ਼ਦੀਕ ਹੀ ਹੈ। ਦਿੱਲੀ ਨੂੰ ਜਾਣ ਵਾਲੇ ਇਹ ਕਾਫ਼ਿਲੇ ਦਿਨੋਂ ਦਿਨ ਵਧਦੇ ਜਾਣਗੇ। ਜਿੰਨਾ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ,ਉਨਾਂ ਸਮਾਂ ਉਹ ਦਿੱਲੀ ਤੋਂ ਵਾਪਸ ਪਰਤਣ ਵਾਲੇ ਨਹੀਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural law, Agriculture ordinance, Barnala, Farmers Protest