ਟਰੈਕਟਰ ਰੈਲੀ ਕੱਢਣਾ ਕਿਸਾਨਾਂ ਦਾ ਸੰਵਿਧਾਨਕ ਹੱਕ ਹੈ: ਕਿਸਾਨ ਸੰਗਠਨ

News18 Punjabi | News18 Punjab
Updated: January 18, 2021, 6:06 PM IST
share image
ਟਰੈਕਟਰ ਰੈਲੀ ਕੱਢਣਾ ਕਿਸਾਨਾਂ ਦਾ ਸੰਵਿਧਾਨਕ ਹੱਕ ਹੈ: ਕਿਸਾਨ ਸੰਗਠਨ
ਟਰੈਕਟਰ ਰੈਲੀ ਕੱਢਣਾ ਕਿਸਾਨਾਂ ਦਾ ਸੰਵਿਧਾਨਕ ਹੱਕ ਹੈ: ਕਿਸਾਨ ਸੰਗਠਨ (ਸੰਕੇਤਕ ਫੋਟੋ: AP)

  • Share this:
  • Facebook share img
  • Twitter share img
  • Linkedin share img
ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਸ਼ਾਂਤੀਪੂਰਵਕ ਟਰੈਕਟਰ ਰੈਲੀ ਕੱਢਣ ਦਾ ਸੰਵਿਧਾਨਕ ਹੱਕ ਹੈ। ਆਗੂਆਂ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਤਜਵੀਜ਼ਤ ਇਸ ਰੈਲੀ ’ਚ ਹਜ਼ਾਰਾਂ ਕਿਸਾਨ ਸ਼ਿਰਕਤ ਕਰਨਗੇ।

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਪੰਜਾਬ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਨੇ ਕਿਹਾ ਕਿ ਕਿਸਾਨ ਰਾਜਪੱਥ ਸਮੇਤ ਉੱਚ ਸੁਰੱਖਿਆ ਵਾਲੇ ਕਿਸੇ ਵੀ ਖੇਤਰ ਵਿੱਚ ਟਰੈਕਟਰ ਰੈਲੀ ਨਹੀਂ ਕੱਢਣਗੇ। ਕਿਸਾਨ ਆਗੂ ਨੇ ਸਾਫ਼ ਕਰ ਦਿੱਤਾ ਕਿ ਉਹ ਦਿੱਲੀ ਦੇ ਬਾਹਰੀ ਰਿੰਗ ਰੋਡ ’ਤੇ ਹੀ ਟਰੈਕਟਰ ਮਾਰਚ ਕੱਢਣਗੇ ਤੇ ਰਾਜਪੱਥ ’ਤੇ ਹੋਣ ਵਾਲੀ ਕੌਮੀ ਪਰੇਡ ’ਚ ਕੋਈ ਵਿਘਨ ਨਹੀਂ ਪਾਇਆ ਜਾਵੇਗਾ।

ਕਿਸਾਨ ਆਗੂ ਨੇ ਕਿਹਾ ਕਿ 26 ਜਨਵਰੀ ਨੂੰ ਬਾਹਰੀ ਰਿੰਗ ਰੋਡ ’ਤੇ ਟਰੈਕਟਰ ਮਾਰਚ ਮਗਰੋਂ ਕਿਸਾਨ ਧਰਨੇ ਵਾਲੀਆਂ ਥਾਵਾਂ ’ਤੇ ਮੁੜ ਜਾਣਗੇ। ਉਧਰ, ਬੀਕੇਯੂ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵੀ ਅਮਨ ਅਮਾਨ ਨਾਲ ਟਰੈਕਟਰ ਮਾਰਚ ਕੱਢੇ ਜਾਣ ਨੂੰ ਕਿਸਾਨਾਂ ਦਾ ਸੰਵਿਧਾਨਕ ਹੱਕ ਕਰਾਰ ਦਿੱਤਾ। ਉਗਰਾਹਾਂ ਨੇ ਕਿਹਾ ਕਿ ਜੇ ਦਿੱਲੀ ਪੁਲਿਸ ਨੂੰ ਗਣਤੰਤਰ ਦਿਵਸ ਮੌਕੇ ਅਮਨ ਤੇ ਕਾਨੂੰਨ ਨੂੰ ਲੈ ਕੇ ਕੋਈ ਮੁਸ਼ਕਲ ਹੈ ਤਾਂ ਸੰਯੁਕਤ ਕਿਸਾਨ ਮੋਰਚੇ ਨਾਲ ਬੈਠ ਕੇ ਟਰੈਕਟਰ ਰੈਲੀ ਦੇ ਬਦਲਵੇਂ ਰੂਟਾਂ ਬਾਰੇ ਗੱਲਬਾਤ ਕਰ ਸਕਦੀ ਹੈ।
Published by: Gurwinder Singh
First published: January 18, 2021, 5:02 PM IST
ਹੋਰ ਪੜ੍ਹੋ
ਅਗਲੀ ਖ਼ਬਰ