ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰਸਤਾਵਿਤ ਮਹਾਤਮਾ ਗਾਂਧੀ ਜੀ ਦੇ ਸ਼ਹੀਦੀ ਦਿਹਾੜੇ ‘ਤੇ, ਦਿੱਲੀ ਦੀਆਂ ਸਰਹੱਦਾਂ ਤੇ ਅਤੇ ਭਾਰਤ ਭਰ ਵਿਚ ਚੱਲ ਰਹੇ ਧਰਨਿਆਂ ਤੇ ਇਕ ਰੋਜ਼ਾ ਵਰਤ ਰੱਖਕੇ "ਸਦਭਾਵਨਾ ਦਿਵਸ" ਮਨਾਇਆ ਜਾਵੇਗਾ।
ਸੰਯੁਕਤ ਕਿਸਾਨ ਮੋਰਚੇ ਨੇ ਭਾਜਪਾ ਸਰਕਾਰ ਉੱਤੇ ਇਲਜ਼ਾਮ ਲਾਇਆ ਹੈ ਕਿ ਉਹ ਹੁਣ ਤਿੰਨ ਕਿਸਾਨ "ਵਿਰੋਧੀ" ਕਾਨੂੰਨਾਂ ਵਿਰੁੱਧ ਚੱਲ ਰਹੇ ਸ਼ਾਂਤਮਈ ਕਿਸਾਨ ਅੰਦੋਲਨ ਨੂੰ "ਸੰਪ੍ਰਦਾਈ" ਰੰਗ ਦੇ ਰਹੀ ਹੈ। ਮੋਰਚੇ ਦੇ ਆਗੂ ਡਾਕਟਰ ਦਰਸ਼ਨਪਾਲ ਨੇ ਇੱਕ ਬਿਆਨ ਵਿੱਚ ਕਿਹਾ ਕਿ "ਪਿਛਲੇ 3 ਦਿਨਾਂ ਤੋਂ ਸਰਕਾਰ ਨੇ ਜਿਸ ਤਰ੍ਹਾਂ ਗਾਜ਼ੀਪੁਰ ਸਰਹੱਦ ਅਤੇ ਸਿੰਘੂ ਸਰਹੱਦ 'ਤੇ ਮਾਹੌਲ ਖਰਾਬ ਕਰਨ ਦੀ ਅਸਫਲ ਕੋਸ਼ਿਸ਼ ਕੀਤੀ ਹੈ, ਉਸ ਤੋਂ ਸਾਬਤ ਹੁੰਦਾ ਹੈ ਕਿ ਪੁਲਿਸ ਅਤੇ ਭਾਜਪਾ-ਆਰਐਸਐਸ ਦੇ ਲੋਕ ਇਸ ਅੰਦੋਲਨ ਨੂੰ ਖ਼ਤਮ ਕਰਨ ਦੀ ਸਖ਼ਤ ਸਾਜ਼ਿਸ਼ ਰਚ ਰਹੇ ਹਨ। ਇਸੇ ਤਰ੍ਹਾਂ ਦੀਆਂ ਅਸਫਲ ਕੋਸ਼ਿਸ਼ਾਂ ਟਿਕਰੀ ਬਾਰਡਰ 'ਤੇ ਵੀ ਕੀਤੀਆਂ ਗਈਆਂ ਸਨ।"
We demand the restoration of internet services in areas where agitation is going on. Otherwise, we will hold demonstration against it in the country: Krantikari Kisan Union leader Darshan Pal Singh pic.twitter.com/SCJMT0rfRP
— ANI (@ANI) January 29, 2021
"ਸੰਯੁਕਤ ਕਿਸਾਨ ਮੋਰਚਾ ਗਾਜੀਪੁਰ ਦੀ ਸਰਹੱਦ 'ਤੇ ਪਹੁੰਚੇ ਕਿਸਾਨਾਂ ਦੇ ਪਿਆਰ ਅਤੇ ਸਤਿਕਾਰ ਦਾ ਧੰਨਵਾਦੀ ਹੈ। ਸਰਕਾਰ ਅਤੇ ਕਈ ਸੰਸਥਾਵਾਂ ਦਾਅਵਾ ਕਰ ਰਹੀਆਂ ਸਨ ਕਿ ਕੱਲ੍ਹ ਸ਼ਾਮ ਤੱਕ ਗਾਜੀਪੁਰ ਧਰਨਾ ਬੰਦ ਕਰ ਦਿੱਤਾ ਜਾਵੇਗਾ, ਪਰ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕਿਸਾਨਾਂ ਨੇ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ।"
"ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰਸਤਾਵਿਤ ਮਹਾਤਮਾ ਗਾਂਧੀ ਜੀ ਦੇ ਸ਼ਹੀਦੀ ਦਿਹਾੜੇ ‘ਤੇ, ਦਿੱਲੀ ਦੀਆਂ ਸਰਹੱਦਾਂ ਤੇ ਅਤੇ ਭਾਰਤ ਭਰ ਵਿਚ ਚੱਲ ਰਹੇ ਧਰਨਿਆਂ ਤੇ ਇਕ ਰੋਜ਼ਾ ਵਰਤ ਰੱਖਕੇ "ਸਦਭਾਵਨਾ ਦਿਵਸ" ਮਨਾਇਆ ਜਾਵੇਗਾ। ਕਿਸਾਨੀ ਲਹਿਰ ਸ਼ਾਂਤਮਈ ਸੀ ਅਤੇ ਸ਼ਾਂਤਮਈ ਰਹੇਗੀ। 30 ਜਨਵਰੀ ਨੂੰ ਹੋਣ ਵਾਲੇ ਸਮਾਗਮ ਸੱਚ ਅਤੇ ਅਹਿੰਸਾ ਦੀਆਂ ਕਦਰਾਂ ਕੀਮਤਾਂ ਨੂੰ ਫੈਲਾਉਣ ਲਈ ਆਯੋਜਿਤ ਕੀਤੇ ਜਾਣਗੇ. ਜਿਸ ਤਰੀਕੇ ਨਾਲ ਸਰਕਾਰ ਯੋਜਨਾਬੱਧ ਝੂਠ ਅਤੇ ਹਿੰਸਾ ਫੈਲਾ ਰਹੀ ਹੈ, ਉਸਦੀ ਨਿਖੇਦੀ ਸ਼ਾਂਤਮਈ ਢੰਗ ਨਾਲ ਕੀਤੀ ਜਾਵੇਗੀ।"
"ਸਯੁੰਕਤ ਮੋਰਚੇ ਨੇ ਹਰਿਆਣੇ ਦੀਆਂ ਗ੍ਰਾਮ ਪੰਚਾਇਤਾਂ ਦੀ ਸਰਗਰਮ ਭਾਗੀਦਾਰੀ ਦੀ ਪ੍ਰਸ਼ੰਸ਼ਾ ਕੀਤੀ ਅਤੇ ਮਾਣ ਮਹਿਸੂਸ ਕੀਤਾ ਜੋ ਕਿ ਦਿੱਲੀ ਵਿਖੇ ਵਿਰੋਧ ਸਥਾਨਾਂ ਵਿੱਚ ਸ਼ਾਮਲ ਹੋਣ ਲਈ ਮਤੇ ਪਾਸ ਕਰ ਰਹੇ ਹਨ ਅਤੇ ਹੋਰ ਸਹਾਇਤਾ ਦੇ ਰਹੇ ਹਨ।"
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।