ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖੇਤੀ ਕਾਨੂੰਨਾਂ 'ਤੇ ਰੋਕ ਲਾਉਣ ਤੇ ਕਮੇਟੀ ਬਣਾਉਣ ਦੀ ਤਜਵੀਜ਼ ਨਾ-ਮਨਜੂਰ

News18 Punjabi | News18 Punjab
Updated: January 12, 2021, 3:54 PM IST
share image
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖੇਤੀ ਕਾਨੂੰਨਾਂ 'ਤੇ ਰੋਕ ਲਾਉਣ ਤੇ ਕਮੇਟੀ ਬਣਾਉਣ ਦੀ ਤਜਵੀਜ਼ ਨਾ-ਮਨਜੂਰ
ਖੇਤੀ ਕਾਨੂੰਨਾਂ ਬਾਰੇ ਕਮੇਟੀ ਬਣਾਉਣ ਤੇ ਰੋਕ ਲਗਾਉਣ ਦੀ ਤਜਵੀਜ਼ ਨਾ-ਮਨਜੂਰ (ਫਾਇਲ ਫੋਟੋ-AP)

  • Share this:
  • Facebook share img
  • Twitter share img
  • Linkedin share img
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ  ਅਤੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿ ਅੱਜ ਦਿੱਲੀ ਦੇ ਸਿੰਘੂ-ਕੁੰਡਲੀ ਬਾਰਡਰ ਉਤੇ ਪੱਕੇ ਮੋਰਚੇ ਦੇ 49ਵੇਂ ਦਿਨ ਕਿਸਾਨਾਂ ਮਜ਼ਦੂਰਾਂ ਵੱਲੋਂ ਵਿਸ਼ਾਲ ਇਕੱਠ ਕੀਤਾ ਗਿਆ।

ਇਸ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਸੁਪਰੀਮ ਕੋਰਟ ਵਿੱਚ ਖੇਤੀ ਕਾਨੂੰਨਾਂ ਬਾਰੇ ਹੋਈ ਸੁਣਵਾਈ ਵਿੱਚ ਖੇਤੀ ਕਾਨੂੰਨਾਂ ਦੇ ਹੱਲ ਲਈ ਸੁਪਰੀਮ ਕੋਰਟ ਦੇ ਰਿਟਾਇਰ ਜੱਜ ਦੀ ਅਗਵਾਈ ਵਿੱਚ ਕਮੇਟੀ ਦਾ ਗਠਨ ਕਰਨ ਅਤੇ ਉਨਾ ਚਿਰ ਤੱਕ ਕਾਨੂੰਨ ਦੇ ਲਾਗੂ ਹੋਣ ਉਤੇ ਰੋਕ ਲਗਾਉਣ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ।

ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਅੰਦੋਲਨ ਨੂੰ ਠੀਕ ਤਰੀਕੇ ਨਾਲ ਨਜਿੱਠਣ ਵਿੱਚ ਨਾਕਾਮ ਰਹਿਣ ਕਾਰਨ ਅਸਤੀਫਾ ਦੇਣ ਅਤੇ ਦੇਸ਼ ਦੇ ਕਿਸਾਨਾਂ ਪਾਸੋਂ ਮੁਆਫੀ ਮੰਗਣ, ਕਿਉਂਕਿ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਪ੍ਰਤੀ ਬੜੀਆਂ ਤਲਖ ਟਿੱਪਣੀਆਂ ਸੁਣਵਾਈ ਦੌਰਾਨ ਕੀਤੀਆਂ ਹਨ।
ਕਿਸਾਨ ਆਗੂਆਂ ਨੇ ਹਰਿਆਣੇ ਦੀ ਖੱਟਰ ਸਰਕਾਰ ਵਲੋਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਸਮੇਤ 71 ਕਿਸਾਨ ਆਗੂਆਂ ਅਤੇ 900 ਕਿਸਾਨਾਂ ਉੱਤੇ ਕੀਤੇ ਪਰਚੇ ਤੁਰਤ ਰੱਦ ਕੀਤੇ ਜਾਣ ਦੀ ਮੰਗ ਕੀਤੀ ਤੇ ਕੇਂਦਰ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ।

ਆਗੂਆਂ ਨੇ ਦੱਸਿਆ ਕਿ 26 ਜਨਵਰੀ ਦੀ ਟਰੈਕਟਰ ਪਰੇਡ ਸਬੰਧੀ ਪੰਜਾਬ ਅਤੇ ਦੇਸ਼ ਦੇ ਵੱਖ ਵੱਖ ਪਿੰਡਾਂ ਵਿੱਚ ਜੋਰਦਾਰ ਤਿਆਰੀਆਂ ਚੱਲ ਰਹੀਆਂ ਹਨ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਸੰਭਾਵੀ ਟਕਰਾਅ ਦੀ ਜੁੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ ਕਿਉਂਕਿ ਕਿਸਾਨ ਅੰਦੋਲਨ ਪਹਿਲੇ ਦਿਨ ਤੋਂ ਹੀ ਸ਼ਾਂਤਮਈ ਚੱਲ ਰਿਹਾ ਹੈ ਅਤੇ ਅਗਾਂਹ ਵੀ ਸ਼ਾਂਤੀ ਪੂਰਨ ਚੱਲਦਾ ਰਹੇਗਾ।
Published by: Gurwinder Singh
First published: January 12, 2021, 3:31 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading