• Home
 • »
 • News
 • »
 • punjab
 • »
 • AGRICULTURE SHIROMANI AKALI DAL HOLDS CHAKKA JAM ACROSS PUNJAB TO EXPRESS SOLIDARITY WITH FARMERS

Shiromani Akali Dal ਵੱਲੋਂ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਪੰਜਾਬ ਭਰ ’ਚ ‘ਚੱਕਾ ਜਾਮ’ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ

ਮੁੱਖ ਮੰਤਰੀ ਸਾਰੇ ਸੂਬੇ ਨੂੰ ਸਰਕਾਰੀ ਮੰਡੀ ਐਲਾਨਣ ਲਈ ਆਰਡੀਨੈਂਸ ਜਾਰੀ ਕਰਨ ਤੇ ਕਾਨੂੰਨ ਲੈ ਕੇ ਆਉਣ : ਸੁਖਬੀਰ ਸਿੰਘ ਬਾਦਲ

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਧਰਨੇ ਵਿਚ ਸ਼ਾਮਿਲ ਹੋਏ।

 • Share this:
  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ‘ਚੱਕਾ ਜਾਮ’ ਪ੍ਰੋਗਰਾਮ ਤਹਿਤ ਸੂਬੇ ਭਰ ਵਿਚ ਰੋਸ ਮੁਜ਼ਾਹਰੇ ਕੀਤੇ। ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਤੁਰੰਤ ਕੈਬਨਿਟ ਮੀਟਿੰਗ ਸੱਦਣ ਤੇ ਸਾਰੇ ਸੂਬੇ ਨੂੰ ਸਰਕਾਰੀ ਮੰਡੀ ਐਲਾਨਣ ਲਈ ਆਰਡੀਨੈਂਸ ਲਿਆਉਣ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਕੇਂਦਰੀ ਖੇਤੀਬਾੜੀ ਬਿੱਲ ਪੰਜਾਬ ਵਿਚ ਲਾਗੂ ਹੋਣ ਯੋਗ ਨਾ ਰਹਿਣ।

  ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੇ ਸਾਰੇ ਹਲਕਿਆਂ ਵਿਚ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਰਲ ਕੇ ਰੋਸ ਮੁਜ਼ਾਹਰੇ ਕੀਤੇ ਤੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਪਾਰਟੀ ਉਹਨਾਂ ਨਾਲ ਕਿਸੇ ਤਰੀਕੇ ਦਾ ਵਿਤਕਰਾ ਨਹੀਂ ਹੋਣ ਦੇਵੇਗੀ। ਪਾਰਟੀ ਨੇ ਖੇਤੀਬਾੜੀ ਬਿੱਲਾਂ ਖਿਲਾਫ ਰੋਸ ਪ੍ਰਗਟਾਅ ਰਹੀਆਂ ਸਾਰੀਆਂ ਪਾਰਟੀਆਂ ਤੇ ਸੰਗਠਨਾਂ ਨੂੰ ਕਿਸਾਨਾਂ ਦੇ ਹਿਤਾਂ ਵਾਸਤੇ ਇਕਜੁੱਟ ਹੋਣ ਦਾ ਸੱਦਾ ਵੀ ਦਿੱਤਾ ।

  ਬਾਦਲ ਪਿੰਡ ਤੋਂ ਟਰੈਕਟਰ ਰੈਲੀ ਦੀ ਅਗਵਾਈ ਕਰਦਿਆਂ ਲੰਬੀ ਵਿਚ ਰੋਸ ਮੁਜ਼ਾਹਰੇ ਵਿਚ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੁਰੰਤ ਕੈਬਨਿਟ ਮੀਟਿੰਗ ਸੱਦਣ ਅਤੇ ਸਾਰੇ ਸੂਬੇ ਨੂੰ ਸਰਕਾਰੀ ਮੰਡੀ ਐਲਾਨਣ ਲਈ ਆਰਡੀਨੈਂਸ ਜਾਰੀ ਕਰਨ। ਉਹਨਾਂ ਕਿਹਾ ਕਿ ਇਸ ਉਪਰੰਤ ਰਾਜ ਸਰਕਾਰ  ਵਿਧਾਨ ਸਭਾ ਦਾ ਇਜਲਾਸ ਸੱਦ ਕੇ ਆਰਡੀਨੈਂਸ ਲਈ ਬਿੱਲ ਪੇਸ਼ ਕਰ ਕੇ ਕਾਨੂੰਨ ਬਣਾਏ।  ਉਹਨਾਂ ਕਿਹਾ ਕਿ ਮੈਂ ਦੋ ਦਿਨ ਪਹਿਲਾਂ ਇਹ ਬੇਨਤੀ ਕੀਤੀ ਸੀ ਤੇ ਸਰਕਾਰ ਨੂੰ ਇਸ ’ਤੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਸਾਡੀਆਂ ਆਉਂਦੀਆਂ ਪੀੜੀਆਂ ਦਾ ਭਵਿੱਖ ਬਚਾਇਆ ਜਾ ਸਕੇ।

  ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀ ਭਲਾਈ ਲਈ ਮਗਰਮੱਛ ਦੇ ਹੰਝੂ ਵਹਾਉਣ ਨੂੰ ਵੀ ਬੇਨਕਾਬ ਕੀਤਾ ਤੇ ਦੱਸਿਆ ਕਿ ਇਹ ਕੈਪਟਨ ਅਮਰਿੰਦਰ ਸਿੰਘ ਹਨ ਜਿਹਨਾਂ ਨੇ ਆਪਣੀ ਪਾਰਟੀ ਦੇ ਚੋਣ ਮਨੋਰਥ ਪੱਤਰ ਅਨੁਸਾਰ ਸੂਬੇ ਦੇ ਏ ਪੀ ਐਮ ਸੀ ਐਕਟ ਵਿਚ ਸੋਧ ਕੀਤੀ ਤੇ ਪ੍ਰਾਈਵੇਟ ਮੰਡੀਆਂ, ਕਾਂਟਰੈਕਟ ਫਾਰਮਿੰਗ ਤੇ ਈ ਟਰੇਡਿੰਗ ਸ਼ੁਰੂ ਕਰਵਾਈ। ਉਹਨਾਂ ਕਿਹਾ ਕਿ ਅਸੀਂ ਕਾਂਗਰਸ ਸਰਕਾਰ ਨੂੰ ਆਖਦੇ ਹਾਂ ਕਿ ਉਹ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਇਹ ਸੋਧ ਖਾਰਜ ਕਰੇ।  ਸ੍ਰੀ ਬਾਦਲ ਨੇ  ਮੌਕੇ ’ਤੇ ਇਹ ਵੀ ਐਲਾਨ ਕੀਤਾ ਕਿ ਜੇਕਰ ਕਾਂਗਰਸ ਸਰਕਾਰ ਨੇ ਇਹ ਕਦਮ ਨਾ ਚੁੱਕਿਆ ਤਾਂ ਫਿਰ ਸ਼੍ਰੋਮਣੀ ਅਕਾਲੀ ਦਲ ਸੂਬੇ ਵਿਚ ਸਰਕਾਰ ਬਣਾਉਣ ਮਗਰੋਂ ਇਹ ਕਦਮ ਚੁੱਕੇਗਾ।

  ਇਸ ਦੌਰਾਨ ‘ਇਕੋ ਨਾਅਰਾ, ਕਿਸਾਨ ਪਿਆਰਾ’ ਦੇ ਨਾਅਰਿਆਂ ਦੇ ਵਿਚ ਸਾਬਕਾ ਕੇਂਦਰੀ ਮੰਤਰੀ ਸ੍ਰੀਮਤ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਦੀ ਧੀ ਵਜੋਂ ਆਪਣਾ ਫਰਜ਼ ਨਿਭਾਇਆ ਹੈ। ਉਹਨਾਂ ਕਿਹਾ ਕਿ ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਨ ਜਿਹਨਾਂ ਨੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਿਛਲੇ ਅਗਸਤ ਤੋਂ ਹੀ ਪਤਾ ਸੀ ਕਿ ਅਜਿਹੇ ਆਰਡੀਨੈਂਸ ਆ ਰਹੇ ਹਨ। ਉਹਨਾਂ ਕਿਹਾ ਕਿ ਇਸਦਾ ਠੋਸ ਸਬੂਤ ਉਹ ਪੱਤਰ ਹੈ ਜੋ ਉਹਨਾਂ ਦੀ ਸਰਕਾਰ ਨੂੰ ਮਿਲਿਆ ਪਰ ਉਹਨਾਂ ਨੇ  ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਇਸ ਕਦਮ ਦਾ ਵਿਰੋਧ ਕਰਨ ਦੀ ਥਾਂ ਚੁੱਪੀ ਧਾਰੀ ਰੱਖੀ। ਉਹਨਾਂ ਕਿਹਾ ਕਿ ਦੂਜੇ ਪਾਸੇ ਜਦੋਂ ਮੈਨੂੰ ਮਹਿਸੂਸ ਹੋਇਆ ਕਿ ਕਿਸਾਨਾਂ ਦੇ ਖਦਸ਼ੇ ਦੂਰ ਨਹੀਂ ਕੀਤੇ ਜਾ ਰਹੇ ਤਾਂ ਮੈਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਚਮੁੱਚ ਕਿਸਾਨਾਂ ਦੀ ਚਿੰਤਾ ਹੈ ਤਾਂ ਫਿਰ ਉਹਨਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।  ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਵਿਖੇ ਕਿਸਾਨਾਂ  ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੇਕਰ ਜੇਕਰ ਕਿਸਾਨ ਤਬਾਹ ਹੋਏ ਤਾਂ ਸਾਰਾ ਸੂਬਾ ਤਬਾਹ ਹੋ ਜਾਵੇਗਾ। ਉਹਨਾਂ ਕਿਹਾ ਕਿ ਇਕ ਪਾਸੇ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਪੂਰੀ ਕਰ ਰਿਹਾ ਹੈ, ਦੂਜੇ ਪਾਸੇ  ਕਾਂਗਰਸ ਪਾਰਟੀ ਦੋਗਲੀਆਂ ਚਾਲਾਂ ਚਲ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਦੱਸ ਰਹੀ ਹੈ ਜਦਕਿ ਸੱਚਾਈ ਇਹ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸੂਬੇ ਦੇ ਏ ਪੀ ਐਮ ਸੀ ਐਕਟ ਵਿਚ ਸੋਧ ਕਰ ਕੇ ਇਥੇ ਕਾਰਪੋਰੇਟ ਘਰਾਣਿਆਂ ਨੁੂੰ ਖੇਤੀਬਾੜੀ ਸੈਕਟਰ ਵਿਚ ਪ੍ਰਵੇਸ਼ ਕਰਵਾਇਆ।  ਉਹਨਾਂ ਕਿਹਾ ਕਿ ਇਸੇ ਤਰੀਕੇ ਕਾਂਗਰਸ ਪਾਰਟੀ ਨੇ 2019 ਦੀਆਂ ਲੋਕ ਸਭਾ ਚੋਣਾਂ ਵੇਲੇ ਜੋ ਚੋਣ ਮਨੋਰਥ ਪੱਤਰ ਜਾਰੀ ਕੀਤਾ, ਉਸ ਵਿਚ ਏ ਪੀ ਐਮ ਸੀ ਐਕਟ ਖਤਮ ਕਰਨ ਦੀ ਗੱਲ ਕੀਤੀ ਗਈ ਸੀ। ਉਹਨਾਂ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀ ਜ਼ਰੂਰੀ ਵਸਤਾਂ ਸੋਧ ਐਕਟ ਵਿਚ ਸੋਧ ਦੀ ਵਕਾਲਤ ਕੀਤੀ ਸੀ।

  ਇਸ ਦੌਰਾਨ ਪਾਰਟੀ ਦੇ ਸੀਨੀਅਰ ਨੇਤਾ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ, ਬੀਬੀ ਜਗੀਰ ਕੌਰ, ਚਰਨਜੀਤ ਸਿੰਘ ਅਟਵਾਲ, ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਡਾ. ਦਲਜੀਤ ਸਿੰਘ ਚੀਮਾ, ਸੁਰਜੀਤ ਸਿੰਘ ਰੱਖੜਾ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਤੇ ਹੋਰ ਆਗੂਆਂ ਨੇ ਵੀ ਸੂਬੇ ਵਿਚ ਵੱਖ ਵੱਖ ਥਾਵਾਂ ’ਤੇ ਚੱਕਾ ਜਾਮ ਪ੍ਰੋਗਰਾਮਾਂ ਨੂੰ ਸੰਬੋਧਨ ਕੀਤਾ। ਇਹਨਾਂ ਆਗੂਆਂ ਨੇ ਜਿਥੇ ਕਾਂਗਰਸ ਨੂੰ ਲੰਬੇ ਹੱਥੀਂ ਲਿਆ, ਉਥੇ ਹੀ ਆਪ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਵੱਲੋਂ ਖੇਤੀਬਾੜੀ ਬਿੱਲਾਂ ਬਾਰੇ ਮੌਨ ਵਰਤ ਧਾਰਨ ਤੇ ਬਿੱਲਾਂ ਦਾ ਵਿਰੋਧ ਨਾ ਕਰਨ ਤੇ ਕਿਸਾਨ ਭਾਈਚਾਰੇ ਦੇ ਹੱਕ ਵਿਚ ਨਾ ਨਿਰਤਣ ਦੀ ਨਿਖੇਧੀ ਕੀਤੀ।
  Published by:Ashish Sharma
  First published: