ਗੁਰਨਾਮ ਚਡੂਨੀ ਦੀ ਮੁਅੱਤਲੀ ਰੱਦ, ਕੱਲ੍ਹ ਕੇਂਦਰ ਨਾਲ ਹੋਣ ਵਾਲੀ ਮੀਟਿੰਗ 'ਚ ਜਾਣਗੇ

ਗੁਰਨਾਮ ਚਡੂਨੀ ਦੀ ਮੁਅੱਤਲੀ ਕੀਤੀ ਰੱਦ, ਕੱਲ੍ਹ ਕੇਂਦਰ ਨਾਲ ਹੋਣ ਵਾਲੀ ਮੀਟਿੰਗ 'ਚ ਜਾਣਗੇ
- news18-Punjabi
- Last Updated: January 18, 2021, 9:03 PM IST
ਸੰਯੁਕਤ ਕਿਸਾਨ ਮੋਰਚੇ ਦੀ ਕਮੇਟੀ ਨੂੰ ਸਪੱਸ਼ਟੀਕਰਨ ਦੇਣ ਤੋਂ ਬਾਅਦ ਗੁਰਨਾਮ ਸਿੰਘ ਚਡੂਨੀ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ। ਚੜੂਨੀ ਨੇ ਲਿਖਤੀ ਭਰੋਸਾ ਦਿੱਤਾ ਹੈ ਕਿ ਉਹ ਅੱਗੇ ਤੋਂ ਕਿਸੇ ਵੀ ਸਿਆਸੀ ਪ੍ਰੋਗਰਾਮ ਵਿਚ ਹਿੱਸਾ ਨਹੀਂ ਲੈਣਗੇ।
ਮੋਰਚੇ ਦੇ ਆਗੂਆਂ ਨੇ ਕਿਹਾ ਹੈ ਕਿ ਕੋਈ ਵੀ ਸਿਆਸੀ ਪਾਰਟੀ ਸਪੋਰਟ ਕਰ ਸਕਦੀ ਹੈ ਪਰ ਅਸੀਂ ਉਸ ਨੂੰ ਝੰਡੇ ਤੇ ਸਟੇਜ ਦੀ ਵਰਤੋਂ ਦੀ ਇਜਾਜ਼ਤ ਨਹੀਂ ਦੇਵਾਂਗੇ। ਕਿਸੇ ਵੀ ਸਿਆਸੀ ਪਾਰਟੀ ਤੋਂ ਸਮਰਥਨ ਨਹੀਂ ਮੰਗਿਆ ਜਾਵੇਗਾ। ਜੇਕਰ ਕਿਸੇ ਸਿਆਸੀ ਪਾਰਟੀ ਦਾ ਕਿਸਾਨ ਵਿੰਗ ਸਪੋਰਟ ਕਰਦਾ ਹੈ ਤਾਂ ਉਸ ਦਾ ਇਤਿਹਾਸ ਵੇਖਿਆ ਜਾਵੇਗਾ। ਉਸ ਨੇ ਕਿੰਨੀ ਦੇਰ, ਕੀ-ਕੀ ਕੰਮ ਕੀਤੇ ਹਨ।
ਦੱਸ ਦਈਏ ਕਿ ਮੋਰਚੇ ਵੱਲੋਂ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਆਗੂ ਗੁਰਨਾਮ ਸਿੰਘ ਚਡੂਨੀ ’ਤੇ ਸਿਆਸੀ ਪਾਰਟੀਆਂ ਦੇ ਕਥਿਤ ਸੰਪਰਕ ਵਿੱਚ ਹੋਣ ਦੇ ਲੱਗੇ ਦੋਸ਼ਾਂ ਦੀ ਜਾਂਚ ਲਈ ਕਮੇਟੀ ਬਣਾਈ ਗਈ ਸੀ। ਇਸ ਪਿੱਛੋਂ ਚੜੂਨੀ ਨੇ ਪ੍ਰੈਸ ਕਾਨਫਰੰਸ ਕਰਕੇ ਵੀ ਸਪਸ਼ਟ ਕੀਤਾ ਸੀ ਕਿ ਕਿਸਾਨ ਜਥੇਬੰਦੀਆਂ ਦੀ ਵਿਚਾਰਧਾਰਾ ਵੱਖਰੀ ਹੋ ਸਕਦੀ ਹੈ, ਪਰ ਉਨ੍ਹਾਂ ਦਾ ਮਕਸਦ ਇਕੋ ਹੈ।