
ਪਰਾਲੀ ਦੀ ਸਾਂਭ ਸੰਭਾਲ ਕਰਨ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ, ਜਾਣੋ ਕਿਵੇਂ ਮਿਲੇਗੀ
ਮਾਨਸਾ (ਬਲਦੇਵ ਸ਼ਰਮਾ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪ੍ਰਮੋਸ਼ਨ ਆਫ ਐਗਰੀਕਲਚਰ ਮੈਕੇਨਾਈਜੇਸ਼ਨ ਫਾਰ ਇਨ ਸੀਟੂ ਆਫ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਸਾਲ 2020-21 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਾਉਣੀ 2020 ਦੌਰਾਨ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਖੇਤਾਂ ਵਿੱਚ ਹੀ ਸੰਭਾਲਣ ਵਾਲੀਆਂ ਅਤੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚੋਂ ਬਾਹਰ ਕੱਢਣ ਵਾਲੀਆਂ ਖੇਤੀਬਾੜੀ ਮਸ਼ੀਨਾ ਨੂੰ ਉਪਦਾਨ 'ਤੇ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਹਿਕਾਰੀ ਸਭਾਵਾ, ਕਿਸਾਨਾਂ ਦੀਆਂ ਰਜਿਸਟਰਡ ਸੁਸਾਇਟੀਆਂ, ਰਜਿਸਟਰਡ ਕਿਸਾਨ ਗਰੁੱਪ, ਗ੍ਰਾਮ ਪੰਚਾਇਤਾਂ, ਫਾਰਮਰ ਪ੍ਰੋਡਿਉਸਰ ਸੰਸਥਾਵਾਂ ਲਈ 80 ਫੀਸਦੀ ਅਤੇ ਨਿੱਜੀ ਕਿਸਾਨਾਂ ਲਈ 50 ਫੀਸਦੀ ਸਬਸਿਡੀ ਦੀ ਦਰ 'ਤੇ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੋਪਰ, ਸ਼ਰੈਡਰ, ਮਲਚਰ, ਹਾਈਡਰੋਲਿਕ ਰਿਵਰਸੀਬਲ ਐਮ.ਬੀ.ਪਲੋਅ, ਜੀਰੋ ਟਿੱਲ-ਡਰਿੱਲ, ਸੁਪਰ ਸੀਡਰ, ਬੇਲਰ, ਰੈਕ ਅਤੇ ਕਰਾਪ ਰੀਪਰ ਦੀਆਂ ਅਰਜੀਆਂ ਲੈਣ ਦੀ ਆਖਰੀ ਮਿਤੀ 17 ਅਗਸਤ 2020 ਸੀ ਜੋ ਹੁਣ ਅਰਜੀਆਂ ਪ੍ਰਾਪਤ ਕਰਨ ਦੀ ਮਿਤੀ 24 ਅਗਸਤ 2020 ਕਰ ਦਿੱਤੀ ਗਈ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਉਪਰੋਕਤ ਮਸ਼ੀਨਾਂ ਦੀਆਂ ਅਰਜੀਆਂ ਸਬੰਧਤ ਬਲਾਕ ਦੇ ਖੇਤੀਬਾੜੀ ਦਫਤਰ ਵਿਖੇ ਭਾਰਤ ਸਰਕਾਰ ਦੇ ਪੋਰਟਲ www.agrimachinery.nic.in 'ਤੇ ਆਨ-ਲਾਈਨ ਕਰਵਾ ਕੇ ਜਮਾਂ ਕਰਵਾਈਆਂ ਜਾਣ।
ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਸਬੰਧਤ ਬਲਾਕ ਖੇਤੀਬਾੜੀ ਅਫਸਰ ਅਤੇ ਜ਼ਿਲ੍ਹਾ ਪੱਧਰ 'ਤੇ ਸਹਾਇਕ ਖੇਤੀਬਾੜੀ ਇੰਜੀਨੀਅਰ ਸ਼੍ਰੀ ਪ੍ਰਭਦੀਪ ਸਿੰਘ ਜਾਂ ਜੂਨੀਅਰ ਤਕਨੀਸ਼ੀਅਨ ਬਲਜੀਤ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾਾ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।