ਕਿਸਾਨ ਜਥੇਬੰਦੀਆਂ ਨੇ ਕੇਂਦਰ ਦਾ ਕਮੇਟੀ ਬਣਾਉਣ ਦਾ ਪ੍ਰਸਤਾਵ ਠੁਕਰਾਇਆ, 3 ਦਿਸੰਬਰ ਨੂੰ ਹੋਵੇਗੀ ਅਗਲੀ ਮੀਟਿੰਗ

ਕੇਂਦਰ ਤੇ ਕਿਸਾਨਾਂ ਦੀ ਮੀਟਿੰਗ ਬਾਰੇ ਵੱਡੀ ਖਬਰ, ਕੇਂਦਰ ਨੇ ਕਿਸਾਨਾਂ ਆਗੂਆਂ ਅੱਗੇ...
- news18-Punjabi
- Last Updated: December 1, 2020, 6:53 PM IST
ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪਿਯੂਸ਼ ਗੋਇਲ ਵਿਗਿਆਨ ਭਵਨ ਵਿਖੇ ਕਿਸਾਨ ਆਗੂਆਂ ਨਾਲ ਮੀਟਿੰਗ ਕਰ ਰਹੇ ਹਨ। ਸਰਕਾਰ ਨੇ ਵਿਸ਼ਵਾਸ ਜਤਾਇਆ ਕਿ ਉਹ ਅੰਦੋਲਨਕਾਰੀ ਕਿਸਾਨਾਂ ਵੱਲੋਂ ਉਠਾਏ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਤੋਂ ਬਾਅਦ ਕਿਸੇ ਹੱਲ’ ਤੇ ਪਹੁੰਚੇਗੀ। ਕਿਸਾਨ ਜਥੇਬੰਦੀਆਂ ਨੇ ਕੇਂਦਰ ਦਾ ਕਮੇਟੀ ਬਣਾਉਣ ਦਾ ਪ੍ਰਸਤਾਵ ਠੁਕਰਾ ਦਿੱਤਾ ਹੈ।
ਇਸ ਤੋਂ ਇਲਾਵਾ ਸੂਤਰਾਂ ਤੋਂ ਖਬਰ ਮਿਲੀ ਹੈ ਕਿ ਸਰਕਾਰ ਨੇ ਕਿਸਾਨਾਂ ਨੂੰ ਪੇਸ਼ਕਸ਼ ਕੀਤੀ ਹੈ ਕਿ ਉਨ੍ਹਾਂ ਵੱਲੋਂ ਉਠਾਏ ਮੁੱਦਿਆਂ ਉਤੇ ਇਕ ਕਮੇਟੀ ਬਣਾਈ ਜਾਵੇਗੀ। ਸਰਕਾਰ ਨੇ ਕਿਸਾਨਾਂ ਨੇਤਾਵਾਂ ਨੂੰ ਕਿਹਾ ਕਿ ਉਹ ਕਿਸਾਨ ਸੰਗਠਨ ਦੇ 4-5 ਲੋਕਾਂ ਦੇ ਨਾਮ ਇਸ ਮੁੱਦੇ ਉਤੇ ਚਰਚਾ ਲਈ ਦੇਣ। ਤੇ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਜਿਸ ਵਿਚ ਸਰਕਾਰ ਦੇ ਪ੍ਰਤੀਨਿਧੀ ਤੇ ਖੇਤੀ ਮਾਹਰ ਵੀ ਸ਼ਾਮਲ ਹੋਣਗੇ।
ਮੀਟਿੰਗ ਵਿੱਚ ਸਰਕਾਰ ਨੇ ਐਮਐਸਪੀ ਅਤੇ ਐਕਟ ਬਾਰੇ ਕਿਸਾਨਾਂ ਨੂੰ ਇੱਕ ਪ੍ਰੈਜੈਂਟੇਸ਼ਨ ਦਿੱਤੀ ਹੈ। ਸਰਕਾਰ ਨੇ ਕਿਹਾ ਹੈ ਕਿ ਉਹ ਅੰਦੋਲਨਕਾਰੀ ਕਿਸਾਨਾਂ ਵੱਲੋਂ ਉਠਾਏ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਤੋਂ ਬਾਅਦ ਕਿਸੇ ਹੱਲ’ ਤੇ ਪਹੁੰਚੇਗੀ। ਇਸ ਤੋਂ ਤੈਅ ਹੈ ਕਿ ਸਰਕਾਰ ਅਜੇ ਮਾਮਲੇ ਨੂੰ ਲਟਕਾਉਣ ਵਾਲੇ ਰਾਹ ਪਈ ਜਾਪ ਰਹੀ ਹੈ। ਕਿਉਂਕਿ ਪਿਛਲੀ ਮੀਟਿੰਗ ਵਿਚ ਵੀ ਸਰਕਾਰ ਨੇ ਕਿਹਾ ਸੀ ਕਿ ਉਹ ਮਸਲੇ ਉਤੇ ਵਿਚਾਰ ਲਈ ਕਮੇਟੀ ਬਣਾਵੇਗੀ ਪਰ ਉਨਾ ਚਿਰ ਕਿਸਾਨ ਆਪਣਾ ਅੰਦੋਲਨ ਵਾਪਸ ਲੈਣ। ਕਿਸਾਨਾਂ ਨੂੰ ਖਦਸ਼ਾ ਸੀ ਕਿ ਸਰਕਾਰ ਮਸਲੇ ਨੂੰ ਠੰਢ ਕਰਨ ਵਾਲੀ ਰਣਨੀਤੀ ਉਤੇ ਚੱਲ ਰਹੀ ਹੈ।
ਇਸ ਤੋਂ ਇਲਾਵਾ ਸੂਤਰਾਂ ਤੋਂ ਖਬਰ ਮਿਲੀ ਹੈ ਕਿ ਸਰਕਾਰ ਨੇ ਕਿਸਾਨਾਂ ਨੂੰ ਪੇਸ਼ਕਸ਼ ਕੀਤੀ ਹੈ ਕਿ ਉਨ੍ਹਾਂ ਵੱਲੋਂ ਉਠਾਏ ਮੁੱਦਿਆਂ ਉਤੇ ਇਕ ਕਮੇਟੀ ਬਣਾਈ ਜਾਵੇਗੀ। ਸਰਕਾਰ ਨੇ ਕਿਸਾਨਾਂ ਨੇਤਾਵਾਂ ਨੂੰ ਕਿਹਾ ਕਿ ਉਹ ਕਿਸਾਨ ਸੰਗਠਨ ਦੇ 4-5 ਲੋਕਾਂ ਦੇ ਨਾਮ ਇਸ ਮੁੱਦੇ ਉਤੇ ਚਰਚਾ ਲਈ ਦੇਣ। ਤੇ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਜਿਸ ਵਿਚ ਸਰਕਾਰ ਦੇ ਪ੍ਰਤੀਨਿਧੀ ਤੇ ਖੇਤੀ ਮਾਹਰ ਵੀ ਸ਼ਾਮਲ ਹੋਣਗੇ।
ਮੀਟਿੰਗ ਵਿੱਚ ਸਰਕਾਰ ਨੇ ਐਮਐਸਪੀ ਅਤੇ ਐਕਟ ਬਾਰੇ ਕਿਸਾਨਾਂ ਨੂੰ ਇੱਕ ਪ੍ਰੈਜੈਂਟੇਸ਼ਨ ਦਿੱਤੀ ਹੈ। ਸਰਕਾਰ ਨੇ ਕਿਹਾ ਹੈ ਕਿ ਉਹ ਅੰਦੋਲਨਕਾਰੀ ਕਿਸਾਨਾਂ ਵੱਲੋਂ ਉਠਾਏ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਤੋਂ ਬਾਅਦ ਕਿਸੇ ਹੱਲ’ ਤੇ ਪਹੁੰਚੇਗੀ।