ਖੇਤੀ ਕਾਨੂੰਨ -ਕਿਸਾਨ ਆਗੂਆਂ ਦੇ ਕੀਤੇ ਨਿਰਾਦਰ ਦੇ ਰੋਸ ’ਚ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕੀਆਂ

Ashish Sharma | News18 Punjab
Updated: October 17, 2020, 7:34 PM IST
share image
ਖੇਤੀ ਕਾਨੂੰਨ -ਕਿਸਾਨ ਆਗੂਆਂ ਦੇ ਕੀਤੇ ਨਿਰਾਦਰ ਦੇ ਰੋਸ ’ਚ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕੀਆਂ
ਕਿਸਾਨ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ

  • Share this:
  • Facebook share img
  • Twitter share img
  • Linkedin share img
ਖੇਤੀ ਕਾਨੂੰਨ ਦੇ ਵਿਰੋਧ ’ਚ ਅੱਜ ਕਿਸਾਨਾਂ ਵਲੋਂ ਪਿੰਡਾਂ ਅਤੇ ਬਰਨਾਲਾ ਸ਼ਹਿਰ ਵਿੱਚ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜ ਕੇ ਮੁਜ਼ਾਹਰੇ ਕੀਤੇ ਗਏ। ਬਰਨਾਲਾ ਦੇ ਰੇਲਵੇ ਲਾਈਨਾਂ ’ਤੇ ਲੱਗੇ ਪੱਕੇ ਮੋਰਚੇ ਤੋਂ ਡੀਸੀ ਦਫ਼ਤਰ ਤੱਕ ਕੇਂਦਰ ਸਰਕਾਰ ਦੇ ਪੁਤਲੇ ਲੈ ਕੇ ਰੋਸ ਮਾਰਚ ਕੱਢਿਆ ਗਿਆ। ਜਿਸਤੋਂ ਬਾਅਦ ਕੇਂਦਰ ਸਰਕਾਰ ਦੀ ਅਰਥੀ ਡੀਸੀ ਦਫ਼ਤਰ ਅੱਗੇ ਫ਼ੂਕੀ ਗਈ।ਇਸ ਮੌਕੇ ਕਿਸਾਨ ਆਗੂ ਜਸਗੀਰ ਸਿੰਘ ਛੀਨੀਵਾਲ, ਬਲਵੰਤ ਸਿੰਘ ਉਪਲੀ, ਪਵਿੱਤਰ ਸਿੰਘ ਲਾਲੀ ਅਤੇ ਦਰਸ਼ਨ ਸਿੰਘ ਉਗੋਕੇ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਨੂੰ ਦਿੱਲੀ ਮੀਟਿੰਗ ਲਈ ਬੁਲਾਇਆ ਸੀ। ਪਰ ਮੀਟਿੰਗ ਵਿੱਚ ਕੋਈ ਵੀ ਮੰਤਰੀ ਸ਼ਾਮਲ ਨਹੀਂ ਹੋਇਆ।


ਅਜਿਹਾ ਕਰਕੇ ਕਿਸਾਨ ਆਗੂਆਂ ਦਾ ਨਿਰਾਦਰ ਕੀਤਾ ਗਿਆ। ਜਿਸਦੇ ਰੋਸ ਵਜੋਂ ਪੂਰੇ ਪੰਜਾਬ ਵਿੱਚ ਕਿਸਾਨਾਂ ਨੇ ਕੇਂਦਰ ਦੀਆਂ ਅਰਥੀਆਂ ਫ਼ੂਕੀਆਂ ਹਨ।ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ 19 ਅਕਤੂਬਰ ਨੂੰ ਵਿਧਾਨ ਸਭਾ ਇਜਲਾਸ ਬੁਲਾਇਆ ਗਿਆ ਹੈ। ਜੇਕਰ ਇਸ ਵਿਸ਼ੇਸ਼ ਸੈਸ਼ਨ ਦੌਰਾਨ ਸਰਕਾਰ ਨੇ ਖੇਤੀ ਬਿੱਲਾਂ ਅਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਨਾ ਕੀਤਾ ਤਾਂ ਸੰਘਰਸ਼ ਦੇ ਰੋਸ ਦਾ ਸਾਹਮਣਾ ਕਾਂਗਰਸੀ ਲੀਡਰਾਂ ਨੂੰ ਵੀ ਕਰਨਾ ਪਵੇਗਾ।ਉਹਨਾਂ ਕਿਹਾ ਕਿ ਖੇਤੀ ਬਿੱਲ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਦਿਨੋਂ ਦਿਨ ਇਹ ਸੰਘਰਸ਼ ਤਿੱਖਾ ਹੋਵੇਗਾ। ਇਸ ਵਾਰ ਦੁਸਹਿਰਾ ਵੀ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਮਨਾਇਆ ਜਾਵੇਗਾ।
Published by: Ashish Sharma
First published: October 17, 2020, 7:34 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading