ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਲੁਧਿਆਣਾ ਤੋਂ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਸੰਸਦ ਦੇ ਬਾਹਰ ਆਪਸ ਵਿਚ ਉਲਝ ਗਏ। ਦੋਵਾਂ ਨੇ ਇਕ ਦੂਜੇ ਉਤੇ ਦੋਸ਼ ਲਾਉਂਦੇ ਹੋਏ ਖੂਬ ਬਹਿਸ ਕੀਤੀ।
ਬਿੱਟੂ ਆਖ ਰਹੇ ਸਨ ਕਿ ਸੰਸਦ ਵਿਚ ਕਾਨੂੰਨ ਪਾਸ ਕਰਵਾਉਣ ਵਾਲੇ ਇਹੀ ਨੇ, ਤੇ ਹੁਣ ਨਾਟਕ ਕਰ ਰਹੇ ਹਨ।
ਇਸ ਉਤੇ ਹਰਸਿਮਰਤ ਬਾਦਲ ਨੇ ਵੀ ਬਿੱਟੂ ਉਤੇ ਤਿੱਖੇ ਸਵਾਲ ਕੀਤੇ। ਇਸ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ।
ਇਸ ਉਤੇ ਹਰਸਿਮਰਤ ਬਾਦਲ ਨੇ ਵੀ ਬਿੱਟੂ ਉਤੇ ਤਿੱਖੇ ਸਵਾਲ ਕੀਤੇ। ਇਸ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ।
ਦੋਹੇਂ ਸੰਸਦ ਮੈਂਬਰ ਖੇਤੀ ਕਾਨੂੰਨਾਂ ਖ਼ਿਲਾਫ਼ ਸੰਸਦ ਭਵਨ ਦੇ ਬਾਹਰ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਸਨ। ਇਸੇ ਦੌਰਾਨ ਇਨ੍ਹਾਂ ਬਿਲਾਂ ਦੇ ਸੰਸਦ ਵਿੱਚ ਪਾਸ ਹੋਣ ਦੇ ਮੁੱਦੇ ਨੂੰ ਲੈ ਕੇ ਸ੍ਰੀਮਤੀ ਬਾਦਲ ਤੇ ਸ੍ਰੀ ਬਿੱਟੂ ਵਿੱਚ ਬਹਿਸ ਸ਼ੁਰੂ ਹੋ ਗਈ।
ਸ੍ਰੀ ਬਿੱਟੂ ਨੇ ਦੋਸ਼ ਲਗਾਇਆ ਕਿ ਜਦੋਂ ਖੇਤੀ ਬਿੱਲ ਸੰਸਦ ਵਿੱਚ ਪਾਸ ਹੋ ਰਹੇ ਸਨ ਤਾਂ ਅਕਾਲੀ ਦਲ ਕੈਬਨਿਟ ਦਾ ਹਿੱਸਾ ਸੀ ਤੇ ਬਿਲਾਂ ਨੂੰ ਪਾਸ ਕਰਨ ਵਿੱਚ ਮੋਦੀ ਸਰਕਾਰ ਦੀ ਹਮਾਇਤ ਕੀਤੀ ਗਈ।
ਇਸ ਦੇ ਜਵਾਬ ਵਿੱਚ ਸ੍ਰੀਮਤੀ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਸੰਸਦ ਵਿੱਚੋਂ ਵਾਕਆਊਟ ਕਰ ਕੇ ਇਨ੍ਹਾਂ ਬਿਲਾਂ ਨੂੰ ਪਾਸ ਕਰਨ ਲਈ ਰਸਤਾ ਸਾਫ ਕਰ ਦਿੱਤਾ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।