ਖੇਤੀ ਬਿੱਲਾਂ 'ਤੇ ਰਾਸ਼ਟਰਪਤੀ ਵੱਲੋਂ ਮੁੱਖ ਮੰਤਰੀ ਨੂੰ ਮਿਲਣ ਤੋਂ ਇਨਕਾਰ

News18 Punjabi | News18 Punjab
Updated: November 3, 2020, 12:41 PM IST
share image
ਖੇਤੀ ਬਿੱਲਾਂ 'ਤੇ ਰਾਸ਼ਟਰਪਤੀ ਵੱਲੋਂ ਮੁੱਖ ਮੰਤਰੀ ਨੂੰ ਮਿਲਣ ਤੋਂ ਇਨਕਾਰ

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ : ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਇੱਕ ਹੋਰ ਝਟਕਾ ਲੱਗਾ ਹੈ। ਟ੍ਰਿਬਿਊਨ ਦੀ ਖਬਰ ਮੁਤਾਬਿਕ ਖੇਤੀ ਸੋਧ ਬਿੱਲਾਂ ਦੇ ਮਾਮਲੇ ’ਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ। ਸੀਐੱਮ ਨੇ ਕੱਲ ਨੂੰ ਵਿਧਾਇਕਾਂ ਨਾਲ ਰਾਸ਼ਟਰਪਤੀ ਨੂੰ ਮਿਲਣਾ ਸੀ। ਅਖ਼ਬਾਰ ਮੁਤਾਬਿਕ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਰਾਸ਼ਟਰਪਤੀ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨਾ ਕੇਂਦਰ ਦੀ ਛੋਟੀ ਸੋਚ ਨੂੰ ਦਰਸਾਉਂਦਾ ਹੈ। ਇਸ ਅੜੀਅਲ ਰਵੱਈਆ ਦੇ ਗੰਭੀਰ ਨਤੀਜੇ ਨਿਕਲ ਸਕਦੇ ਹਨ।

ਰਿਪੋਰਟ ਮੁਤਾਬਿਕ ਰਾਸ਼ਟਰਪਤੀ ਸਕੱਤਰੇਤ ਵੱਲੋਂ ਇਹ ਦਲੀਲ ਦਿੱਤੀ ਗਈ ਹੈ ਕਿ ਪੰਜਾਬ ਵਿਧਾਨ ਸਭਾ ਨੇ ਜੋ ਖੇਤੀ ਸੋਧ ਬਿੱਲ ਪਾਸ ਕੀਤੇ ਹਨ, ਉਹ ਅਜੇ ਸੂਬੇ ਦੇ ਰਾਜਪਾਲ ਕੋਲ ਹੀ ਪੈਂਡਿੰਗ ਪਏ ਹਨ ਜਿਸ ਕਰਕੇ ਰਾਸ਼ਟਰਪਤੀ ਨੂੰ ਮਿਲਣ ਦੀ ਕੋਈ ਤੁਕ ਨਹੀਂ ਰਹਿ ਜਾਂਦੀ ਹੈ। ਪੰਜਾਬ ਸਰਕਾਰ ਰਾਸ਼ਟਰਪਤੀ ਤੱਕ ਮੁੜ ਪਹੁੰਚ ਕਰ ਰਹੀ ਹੈ ਕਿ ਜੇਕਰ 4 ਨਵੰਬਰ ਨੂੰ ਮੀਟਿੰਗ ਸੰਭਵ ਨਹੀਂ ਤਾਂ ਊਨ੍ਹਾਂ ਨੂੰ ਬਾਅਦ ਦਾ ਕੋਈ ਹੋਰ ਸਮਾਂ ਦੇ ਦਿੱਤਾ ਜਾਵੇ।
ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਇਜਲਾਸ ਬੁਲਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ ਸੀ। ਪੰਜਾਬ ਸਰਕਾਰ ਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਪ੍ਰਭਾਵਹੀਣ ਕਰਨ ਵਾਸਤੇ ਤਿੰਨ ਨਵੇਂ ਖੇਤੀ ਸੋਧ ਬਿੱਲ ਵੀ ਪਾਸ ਕੀਤੇ ਸਨ।
Published by: Sukhwinder Singh
First published: November 3, 2020, 11:23 AM IST
ਹੋਰ ਪੜ੍ਹੋ
ਅਗਲੀ ਖ਼ਬਰ