ਬਾਹਰਲੇ ਰਾਜਾਂ ਤੋਂ ਆਏ ਝੋਨੇ ਦੇ ਟਰੱਕ ਕਿਸਾਨਾਂ ਨੇ ਘੇਰੇ, ਬਰਨਾਲਾ-ਅੰਮ੍ਰਿਤਸਰ ਰੋਡ 'ਤੇ ਲੱਗਿਆ ਕਈ ਘੰਟੇ ਜਾਮ

News18 Punjabi | News18 Punjab
Updated: October 19, 2020, 3:28 PM IST
share image
ਬਾਹਰਲੇ ਰਾਜਾਂ ਤੋਂ ਆਏ ਝੋਨੇ ਦੇ ਟਰੱਕ ਕਿਸਾਨਾਂ ਨੇ ਘੇਰੇ, ਬਰਨਾਲਾ-ਅੰਮ੍ਰਿਤਸਰ ਰੋਡ 'ਤੇ ਲੱਗਿਆ ਕਈ ਘੰਟੇ ਜਾਮ
ਬਾਹਰਲੇ ਰਾਜਾਂ ਤੋਂ ਆਏ ਝੋਨੇ ਦੇ ਟਰੱਕ ਕਿਸਾਨਾਂ ਨੇ ਘੇਰੇ, ਬਰਨਾਲਾ-ਅੰਮ੍ਰਿਤਸਰ ਰੋਡ 'ਤੇ ਲੱਗਿਆ ਕਈ ਘੰਟੇ ਜਾਮ

  • Share this:
  • Facebook share img
  • Twitter share img
  • Linkedin share img
ਬਾਹਰਲੇ ਰਾਜਾਂ ਅਤੇ ਜ਼ਿਲ੍ਹਿਆਂ ਤੋਂ ਲਿਆਂਦੇ ਝੋਨੇ ਦੇ ਟਰੱਕਾਂ ਨੂੰ ਕਿਸਾਨਾਂ ਵਲੋਂ ਪਿੰਡ ਪੱਖੋਕੇ ਨੇੜੇ ਬਰਨਾਲਾ-ਅੰਮ੍ਰਿਤਸਰ ਕੌਮੀ ਮਾਰਗ 'ਤੇ ਘੇਰ ਲਿਆ ਗਿਆ। ਜਿਸ ਕਰਕੇ ਕਿਸਾਨਾਂ ਅਤੇ ਟਰੱਕ ਡਰਾਈਵਰਾਂ ਵਿੱਚ ਮਾਹੌਲ ਤਣਾਅਪੂਰਣ ਹੋ ਗਿਆ ਅਤੇ ਰੋਸ ਵਜੋਂ ਟਰੱਕ ਡਰਾਈਵਰਾਂ ਵਲੋਂ ਰੋਡ ਜਾਮ ਕਰ ਦਿੱਤਾ ਗਿਆ।

ਇਸ ਮੌਕੇ ਭਾਕਿਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ ਨੇ ਕਿਹਾ ਕਿ ਬਾਹਰੀ ਰਾਜਾਂ ਮੱਧ ਪ੍ਰਦੇਸ਼ ਅਤੇ ਯੂਪੀ ਤੋਂ ਝੋਨਾ ਸਸਤੇ ਭਾਅ ਖਰੀਦ ਕੇ ਵਪਾਰੀ ਇਸ ਨੂੰ ਪੰਜਾਬ ਵਿੱਚ ਲਿਆ ਕੇ ਮਹਿੰਗੇ ਭਾਅ ਵੇਚ ਕੇ ਸਰਕਾਰ ਨੂੰ ਰਗੜਾ ਲਾ ਰਹੇ ਹਨ। ਇਸ ਗੈਰ ਕਾਨੂੰਨੀ ਕੰਮ ਨੂੰ ਸਰਕਾਰ ਅਤੇ ਪ੍ਰਸ਼ਾਸਨ ਕੋਈ ਧਿਆਨ ਨਹੀਂ ਦਿੰਦਾ।

ਇਸੇ ਤਰ੍ਹਾਂ ਪੰਜਾਬ ਦੇ ਅੰਮ੍ਰਿਤਸਰ ਇਲਾਕੇ ਦੇ ਜ਼ਿਲ੍ਹਿਆਂ ਵਿਚੋਂ ਝੋਨਾ ਲਿਆ ਕੇ ਮਾਲਵਾ ਖੇਤਰ ਦੇ ਸ਼ੈਲਰਾਂ ਵਿੱਚ ਸਟੋਰ ਕੀਤਾ ਜਾ ਰਿਹਾ ਹੈ। ਜਿਸ ਕਰਕੇ ਮਾਲਵੇ ਦੇ ਕਿਸਾਨਾਂ ਨੂੰ ਇਸਦਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ। ਪ੍ਰਸ਼ਾਸਨ ਅਤੇ ਸਰਕਾਰ ਦੀ ਨਾਲਾਇਕੀ ਕਾਰਨ ਕਿਸਾਨਾਂ ਨੂੰ ਇਹਨਾਂ ਟਰੱਕਾਂ ਨੂੰ ਘੇਰਨਾ ਪਿਆ ਹੈ।
ਉਹਨਾਂ ਮੰਗ ਕੀਤੀ ਕਿ ਇਸ ਝੋਨੇ ਨੂੰ ਖਰੀਦਣ ਵਾਲੇ ਲੋਕਾਂ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਘਟਨਾ ਸਥਾਨ 'ਤੇ ਡੀਐਫਐਸਓ ਹਰਪ੍ਰੀਤ ਚਹਿਲ, ਮਾਰਕੀਟ ਕਮੇਟੀ ਬਰਨਾਲਾ ਦੇ ਸੈਕਟਰੀ ਗੁਰਲਾਲ ਸਿੰਘ, ਐਸਐਚਓ ਬਲਜੀਤ ਸਿੰਘ ਅਤੇ ਚੌਂਕੀ ਇੰਚਾਰਜ਼ ਜਸਵੀਰ ਸਿੰਘ ਪਹੁੰਚੇ। ਜਿਹਨਾਂ ਵਲੋਂ ਦੋਵੇਂ ਧਿਰਾਂ ਨਾਲ ਗੱਲਬਾਤ ਕੀਤੀ ਗਈ।
Published by: Gurwinder Singh
First published: October 18, 2020, 6:57 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading