ਕਿਸਾਨ ਜਥੇਬੰਦੀ ਨੇ ਲੋਹੜੀ ਮੌਕੇ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ

News18 Punjabi | News18 Punjab
Updated: January 13, 2021, 4:42 PM IST
share image
ਕਿਸਾਨ ਜਥੇਬੰਦੀ ਨੇ ਲੋਹੜੀ ਮੌਕੇ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ
ਕਿਸਾਨ ਜਥੇਬੰਦੀਆਂ ਨੇ ਲੋਹੜੀ ਮੌਕੇ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ

  • Share this:
  • Facebook share img
  • Twitter share img
  • Linkedin share img
ਜਸਵੀਰ ਬਰਾੜ

ਇੱਕ ਪਾਸੇ ਜਿਥੇ ਦੇਸ਼ ਭਰ ਵਿੱਚ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਪ੍ਰਦਰਸ਼ਨ ਕਰ ਰਹੀਆਂ ਹਨ, ਉਥੇ ਹੀ ਲੋਹੜੀ ਦੇ ਤਿਉਹਾਰ ਉਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਲੁਧਿਆਣਾ ਦੇ ਚੰਡੀਗੜ੍ਹ ਰੋਡ ਉਤੇ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਗਈ।

ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਦੇਸ਼ ਵਿੱਚ ਲਗਾਤਾਰ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਨੂੰ ਲੈ ਕੇ ਕੋਈ ਵੀ ਹਾਂ-ਪੱਖੀ ਹੁੰਗਾਰਾ ਨਹੀਂ ਦੇ ਰਹੀ।
ਉਨ੍ਹਾਂ ਕਿਹਾ ਕਿ ਜਿਸ ਦੇ ਚਲਦਿਆਂ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਅੱਜ ਲੋਹੜੀ ਦੇ ਪਵਿੱਤਰ ਤਿਉਹਾਰ ਉਤੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ। ਇਸ ਦੌਰਾਨ ਉਨ੍ਹਾਂ ਮੋਦੀ ਸਰਕਾਰ ਦੀ ਵੀ ਜੰਮ ਕੇ ਨਿੰਦਾ ਕਰਦੇ ਹੋਏ ਕਈ ਤਰ੍ਹਾਂ ਦੇ ਸਵਾਲ ਖੜੇ ਕੀਤੇ ਗਏ।
Published by: Gurwinder Singh
First published: January 13, 2021, 4:10 PM IST
ਹੋਰ ਪੜ੍ਹੋ
ਅਗਲੀ ਖ਼ਬਰ