
ਰਾਜਪੁਰਾ-ਚੰਡੀਗੜ੍ਹ ਰੋਡ 'ਤੇ ਕਿਸਾਨਾਂ ਦਿੱਤਾ ਧਰਨਾ, ਆਵਾਜਾਈ ਕੀਤੀ ਠੱਪ
ਅਮਰਜੀਤ ਸਿੰਘ ਪੰਨੂ
ਰਾਜਪੁਰਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿੱਚ ਧਰਨੇ ਉਤੇ ਬੈਠੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਲਈ ਪਿੰਡ ਆਲਮਪੁਰ ਨੇਪਰਾ ਦੇ ਕਿਸਾਨਾਂ ਵੱਲੋਂ ਚੰਡੀਗ੍ਹੜ ਰੋਡ ਉਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਕਾਰਨ ਆਵਾਜਾਈ ਠੱਪ ਹੋ ਗਈ। ਹਜਾਰਾਂ ਦੀ ਗਿਣਤੀ ਵਿੱਚ ਕਿਸਾਨ ਧਰਨੇ ਵਿੱਚ ਬੈਠੇ ਸਨ।
ਗੁਰਭੇਜ ਸਿੰਘ ਸਰਪੰਚ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਹਨ ਜਿਹੜੇ ਖੇਤੀ ਕਾਨੂੰਨ ਬਣਾਏ ਗਏ ਹਨ,ਉਨ੍ਹਾਂ ਨੂੰ ਰੱਦ ਕਰਵਾਉਣ ਤਕ ਸਾਡਾ ਸਾਥ ਕਿਸਾਨਾਂ ਨਾਲ ਰਹੇਗਾ। ਕੇਂਦਰ ਦੀ ਸਰਕਾਰ ਨੂੰ ਜਗਾਉਣ ਲਈ ਸਾਰੇ ਪੰਜਾਬ ਵਿੱਚ ਰੋਸ ਪਰਦਰਸ਼ਨ ਕੀਤੇ ਜਾ ਰਹੇ ਹਨ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।