ਕਿਸਾਨ ਮੋਰਚੇ ਵੱਲੋਂ ਰੋਸ ਪ੍ਰਦਰਸ਼ਨ ਤੇਜ਼ ਕਰਨ ਦਾ ਫ਼ੈਸਲਾ, 18 ਫ਼ਰਵਰੀ ਨੂੰ ਰੇਲ ਰੋਕੋ ਸਣੇ ਅਹਿਮ ਐਲਾਨ

News18 Punjabi | News18 Punjab
Updated: February 10, 2021, 8:03 PM IST
share image
ਕਿਸਾਨ ਮੋਰਚੇ ਵੱਲੋਂ ਰੋਸ ਪ੍ਰਦਰਸ਼ਨ ਤੇਜ਼ ਕਰਨ ਦਾ ਫ਼ੈਸਲਾ, 18 ਫ਼ਰਵਰੀ ਨੂੰ ਰੇਲ ਰੋਕੋ ਸਣੇ ਅਹਿਮ ਐਲਾਨ

  • Share this:
  • Facebook share img
  • Twitter share img
  • Linkedin share img
ਸਯੁੰਕਤ ਕਿਸਾਨ ਮੋਰਚਾ ਵੱਲੋਂ ਡਾ ਦਰਸ਼ਨ ਪਾਲ ਨੇ ਦੱਸਿਆ ਕਿ ਅੱਜ ਦੀ ਸਯੁੰਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ, ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਇਹ ਫੈਸਲੇ ਕੀਤੇ ਗਏ ਹਨ। ਇਨ੍ਹਾਂ ਵਿੱਚ 12 ਫਰਵਰੀ ਤੋਂ ਰਾਜਸਥਾਨ ਦੇ ਸਾਰੇ ਸੜਕ ਟੋਲ ਪਲਾਜ਼ਾ ਟੋਲ ਫ੍ਰੀ ਕੀਤੇ ਜਾਣਗੇ।
ਇਸ ਤੋਂ ਇਲਾਵਾ 14 ਫਰਵਰੀ ਨੂੰ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਦੇਸ਼ ਭਰ ਵਿਚ ਕੈਂਡਲ ਮਾਰਚ ਅਤੇ ਮਸ਼ਾਲ ਜੂਲੂਸ ਅਤੇ ਹੋਰ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।
ਅੱਜ ਉਲੀਕੇ ਪ੍ਰੋਗਰਾਮਾਂ ਤਹਿਤ 16 ਫਰਵਰੀ ਨੂੰ, ਕਿਸਾਨ ਸਰ ਛੋਟੂਰਾਮ ਦੇ ਜਨਮ ਦਿਹਾੜੇ 'ਤੇ ਦੇਸ਼ ਭਰ ਵਿਚ ਇਕਜੁਟਤਾ ਦਿਖਾਉਣਗੇ।
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 18 ਫਰਵਰੀ ਨੂੰ ਦੇਸ਼ ਭਰ ਵਿਚ ਦੁਪਹਿਰ 12 ਤੋਂ 4 ਵਜੇ ਤੱਕ ਰੇਲ ਰੋਕੋ ਪ੍ਰੋਗਰਾਮ ਕੀਤਾ ਜਾਵੇਗਾ।
Published by: Anuradha Shukla
First published: February 10, 2021, 7:56 PM IST
ਹੋਰ ਪੜ੍ਹੋ
ਅਗਲੀ ਖ਼ਬਰ