Home /News /punjab /

26-27 ਨਵੰਬਰ ਨੂੰ ਖੇਤੀ ਬਿੱਲ ਦੇ ਵਿਰੋਧ 'ਚ ਕਿਸਾਨ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਣਗੇ -ਕਿਸਾਨ ਆਗੂ  

26-27 ਨਵੰਬਰ ਨੂੰ ਖੇਤੀ ਬਿੱਲ ਦੇ ਵਿਰੋਧ 'ਚ ਕਿਸਾਨ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਣਗੇ -ਕਿਸਾਨ ਆਗੂ  

ਖੇਤੀ ਕਾਨੂੰਨਾਂ ਤੇ ਚਰਚਾ ਲਈ ਕਿਸਾਨਾਂ ਨੂੰ ਫਿਰ ਮਿਲਿਆ ਕੇਂਦਰ ਦਾ ਸੱਦਾ( ਫਾਈਲ ਫੋਟੋ)

ਖੇਤੀ ਕਾਨੂੰਨਾਂ ਤੇ ਚਰਚਾ ਲਈ ਕਿਸਾਨਾਂ ਨੂੰ ਫਿਰ ਮਿਲਿਆ ਕੇਂਦਰ ਦਾ ਸੱਦਾ( ਫਾਈਲ ਫੋਟੋ)

 • Share this:

  ਭੁਪਿੰਦਰ ਸਿੰਘ ਨਾਭਾ

  ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਸਮੇਤ ਪੂਰੇ ਭਾਰਤ ਦੀਆਂ ਕਿਸਾਨ ਜਥੇਬੰਦੀਆਂ, ਭਰਾਤਰੀ ਜਥੇਬੰਦੀਆਂ, ਵਪਾਰੀ ਅਤੇ ਵਕੀਲ ਭਾਈਚਾਰੇ ਦਾ ਰੋਹ ਦਿਨੋ-ਦਿਨ ਭਖਦਾ ਜਾ ਰਿਹਾ ਹੈ, ਪਰ ਹਾਲੇ ਤੱਕ ਕੇਂਦਰ ਸਰਕਾਰ ਦਾ ਰਵੱਈਆ ਮਤਰੇਈ ਮਾਂ ਵਾਲਾ ਹੈ। ਪੂਰੀ ਦੁਨੀਆਂ ਦਾ ਅੰਨਦਾਤਾ ਅਖਵਾਉਣ ਵਾਲਾ  ਕਿਸਾਨ ਮਾਰੂ ਖੇਤੀ ਕਾਨੂੰਨਾਂ ਕਾਰਨ ਸੜਕਾਂ 'ਤੇ ਰੁਲਣ ਲਈ ਮਜ਼ਬੂਰ ਹੋ ਰਿਹਾ ਹੈ, ਪਰ ਸਰਕਾਰ ਆਪਣੇ ਫੈਸਲੇ ਤੋਂ ਪਿੱਛੇ ਹੱਟਣ ਲਈ ਤਿਆਰ ਨਹੀਂ। ਜਿਸ ਦੇ ਚੱਲਦਿਆਂ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ,ਭਰਾਤਰੀ ਜਥੇਬੰਦੀਆਂ ਵੱਲੋਂ ਨਾਭਾ ਪਟਿਆਲਾ ਮੁੱਖ ਮਾਰਗ ਤੇ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

  ਖੇਤੀ ਕਾਨੂੰਨ ਖ਼ਿਲਾਫ਼ ਚੱਲ ਰਹੇ ਰੇਲ ਰੋਕੋ ਸੰਘਰਸ਼ ਪਿਛੇ 50 ਦਿਨਾਂ ਤੋਂ ਜਾਰੀ ਹੈ ਅਤੇ  ਅੱਜ ਪੂਰੇ ਭਾਰਤ ਵਿਚ 12 ਤੋਂ 4 ਵਜੇ  ਤੱਕ ਚੱਕਾ ਜਾਮ ਕੀਤਾ ਗਿਆ, ਨਾਭਾ ਵਿਖੇ   2 ਜਗ੍ਹਾ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਚੱਕਾ ਜਾਮ ਕੀਤਾ ਗਿਆ ਅਤੇ ਕਿਸਾਨਾਂ ਵਲੋਂ ਕੇਦਰ ਸਰਕਾਰ ਖਿਲਾਫ ਆਪਣੀ ਭੜਾਸ ਕੱਢੀ ਗਈ ਅਤੇ ਕਿਹਾ ਗਿਆ ਜਦੋਂ ਤੱਕ ਓਹਨਾ ਦੀਆਂ ਮੰਗਾਂ ਪੂਰਿਆ ਨਹੀਂ ਹੁੰਦੀਆਂ ਸੰਘਰਸ਼ ਜਾਰੀ ਰਹੇਗਾ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਹੀ ਪਵੇਗਾ।

  ਇਸ ਮੌਕੇ ਤੇ ਕਿਸਾਨ ਆਗੂ ਸੁਖਦੇਵ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਅੜੀਅਲ ਰਵੱਈਏ ਵਿਰੁੱਧ ਅੱਜ ਕਿਸਾਨਾਂ ਨੂੰ ਸੜਕਾਂ ਤੇ ਰੁਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ  ਉਨ੍ਹਾਂ ਕਿਹਾ ਕਿ 26 ,27 ਨਵੰਬਰ ਨੂੰ ਲੱਖਾਂ ਕਿਸਾਨ ਦਿੱਲੀ ਵਿਖੇ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਣਗੇ  ਅਤੇ ਅਸੀਂ ਇਹ ਜੰਗ ਜਾਰੀ ਰੱਖਾਂਗੇ ਜਦੋਂ ਤਕ ਕੇਂਦਰ ਸਰਕਾਰ ਆਰਡੀਨੈਂਸ ਬਿੱਲ ਨੂੰ ਵਾਪਸ ਨਹੀਂ ਲੈਂਦੀ, ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੋਟਾਂ ਪਿੱਛੇ ਕਿਸਾਨਾਂ ਦੇ ਸਿਰ ਤੇ ਸਿਆਸੀ ਰੋਟੀਆਂ ਸੇਕ ਰਹੀਆਂ ਹਨ ਅਤੇ ਇਨ੍ਹਾਂ ਨੂੰ ਚੋਣਾਂ ਵਿੱਚ ਪਤਾ ਲੱਗੇਗਾ।  ਇਸ ਮੌਕੇ ਤੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ   ਅਤੇ ਨਾਭਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗਿਆਨ ਸਿੰਘ ਮੂੰਗੋ ਨੇ ਕਿਹਾ ਕਿ ਪੰਜਾਬ ਦਾ ਵਕੀਲ ਭਾਈਚਾਰਾ ਕਿਸਾਨਾਂ ਦੇ ਨਾਲ ਹੈ ਅਸੀਂ ਤਨੋਂ-ਮਨੋਂ ਇਨ੍ਹਾਂ ਦੇ ਨਾਲ ਹਾਂ ਕਿਉਂਕਿ ਕੇਂਦਰ ਸਰਕਾਰ ਦਾ ਅੜੀਅਲ ਰਵੱਈਏ ਦੇ ਖਿਲਾਫ਼ ਅਸੀਂ ਹਰ ਇੱਕ ਕੁਰਬਾਨੀ ਦੇਣ ਲਈ ਤਿਆਰ ਹਾਂ ਪਰ ਨਰਿੰਦਰ ਮੋਦੀ ਦਾ ਤਾਨਾਸ਼ਾਹੀ ਰਵੱਈਆ ਤੋਂ ਸਾਰਾ ਹੀ ਪੰਜਾਬ ਦੁਖੀ ਹੈ ਜਿਸ ਕਰਕੇ ਅਸੀਂ ਸਾਰੇ ਪੰਜਾਬ ਦਾ ਵਕੀਲ  ਭਾਈਚਾਰਾ ਕਿਸਾਨਾਂ ਦੇ ਨਾਲ ਹੈ,ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਨੇ ਆਪਣੇ ਪਿੰਡੇ ਉੱਪਰ ਬਹੁਤ ਸੰਤਾਪ ਝੱਲਿਆ ਹੈ ਅਤੇ ਅਸੀਂ ਹੁਣ ਵੀ ਪਿੱਛੇ ਨਹੀਂ ਹਟਾਂਗੇ  ਭਾਵੇਂ ਕਿ ਸਾਨੂੰ ਕੁਰਬਾਨੀਆਂ ਕਿਉਂ ਨਾ ਦੇਣੀਆਂ ਪੈਣ।

  Published by:Ashish Sharma
  First published:

  Tags: Agriculture ordinance, Nabha, Punjab farmers