SDM ਨੇ ਖੇਤਾ 'ਚ ਜਾ ਕੇ ਕਿਸਾਨਾਂ ਨੂੰ ਦੱਸੇ, ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਤਰੀਕੇ

News18 Punjabi | News18 Punjab
Updated: October 20, 2020, 12:30 PM IST
share image
SDM ਨੇ ਖੇਤਾ 'ਚ ਜਾ ਕੇ ਕਿਸਾਨਾਂ ਨੂੰ ਦੱਸੇ, ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਤਰੀਕੇ
SDM ਨੇ ਕਿਸਾਨਾਂ ਨੂੰ ਦੱਸੇ, ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਤਰੀਕੇ

ਐਸ.ਡੀ.ਐਮ. ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਕੰਬਾਇਨ ’ਤੇ ਲੱਗੇ ਸੁਪਰ ਐਸ.ਐਮ.ਐਸ. ਪਰਾਲੀ ਦੇ ਨਿਪਟਾਰੇ ’ਚ ਸਹਾਈ ਹੁੰਦੇ ਹਨ, ਉਥੇ ਹੀ ਸੁਪਰ ਸੀਡਰ ਅਤੇ ਹੈਪੀ ਸੀਡਰ ਨਾਲ ਕੀਤੀ ਜਾਂਦੀ ਕਣਕ ਦੀ ਬਿਜਾਈ ਖੇਤੀ ਖਰਚਿਆਂ ’ਚ ਵੀ ਕਮੀ ਲਿਆਉਣ ’ਚ ਸਹਾਈ ਹੁੰਦੀ ਹੈ।

  • Share this:
  • Facebook share img
  • Twitter share img
  • Linkedin share img
Ravi Azad

ਭਵਾਨੀਗੜ੍ਹ : ਕੋਵਿਡ-19 ਮਹਾਂਮਾਰੀ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਕੇ ਕਿਸਾਨਾਂ ਨੂੰ ਵਾਤਾਵਰਣ ਨੂੰ ਸਾਫ਼ ਸੁਥਰਾ ਅਤੇ ਸਵੱਛ ਰੱਖਣ ਲਈ ਆਪਣਾ ਵੱਡਮੁੱਲਾ ਯੋਗਦਾਨ ਦੇਣਾ ਚਾਹੀਦਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮਾਹਿਰਾਂ ਮੁਤਾਬਕ ਆਧੁਨਿਕ ਸੰਦਾਂ ਨਾਲ ਪਰਾਲੀ ਨੂੰ ਜ਼ਮੀਨ ’ਚ ਹੀ ਜਜ਼ਬ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ ਪਿੰਡ ਭੜੋ ਵਿਖੇ ਐਸ.ਡੀ.ਐਮ. ਭਵਾਨੀਗੜ੍ਹ ਡਾ. ਕਰਮਜੀਤ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕਰਦਿਆਂ ਦਿੱਤੀ। ਐਸ.ਡੀ.ਐਮ. ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਕੰਬਾਇਨ ’ਤੇ ਲੱਗੇ ਸੁਪਰ ਐਸ.ਐਮ.ਐਸ. ਪਰਾਲੀ ਦੇ ਨਿਪਟਾਰੇ ’ਚ ਸਹਾਈ ਹੁੰਦੇ ਹਨ, ਉਥੇ ਹੀ ਸੁਪਰ ਸੀਡਰ ਅਤੇ ਹੈਪੀ ਸੀਡਰ ਨਾਲ ਕੀਤੀ ਜਾਂਦੀ ਕਣਕ ਦੀ ਬਿਜਾਈ ਖੇਤੀ ਖਰਚਿਆਂ ’ਚ ਵੀ ਕਮੀ ਲਿਆਉਣ ’ਚ ਸਹਾਈ ਹੁੰਦੀ ਹੈ।

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਆਧੁਨਿਕ ਮਸ਼ੀਨਰੀ ਸਬੰਧੀ  ਜਾਣਕਾਰੀ ਦੇਣ ਲਈ ਪਿੰਡ ਪੱਧਰ ’ਤੇ ਕੈਂਪ ਲਗਾਏ ਜਾ ਰਹੇ ਹਨ ਪਰ ਜੇਕਰ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਕੋਈ ਵੀ ਹੋਰ ਤਕਨੀਕੀ ਜਾਣਕਾਰੀ ਲੈਣ ਦੀ ਜਰੂਰਤ ਹੈ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਇਕੱਤਰ ਕਿਸਾਨਾਂ ਨੇ ਐਸ.ਡੀ.ਐਮ. ਕਰਮਜੀਤ ਸਿੰਘ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਅਗਾਮੀ ਕਣਕ ਦੇ ਸੀਜ਼ਨ ਦੌਰਾਨ ਸਿੱਧੀ ਬਿਜਾਈ ਕਰਨ ਦਾ ਭਰੋਸਾ ਦਿੱਤਾ।
Published by: Sukhwinder Singh
First published: October 20, 2020, 9:04 AM IST
ਹੋਰ ਪੜ੍ਹੋ
ਅਗਲੀ ਖ਼ਬਰ