ਕੈਪਟਨ ਵਲੋਂ ਦਿੱਲੀ ਧਰਨੇ ਨੂੰ ਕਿਸਾਨਾਂ ਨੇ ਦੱਸਿਆ ਡਰਾਮੇਬਾਜ਼ੀ

Ashish Sharma | News18 Punjab
Updated: November 5, 2020, 7:53 AM IST
share image
ਕੈਪਟਨ ਵਲੋਂ ਦਿੱਲੀ ਧਰਨੇ ਨੂੰ ਕਿਸਾਨਾਂ ਨੇ ਦੱਸਿਆ ਡਰਾਮੇਬਾਜ਼ੀ
ਧਰਨੇ ਉਤੇ ਬੈਠੇ ਕਿਸਾਨ ਨਾਹਰੇਬਾਜ਼ੀ ਕਰਦੇ ਹੋਏ

ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਪ੍ਰਾਈਵੇਟ ਥਰਮਲਾਂ ਨੂੰ ਛੱਡ ਕੇ ਸਰਕਾਰੀ ਥਰਮਲਾਂ ਨੂੰ ਮੁੜ ਚਲਾਉਣਾ ਚਾਹੀਦਾ ਹੈ। ਜਿਸਦਾ ਕਿਸਾਨ ਕੋਈ ਵਿਰੋਧ ਨਹੀਂ ਕਰ ਰਹੇ।

  • Share this:
  • Facebook share img
  • Twitter share img
  • Linkedin share img
ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਲਗਾਤਾਰ ਭਾਜਪਾ ਦੇ ਜ਼ਿਲਾ ਪ੍ਰਧਾਨ ਅੱਗੇ ਧਰਨਾ ਜਾਰੀ ਹੈ। ਉਥੇ ਪੰਜਾਬ ਵਿੱਚ ਬਿਜਲੀ ਸੰਕਟ ਦੇ ਮੁੱਦੇ ’ਤੇ ਪੰਜਾਬ ਸਰਕਾਰ ਵਲੋਂ ਦਿੱਲੀ ਵਿੱਚ ਧਰਨਾ ਦਿੱਤਾ ਗਿਆ ਹੈ। ਕੈਪਟਨ ਦੇ ਇਸ ਧਰਨੇ ਨੂੰ ਪੰਜਾਬ ’ਚ ਸੰਘਰਸ਼ ਕਰ ਰਹੇ ਕਿਸਾਨਾਂ ਵਲੋਂ ਡਰਾਮੇਬਾਜ਼ੀ ਕਰਾਰ ਦਿੱਤਾ ਜਾ ਰਿਹਾ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਕਿਸ਼ਨ ਸਿੰਘ ਛੰਨਾ, ਜਰਨੈਲ ਸਿੰਘ ਬਦਰਾ ਅਤੇ ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਕਿਸਾਨ ਲਗਾਤਾਰ ਆਪਣਾ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਲੜ ਰਹੇ ਹਨ। ਪਰ ਰਾਜਨੀਤਕ ਪਾਰਟੀਆਂ ਇਸ ਮਾਮਲੇ ’ਤੇ ਵੀ ਸਿਆਸਤ ਕਰ ਰਹੀਆਂ ਹਨ। ਕੈਪਟਨ ਸਰਕਾਰ ਵੀ ਇਸ ਮੁੱਦੇ ‘ਤੇ ਡਰਾਮੇਬਾਜ਼ੀ ਕਰ ਰਹੀ ਹੈ। ਕਿਸਾਨਾਂ ਦੇ ਸੰਘਰਸ਼ ਨੂੰ ਫੇਲ ਕਰਨ ਲਈ ਰਾਜਨੀਤਕ ਪਾਰਟੀਆਂ ਆਪੋ ਆਪਣੇ ਏਜੰਡੇ ਚਲਾ ਰਹੀਆਂ ਹਨ। ਉਹਨਾ ਕਿਹਾ ਕਿ ਪੰਜਾਬ ਵਿੱਚ ਡੀਏਪੀ ਲੋੜ ਅਨੁਸਾਰ ਕਿਸਾਨਾਂ ਤੱਕ ਪਹੁੰਚ ਚੁੱਕਿਆ ਹੈ। ਜਦੋਂਕਿ ਯੂਰੀਏ ਦੀ ਲੋੜ ਅਜੇ ਕਰੀਰ 20 ਤੋਂ 30 ਦਿਨਾਂ ਤੱਕ ਪੈਣ ਵਾਲੀ ਹੈ। ਉਹਨਾਂ ਕਿਹਾ ਕਿ ਕੋਲੇ ਦਾ ਸੰਕਟ ਜਾਣ ਬੁੱਝ ਕੇ ਪੈਦਾ ਕੀਤਾ ਜਾ ਰਿਹਾ ਹੈ। ਕਿਸਾਨਾ ਵਲੋਂ ਰੇਲਵੇ ਲਾਈਨਾਂ ਤੋਂ ਆਪਣੇ ਧਰਨੇ ਚੁੱਕੇ ਜਾਣ ਦੇ ਬਾਜਵੂਦ ਕੇਂਦਰ ਸਰਕਾਰ ਰੇਲਾਂ ਚਲਾਉਣ ਤੋਂ ਇਨਕਾਰ ਕਰ ਰਹੀ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਪ੍ਰਾਈਵੇਟ ਥਰਮਲਾਂ ਨੂੰ ਛੱਡ ਕੇ ਸਰਕਾਰੀ ਥਰਮਲਾਂ ਨੂੰ ਮੁੜ ਚਲਾਉਣਾ ਚਾਹੀਦਾ ਹੈ। ਜਿਸਦਾ ਕਿਸਾਨ ਕੋਈ ਵਿਰੋਧ ਨਹੀਂ ਕਰ ਰਹੇ। ਉਹਨਾਂ ਕਿਹਾ ਕਿ 5 ਨਵੰਬਰ ਨੂੰ ਪੂਰੇ ਦੇਸ਼ ਵਿੱਚ ਚੱਕਾ ਜਾਮ ਸਫ਼ਲ ਰਹੇਗਾ।
Published by: Ashish Sharma
First published: November 4, 2020, 8:22 PM IST
ਹੋਰ ਪੜ੍ਹੋ
ਅਗਲੀ ਖ਼ਬਰ