ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਮਿਹਨਤ ਨਾਲ ਤਿਆਰ ਕੀਤੀ ਖੜ੍ਹੀ ਫਸਲ ਨੂੰ ਬਰਬਾਦ ਨਾ ਕਰਨ, ਕਿਉਂਕਿ ਇਸ ਸਰਕਾਰ ਨੂੰ ਅਜਿਹਾ ਕਰਨ ਨਾਲ ਕੋਈ ਫਰਕ ਨਹੀਂ ਪੈਣਾ। ਚੜੂਨੀ ਸਿਰਸਾ ਭਾਵਦੀਨ ਟੋਲ ਪਲਾਜ਼ਾ ਪਹੁੰਚੇ ਸਨ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ।
ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਮੋਦੀ ਸਰਕਾਰ 'ਤੇ ਬੇਰਹਿਮ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਬਰਬਾਦ ਕਰਨ ਵਾਲੀਆਂ ਖੇਤੀ ਨੀਤੀਆਂ ਵਿਰੁੱਧ ਚੱਲ ਰਹੇ ਅੰਦੋਲਨ ਦੌਰਾਨ ਸੈਂਕੜੇ ਲੋਕ ਸ਼ਹੀਦ ਹੋ ਗਏ ਹਨ, ਉਦੋਂ ਸਰਕਾਰ ਨੂੰ ਕੋਈ ਫਰਕ ਨਹੀਂ ਪਿਆ ਤਾਂ ਹੁਣ ਫਸਲਾਂ ਬਰਬਾਦ ਕਰਨ ਨਾਲ ਵੀ ਸਰਕਾਰ ਨੂੰ ਕੋਈ ਫਰਕ ਨਹੀਂ ਪੈਣਾ। ਉਨ੍ਹਾਂ ਨੇ ਕਿਹਾ ਕਿ ਅਸੀਂ ਸਰਕਾਰ ਨਾਲ ਲੜਾਂਗੇ ਅਤੇ ਜਿੱਤਾਂਗੇ।
ਚੜੂਨੀ ਨੇ ਕਿਹਾ ਕਿ ਕਿਸਾਨਾਂ ਨੂੰ ਭਾਜਪਾ ਨੇਤਾਵਾਂ ਦੇ ਪ੍ਰੋਗਰਾਮਾਂ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰਨਾ ਚਾਹੀਦਾ ਹੈ। ਜੇਕਰ ਪੁਲਿਸ ਕਿਸਾਨਾਂ ਖਿਲਾਫ ਕੋਈ ਕਾਰਵਾਈ ਕਰਦੀ ਹੈ ਤਾਂ ਕੋਈ ਸਮੱਸਿਆ ਨਹੀਂ, ਪਰ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਹੁਣ ਹਰਿਆਣਾ ਅਤੇ ਪੰਜਾਬ ਵਿੱਚ ਕਿਸਾਨ ਮਹਾਂ ਪੰਚਾਇਤਾਂ ਦੀ ਜ਼ਰੂਰਤ ਨਹੀਂ ਹੈ, ਦੇਸ਼ ਦੇ ਹੋਰ ਖੇਤਰਾਂ ਵਿੱਚ ਮਹਾਂਪੰਚਾਇਤਾਂ ਕਰਵਾਈਆਂ ਜਾਣਗੀਆਂ ਤਾਂ ਜੋ ਉੱਥੋਂ ਦੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਸਕੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural law, Agriculture ordinance, Kisan andolan, Rakesh Tikait BKU