
Budget 2021: ਉਜਵਲਾ ਯੋਜਨਾ ਬਾਰੇ ਸਰਕਾਰ ਦਾ ਵੱਡਾ ਐਲਾਨ, 1 ਕਰੋੜ ਹੋਰ ਲਾਭਪਾਤਰੀ ਜੁੜਨਗੇ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿੱਤੀ ਸਾਲ 2021-22 ਦਾ ਆਮ ਬਜਟ ਪੇਸ਼ ਕਰਨ ਤੋਂ ਬਾਅਦ ਨਿਊਜ਼ 18 ਨੈੱਟਵਰਕ ਸਮੂਹ (News18 Network) ਦੇ ਅਡੀਟਰ ਇਨ ਚੀਫ ਰਾਹੁਲ ਜੋਸ਼ੀ (Rahul Joshi) ਨਾਲ ਵਿਸ਼ੇਸ਼ ਗੱਲਬਾਤ ਕੀਤੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨ ਕਿਸਾਨਾਂ ਦੇ ਭਲੇ ਲਈ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਕਿਸਾਨ ਕਾਨੂੰਨਾਂ ਦੇ ਹੱਕ ਵਿਚ ਹਨ ਪਰ ਕੁਝ ਲੋਕਾਂ ਵੱਲੋਂ ਕਿਸਾਨਾਂ ਨੂੰ ਕਾਨੂੰਨਾਂ ਬਾਰੇ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਕਾਨੂੰਨਾਂ ਬਾਰੇ ਕੁਝ ਸ਼ੰਕੇ ਹਨ ਤਾਂ ਸਰਕਾਰ ਸੋਧ ਕਰਨ ਤੇ ਗੱਲ਼ਬਾਤ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੀ ਚਿੰਤਾ ਦੇ ਮੁੱਦਿਆਂ ‘ਤੇ ਵਿਚਾਰ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਐਮਐਸਪੀ 2014 ਤੋਂ ਲਗਾਤਾਰ ਵਧੀ ਹੈ, ਸਰਕਾਰ ਖੇਤੀਬਾੜੀ ਕਾਨੂੰਨ ਵਿਚ ਸੋਧ ਕਰਨ ਲਈ ਤਿਆਰ ਹੈ। ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਿੱਚ ਭੰਬਲਭੂਸਾ ਫੈਲਾਇਆ ਜਾ ਰਿਹਾ ਹੈ।
ਨਿਰਮਲਾ ਸੀਤਾਰਮਨ ਨੇ ਕਿਹਾ ਕਿ ਆਸ ਹੈ ਕਿ ਕੇਂਦਰੀ ਬਜਟ ਦਾ ਇਰਾਦਾ ਚੰਗੀ ਤਰ੍ਹਾਂ ਸਮਝਿਆ ਗਿਆ ਹੈ। ਅਸੀਂ ਚਾਹੁੰਦੇ ਹਾਂ ਕਿ ਦੇਸ਼ ਇਸ ਬਜਟ ਨੂੰ ਸਵੀਕਾਰ ਕਰੇ। ਕੋਰੋਨਾ ਵਾਇਰਸ ਦੇ ਫੈਲਣ ਕਾਰਨ ਬਹੁਤ ਜ਼ਿਆਦਾ ਸਰੋਤ ਨਹੀਂ ਸਨ, ਇਸ ਲਈ ਰਾਹਤ ਪੈਕੇਜ ਸਮੇਂ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਨਿੱਜੀਕਰਨ ਨਾਲ ਬੈਂਕਾਂ ਨੂੰ ਫਾਇਦਾ ਹੋਵੇਗਾ ਅਤੇ ਬੈਂਕਾਂ ਦੇ ਕੰਮਕਾਜ ਵਿਚ ਸੁਧਾਰ ਹੋਵੇਗਾ।
ਸਰਕਾਰ ਦਾ ਜ਼ੋਰ ਭਾਰਤ ਨੂੰ ਆਤਮ ਨਿਰਭਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮੰਗ ਨੂੰ ਵਧਾਉਣਾ ਜ਼ਰੂਰੀ ਸੀ। ਖਰਚ ਨਾਲ ਮੰਗ ਵਧੇਗੀ। ਉਨ੍ਹਾਂ ਕਿਹਾ ਕਿ ਮੰਗ ਦੇ ਵਧਣ ਨਾਲ ਹੀ ਦੇਸ਼ ਤਰੱਕੀ ਦੀਆਂ ਲੀਹਾਂ ਉਤੇ ਪੈ ਸਕਦਾ ਹੈ। ਸਰਕਾਰ ਦੀ ਇਹ ਕੋਸ਼ਿਸ਼ ਲਗਾਤਾਰ ਜਾਰੀ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।