ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੀ ਗਈ ਪਹਿਲਕਦਮੀ ਦਾ ਸਵਾਗਤ ਕਰਦਿਆਂ ਅੰਦੋਨਲਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਗ੍ਰਹਿ ਮੰਤਰੀ ਦੀ ਪੇਸ਼ਕਸ਼ ਮੰਨ ਲੈਣ ਕਿਉਂਕਿ ਕਿ ਮਸਲੇ ਦਾ ਹੱਲ ਗੱਲਬਾਤ ਨਾਲ ਹੀ ਨਿਕਲੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅਮਿਤ ਸ਼ਾਹ ਦੀ ਪੇਸ਼ਕਸ ਮੰਨ ਲੈਣੀ ਚਾਹੀਦੀ ਹੈ। ਉਧਰ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਦੀ ਸਲਾਹ ਦੀ ਅਲੋਚਨਾ ਕੀਤੀ ਹੈ।
ਪੰਜਾਬ ਦੇ ਕਿਸਾਨਾਂ ਦੇ ਦਿੱਲੀ ਕੂਚ ਦੌਰਾਨ ਹਰਿਆਣਾ ਸਰਕਾਰ ਵੱਲੋਂ ਖੜ੍ਹੀਆਂ ਕੀਤੀਆਂ ਰੋਕਾਂ ’ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕੈਪਟਨ ਨੇ ਕਿਹਾ ਕਿ ਜਦੋਂ ਤੱਕ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਂਟਰ ਪੰਜਾਬ ਦੇ ਕਿਸਾਨਾਂ ਤੋਂ ਮੁਆਫ਼ੀ ਨਹੀਂ ਮੰਗ ਲੈਂਦੇ, ਉਦੋਂ ਤੱਕ ਗੁਆਂਢੀ ਸੂਬੇ ਦੇ ਮੁੱਖ ਮੰਤਰੀ ਨਾਲ ਗੱਲਬਾਤ ਦੀ ਕੋਈ ਸਾਂਝ ਵੀ ਨਹੀਂ ਰੱਖੀ ਜਾਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸਾਨ ਅੰਦੋਲਨ ਵਿੱਚ ਕਿਸੇ ਵੀ ਸਿਆਸੀ ਪਾਰਟੀ ਦੀ ਸ਼ਮੂਲੀਅਤ ਨਹੀਂ ਹੈ ਸਗੋਂ ਇਹ ਕਿਸਾਨਾਂ ਦਾ ਸੁਭਾਵਿਕ ਪ੍ਰਤੀਕਰਮ ਹੈ, ਜੋ ਆਪਣੇ ਭਵਿੱਖ ਦੀ ਲੜਾਈ ਲੜ ਰਹੇ ਹਨ।

ਕੈਪਟਨ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਅਤੇ ਇੱਥੋਂ ਤੱਕ ਕਿ ਕੇਂਦਰ ਸਰਕਾਰ ਨੂੰ ਉਨ੍ਹਾਂ ਦੇ ਆਉਣ ਉਤੇ ਕੋਈ ਇਤਰਾਜ਼ ਨਹੀਂ ਹੈ ਤਾਂ ਇਨ੍ਹਾਂ ਵਿਚਾਲੇ ਟੰਗ ਅੜਾਉਣ ਵਾਲਾ ਖੱਟਰ ਕੌਣ ਹੁੰਦਾ? ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘ਮੈਂ ਖੱਟਰ ਦੀਆਂ ਬੇਤੁੱਕੀਆਂ ਗੱਲਾਂ ਦਾ ਕੋਈ ਜਵਾਬ ਨਹੀਂ ਦੇਵਾਂਗਾ। ਕੀ ਮੇਰੇ ਕੋਲ ਕਿਸਾਨਾਂ ਨੂੰ ਭੜਕਾਉਣ ਤੋਂ ਇਲਾਵਾ ਕੋਈ ਹੋਰ ਚੰਗਾ ਕੰਮ ਕਰਨ ਲਈ ਨਹੀਂ ਹੈ?’

Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।